ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਫਾਜ਼ਿਲਕਾ ਦਾ ਦੌਰਾ,

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਫਾਜ਼ਿਲਕਾ ਦਾ ਦੌਰਾ,

ਫਾਜ਼ਿਲਕਾ 17 ਸਤੰਬਰ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ (ਲੱਖਾ) ਸਿੰਗਲਾ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨਾਂ ਨੇ ਪਿੰਡ ਸਲੇਮ ਸ਼ਾਹ ਵਿੱਚ ਬਣੇ ਸਰਕਾਰੀ ਕੈਟਲ ਪੌਂਡ ਵਿਖੇ ਜਾ ਕੇ ਗਊ ਵੰਸ ਦੀ ਸਾਂਭ ਸੰਭਾਲ ਦਾ ਜਾਇਜ਼ਾ ਲਿਆ ਅਤੇ ਬਾਅਦ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।

 ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ (ਲੱਖਾ) ਸਿੰਗਲਾ ਨੇ ਆਖਿਆ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਮ ਲੋਕ ਗਊਆਂ ਦੀ ਸੰਭਾਲ ਵਿੱਚ ਬਣਦਾ ਯੋਗਦਾਨ ਪਾ ਰਹੇ ਹਨ। ਉਹਨਾਂ ਨੇ ਕਿਹਾ ਕਿ ਵਿਭਾਗਾਂ ਵੱਲੋਂ ਵੀ ਗਊ ਸੰਭਾਲ ਵਿੱਚ ਯੋਗਦਾਨ ਦਿੱਤਾ ਜਾ ਰਿਹਾ ਹੈ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਗਊਵੰਸ ਦੀ ਸੰਭਾਲ ਕਰੀਏ। ਉਨਾਂ ਨੇ ਇਸ ਮੌਕੇ ਆਖਿਆ ਕਿ ਫਾਜ਼ਿਲਕਾ ਦੇ ਸਰਕਾਰੀ ਕੈਟਲ ਪੌਂਡ ਵਿੱਚ ਪੰਜ ਹੋਰ ਨਵੇਂ ਸ਼ੈਡ ਸਥਾਪਿਤ ਕੀਤੇ ਜਾਣਗੇ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਬਿਨਾਂ ਜ਼ਿਲਾ ਪੱਧਰੀ ਕੈਟਲ ਪਾਉਂਡ ਵਿੱਚ ਗਊ ਵੰਸ ਦੀ ਸਾਂਭ ਸੰਭਾਲ ਲਈ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਕੈਟਲ ਪੌਂਡ ਵਿੱਚ ਗਊ ਵੰਸ ਦੀ ਸੰਭਾਲ ਲਈ ਕੀਤੀ ਵਿਵਸਥਾ ਤੇ ਸੰਤੁਸ਼ਟੀ ਪ੍ਰਗਟਾਈ ।

ਇਸ ਮੌਕੇ ਚੇਅਰਮੈਨ ਨੇ ਖਾਸ ਤੌਰ ਤੇ ਆਖਿਆ ਕਿ ਬੇਸਹਾਰਾ ਗਊ ਵੰਸ ਦੀ ਸਾਂਭ ਸੰਭਾਲ ਲਈ ਵਿਆਪਕ ਯੋਜਨਾ ਬੰਦੀ ਕੀਤੀ ਜਾ ਰਹੀ ਹੈ। ਉਹਨਾਂ ਨੇ ਪ੍ਰਾਈਵੇਟ ਗਊਸ਼ਾਲਾਵਾਂ ਵੱਲੋਂ ਗਊ ਵੰਸ਼ ਦੀ ਕੀਤੀ ਜਾ ਰਹੀ ਸਾਂਭ ਸੰਭਾਲ ਲਈ ਉਹਨਾਂ ਦਾ ਵੀ ਧੰਨਵਾਦ ਕੀਤਾ। ਇਸ ਦੌਰਾਨ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਬੈਠਕ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਗਊਸ਼ਾਲਾ ਵਿੱਚ ਗਊ ਵੰਸ਼ ਦੀ ਸੰਭਾਲ ਨੂੰ ਹੋਰ ਬਿਹਤਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇੱਥੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਕੀਤਾ ਜਾਵੇਗਾ।

 ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਸ੍ਰੀ ਅਰੁਣ ਵਧਵਾਸੀਈਓ ਆਸ਼ੀਸ਼ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਮਰਿੰਦਰ ਸਿੰਘ ਮੱਲੀਡੀਡੀਪੀਓ ਗੁਰਦਰਸ਼ਨ ਸਿੰਘ, ਐਸ ਵੀ ਓ ਡਾਕਟਰ ਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Tags:

Advertisement

Latest News

ਅਲਸੀ ਦੇ ਬੀਜ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ ਅਲਸੀ ਦੇ ਬੀਜ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ
ਅਲਸੀ (Linseed) ਵਿਚ ਕਾਫੀ ਮਾਤਰਾ ਵਿਚ ਫਾਈਬਰ (Fiber) ਹੁੰਦਾ ਹੈ। ਖਾਣੇ ਨੂੰ ਜਲਦ ਡਾਇਜੈਸਟ (Digest) ਹੋਣ ਤੋਂ ਰੋਕਦਾ ਹੈ। ਇਸ...
ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ
ਭਾਰਤ ਬਨਾਮ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿੱਚ ਅਗਲੇ ਮਹੀਨੇ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਟੱਕਰ ਹੋ ਸਕਦੀ ਹੈ
ਸੇਫ਼ ਨੇਬਰਹੁੱਡ ਮੁਹਿੰਮ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਲਈ ਜਨਤਕ ਪਹੁੰਚ ਪਹਿਲਕਦਮੀ ਦੀ ਕੀਤੀ ਸ਼ੁਰੂਆਤ
ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ
North Korea ਦੇ ਤਾਨਾਸ਼ਾਹ ਕਿਮ ਜੋਂਗ ਨੇ South Korea ਨੂੰ ਦਿੱਤੀ ਧਮਕੀ
ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ