ਚੇਅਰਮੈਨ ਖੋਸਾ ਵੱਲੋਂ ਅੰਬੇਦਕਰ ਨਗਰ ਵਿੱਚ ਧਰਮਸ਼ਾਲਾ ਲਈ ਸਾਢੇ 12 ਲੱਖ ਰੁਪਏ ਦੇ ਫੰਡ ਜਾਰੀ

ਚੇਅਰਮੈਨ ਖੋਸਾ ਵੱਲੋਂ ਅੰਬੇਦਕਰ ਨਗਰ ਵਿੱਚ ਧਰਮਸ਼ਾਲਾ ਲਈ ਸਾਢੇ 12 ਲੱਖ ਰੁਪਏ ਦੇ ਫੰਡ ਜਾਰੀ

ਫਰੀਦਕੋਟ 20 ਮਾਰਚ() ਅੰਬੇਦਕਰ ਨਗਰ ਦੀ ਲੰਬੇ ਸਮੇਂ ਤੋਂ ਚੱਲ ਰਹੀ ਧਰਮਸ਼ਾਲਾ ਬਣਾਉਣ ਦੀ ਮੰਗ ਨੂੰ ਅੱਜ ਪੂਰਾ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਲਾਨਿੰਗ ਬੋਰਡਸ ਸ. ਗੁਰਤੇਜ ਸਿੰਘ ਖੋਸਾ ਵੱਲੋਂ ਆਪਣੇ ਅਖਤਿਆਰੀ ਫੰਡ ਵਿੱਚੋਂ ਸਾਢੇ 12 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ।

ਇਸ ਮੌਕੇ ਸ. ਗੁਰਤੇਜ ਸਿੰਘ ਖੋਸਾ ਨੇ ਦੱਸਿਆ ਕਿ ਇਹ ਰਕਮ ਉਨ੍ਹਾਂ ਵੱਲੋਂ ਆਪਣੇ ਅਖਤਿਆਰੀ ਫੰਡ ਵਿੱਚੋਂ ਦਿੱਤੀ ਗਈ ਹੈ ਅਤੇ ਇਲਾਕੇ ਦੇ ਲੋਕਾਂ ਦਾ ਪੈਸਾ ਇਲਾਕੇ ਦੀ ਭਲਾਈ ਲਈ ਹੀ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੰਬੇਦਕਰ ਨਗਰ ਵਿੱਚ ਵੱਡੀ ਗਿਣਤੀ ਵਿੱਚ ਗਰੀਬ ਵਰਗ ਦੇ ਲੋਕ ਰਹਿੰਦੇ ਹਨ ਅਤੇ ਉਨ੍ਹਾਂ ਦੇ ਬੱਚਿਆਂ ਅਤੇ ਸਮਾਜਿਕ ਪ੍ਰੋਗਰਾਮਾਂ ਲਈ ਧਰਮਸ਼ਾਲਾ ਦੀ ਬਹੁਤ ਲੋੜ ਮਹਿਸੂਸ ਕੀਤੀ ਜਾ ਰਹੀ ਸੀਜੋ ਹੁਣ ਜਲਦ ਹੀ ਤਿਆਰ ਹੋਵੇਗੀ।

ਉਨ੍ਹਾਂ ਹੋਰ ਦੱਸਿਆ ਕਿ ਸ਼ਹਿਰ ਵਿੱਚ ਬਾਜ਼ੀਗਰ ਬਸਤੀਦਸ਼ਮੇਸ਼ ਨਗਰ ਸਮੇਤ ਕਈ ਥਾਵਾਂ ਤੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲਗਭਗ 10 ਸਾਲਾਂ ਤੋਂ ਕਈ ਥਾਵਾਂ ਤੇ ਨੀਂਹ ਪੱਥਰ ਤਾਂ ਰੱਖੇ ਗਏ ਸਨ ਪਰ ਕੰਮ ਸ਼ੁਰੂ ਨਹੀਂ ਹੋਇਆ ਸੀ।

ਚੇਅਰਮੈਨ ਸ. ਖੋਸਾ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕੇਵਲ ਐਲਾਨ ਨਹੀਂਸਗੋਂ ਜਮੀਨੀ ਪੱਧਰ ਤੇ ਕੰਮ ਕਰਕੇ ਪਹਿਲਾਂ ਪ੍ਰੋਜੈਕਟ ਮੁਕੰਮਲ ਕੀਤੇ ਜਾ ਰਹੇ ਹਨ ਅਤੇ ਬਾਅਦ ਵਿੱਚ ਉਦਘਾਟਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਗਲੀਆਂਨਾਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਲਈ ਵੀ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਤਰਜੀਹ ਦੇ ਆਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ। 

Advertisement

Latest News

ਅਕਤੂਬਰ 2023 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਰੱਖਿਆ ਸੀ ਨੀਂਹ ਪੱਥਰ ਅਤੇ ਅੱਜ ਕੀਤਾ ਉਦਘਾਟਨ ਅਕਤੂਬਰ 2023 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਰੱਖਿਆ ਸੀ ਨੀਂਹ ਪੱਥਰ ਅਤੇ ਅੱਜ ਕੀਤਾ ਉਦਘਾਟਨ
*ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ* **ਅਕਤੂਬਰ 2023 ਵਿੱਚ...
ਪਿਛਲੇ ਚਾਰ ਸਾਲਾਂ ਦਾ ਸਿਹਤ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੀ ਜਨਤਾ 2007-2017 ਦਾ ਕਾਲਾ ਦੌਰ ਭੁੱਲੀ ਨਹੀਂ ਹੈ, ਸੁਖਬੀਰ ਬਾਦਲ ਦੇ 'ਆਪ' 'ਤੇ ਲਾਏ ਦੋਸ਼ ਬੇਬੁਨਿਆਦ ਹਨ: ਪੰਨੂ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਫਿੱਡੇ ਕਲਾਂ ਵਿਖੇ ਬਕਾਇਆ ਇੰਤਕਾਲ ਨਿਪਟਾਰੇ ਮੁਹਿੰਮ ਦਾ ਆਗਾਜ਼
ਵਿਧਾਇਕ ਸ਼ੈਰੀ ਕਲਸੀ ਨੇ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ
ਚੇਅਰਮੈਨ ਖੋਸਾ ਵੱਲੋਂ ਅੰਬੇਦਕਰ ਨਗਰ ਵਿੱਚ ਧਰਮਸ਼ਾਲਾ ਲਈ ਸਾਢੇ 12 ਲੱਖ ਰੁਪਏ ਦੇ ਫੰਡ ਜਾਰੀ
ਪੰਜਾਬ ਸਰਕਾਰ ਪਿੰਡਾਂ ’ਚ ਸਰਬਪੱਖੀ ਵਿਕਾਸ ਲਈ ਵਚਨਬੱਧ : ਡਾ. ਰਵਜੋਤ ਸਿੰਘ