ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਨੇ ਹਰਰਾਏਪੁਰ ਗਊਸ਼ਾਲਾ ਦਾ ਦੌਰਾ ਕਰਕੇ ਲਿਆ ਜਾਇਜ਼ਾ

ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਨੇ ਹਰਰਾਏਪੁਰ ਗਊਸ਼ਾਲਾ ਦਾ ਦੌਰਾ ਕਰਕੇ ਲਿਆ ਜਾਇਜ਼ਾ

ਬਠਿੰਡਾ, 7 ਜੂਨ : ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ਼੍ਰੀ ਅਸ਼ੋਕ ਸਿੰਗਲਾ ਅੱਜ ਇੱਕ ਵਾਰ ਫਿਰ ਦੁਬਾਰਾ ਗੌਵੰਸ਼ ਦੇ ਮੱਦੇਨਜ਼ਰ ਜ਼ਿਲ੍ਹੇ ਅਧੀਨ ਪੈਂਦੀ ਹਰਰਾਏਪੁਰ ਗਊਸ਼ਾਲਾ ਵਿਖੇ ਪਹੁੰਚੇ ਤੇ ਗਊਸ਼ਾਲਾ ਦੇ ਸੰਸਥਾਵਾਂ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਦੌਰਾਨ ਗੱਲਬਾਤ ਕੀਤੀ ਤੇ ਮੌਕੇ ਦੇ ਹਲਾਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਂੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਪਸ਼ੂ ਪਾਲਣਦੇ ਡਾਕਟਰਾਂ ਨੇ ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਦੋ ਗੌਵੰਸ਼ ਦਾ ਪੋਸਟਮਾਰਟਮ ਕੀਤਾ ਗਿਆ ਸੀਇੱਕ ਦੇ ਪੇਟ ਵਿਚੋਂ ਲਿਫਾਫੇ ਨਿਕਲੇ ਜਦਕਿ ਦੂਜੇ ਦੇ ਪੇਟ ਵਿਚੋਂ ਸਿਰਫ ਤੂੜੀ ਹੀ ਨਿਕਲੀਜਿਸ ਤੋਂ ਸਾਬਤ ਹੁੰਦਾ ਹੈ ਕਿ ਪਸ਼ੂਆਂ ਨੂੰ ਸਿਰਫ ਤੂੜੀ ਹੀ ਪਾਈ ਗਈਤੂੜੀ ਖਾਣ ਤੋਂ ਬਾਅਦ ਪਾਣੀ ਪੀਣ ਨਾਲ ਵੀ ਪੇਟ ਵਿੱਚ ਗਲਦੀ ਨਹੀਂਜਿਊਂਦੇ ਗੌਵੰਸ਼ ਦੇ ਖ਼ੂਨ ਦੀ ਜਾਂਚ ਕੀਤੀ ਗਈ। ਜਾਂਚ ਉਪਰੰਤ ਖੂਨ ਦੀ ਕਮੀ ਤੇ ਕਈ ਤਰ੍ਹਾਂ ਦੇ ਜ਼ਰੂਰੀ ਤੱਤਾਂ ਦੀ ਘਾਟ ਪਾਈ ਗਈ।

ਇਸ ਦੌਰਾਨ ਡਾਕਟਰਾਂ ਵਲੋਂ ਦਿੱਤੀ ਗਈ ਉਕਤ ਜਾਣਕਾਰੀ ਉਪਰੰਤ ਚੇਅਰਮੈਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਦਫਤਰ, ਨਗਰ ਨਿਗਮਬੀਡੀਪੀਓਡੀਡੀਪੀਓਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਅਤੇ ਗਊਸ਼ਾਲਾ ਦੇ ਸੰਸਥਾਵਾਂ ਨਾਲ ਬੈਠਕ ਕੀਤੀ ਇਸ ਦੌਰਾਨ ਪ੍ਰਸ਼ਾਸਨ ਵਲੋਂ ਸੰਸਥਾਵਾਂ ਤੋਂ ਮੱਦਦ ਦਾ ਭਰੋਸਾ ਮੰਗਿਆ ਤੇ ਉਨ੍ਹਾਂ ਵਲੋਂ ਪੂਰੀ ਤਨਦੇਹੀ ਨਾਲ ਸਾਥ ਦੇਣ ਦਾ ਵਿਸ਼ਵਾਸ ਵੀ ਦਿਵਾਇਆ। 

Tags:

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ