ਚੇਅਰਮੈਨ ਪਨਗ੍ਰੇਨ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਤੇ ਫੌਰੀ ਕਾਰਵਾਈ -ਅਨਾਜ ਦੀ ਬਦਹਾਲੀ ਨਹੀਂ ਸਹੀ ਜਾਵੇਗੀ: ਡਾ. ਤੇਜਪਾਲ ਸਿੰਘ

ਚੇਅਰਮੈਨ ਪਨਗ੍ਰੇਨ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਤੇ  ਫੌਰੀ ਕਾਰਵਾਈ -ਅਨਾਜ ਦੀ ਬਦਹਾਲੀ ਨਹੀਂ ਸਹੀ ਜਾਵੇਗੀ: ਡਾ. ਤੇਜਪਾਲ ਸਿੰਘ

ਅਮਰਗੜ੍ਹ/ਮਾਲੇਰਕੋਟਲਾ 04 ਅਗਸਤ:

           ਪੰਜਾਬ ਰਾਜ ਵਿੱਚ ਖੇਤੀਬਾੜੀ ਪੈਦਾਵਾਰ ਦੀ ਸੰਭਾਲ ਅਤੇ ਸਟੋਰੇਜ ਸੰਬੰਧੀ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ, ਚੇਅਰਮੈਨ ਪਨਗ੍ਰੇਨ ਡਾ. ਤੇਜਪਾਲ ਸਿੰਘ ਨੇ ਮਾਹੋਰਾਣਾ ਤੋਂ ਭੁੱਲਰਾਂ ਰੋਡ ਵਿਖੇ ਪਨਗ੍ਰੇਨ ਖਰੀਦ ਏਜੰਸੀ ਵੱਲੋਂ ਖਰੀਦੀ ਗਈ ਕਣਕ ਦੇ ਹਾਲਤ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ‘ਤੇ ਤੁਰੰਤ ਕਾਰਵਾਈ ਕਰਦਿਆਂ ਪਿਛਲੇ ਦਿਨੀਂ ਦੇਰ ਸ਼ਾਮ ਮੌਕੇ ‘ਤੇ ਪਹੁੰਚ ਕੇ ਸ਼ੈਲਰ ਦਾ ਦੌਰਾ ਕੀਤਾ । ਇਸ ਮੌਕੇ ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਵੀ ਮੌਜੂਦ ਸਨ।

                 ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਨੇ ਚੇਅਰਮੈਨ ਨੂੰ ਅਵਗਤ ਕਰਵਾਇਆ ਕਿ ਐਫ.ਸੀ.ਆਈ ਦੀ ਸਪੈਸ਼ਲ ਲੱਗਣ ਕਾਰਨ ਅਨਾਜ ਦੀ ਚੁਕਵਾਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਦੇਖ ਰੇਖ ਵਿੱਚ ਕਰਵਾਈ ਜਾ ਰਹੀ ਹੈ। ਮੌਸਮ ਦੇ ਅਸਰ ਨਾਲ ਖਰਾਬ ਹੋਈਆਂ ਕਣਕ ਦੀਆਂ ਬੋਰੀਆਂ ਨੂੰ ਪਹਿਲਾਂ ਹੀ ਅਲੱਗ ਕਰਵਾ ਦਿੱਤਾ ਗਿਆ ਹੈ। ਜਿਸ ਨੂੰ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਪਗਰੇਡ ਕਰ ਦਿੱਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਅਨਾਜ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ  ।

          ਖਰੀਦ ਏਜੰਸੀ ਵਲੋਂ ਸੰਭਾਲੀ ਗਈ ਕਣਕ ਦੇ ਸਟੋਰੇਜ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸੰਭਾਲ ਅਤੇ ਸਟੋਰੇਜ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਇਆਂ ਜਾਵੇ । ਉਨ੍ਹਾਂ ਕਿਹਾ ਕਿ ਕਿਸਾਨੀ ਪੈਦਾਵਾਰ ਦੀ ਰੱਖਿਆ ਸਾਡੀ ਪਹਿਲੀ ਤਰਜੀਹ ਹੈ,ਅਨਾਜ ਨੂੰ ਕਿਸੇ ਵੀ ਹਲਾਤਾਂ ਵਿੱਚ ਖਰਾਬ ਨਹੀਂ ਹੋਣ ਦਿੱਤਾ ਜਾ ਸਕਦਾ। ਉਨ੍ਹਾਂ ਹੁਕਮ ਦਿੱਤੇ ਕਿ ਸੂਬੇ ਦੇ ਖਰੀਦ ਏਜੰਸੀਆਂ ਦੇ ਅਧਿਕਾਰੀ ਬਰਸਾਤੀ ਮੌਸਮ ਦੌਰਾਨ ਕਣਕ ਦੀ ਰੱਖ-ਰਖਾਅ ਲਈ ਪੂਰੀ ਤਿਆਰੀ ਰੱਖਣ।

                ਚੇਅਰਮੈਨ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜਿਹੜੇ ਵੀ ਅਧਿਕਾਰੀ ਜਾਂ ਕਰਮਚਾਰੀ ਕਣਕ ਦੀ ਸੰਭਾਲ ਵਿੱਚ ਲਾਪਰਵਾਹੀ ਕਰਦੇ ਹੋਏ ਪਾਏ ਗਏ, ਉਨ੍ਹਾਂ ਖ਼ਿਲਾਫ਼ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਿਸੇ ਵੀ ਲਾਪਰਵਾਹੀ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

            ਡਾ. ਸਿੰਘ ਨੇ ਕਿਹਾ ਕਿ ਇਹ ਸਿਰਫ ਇਕ ਦੌਰਾ ਨਹੀਂ ਸੀ, ਸਗੋਂ ਇੱਕ ਸੰਕਲਪ ਸੀ–ਕਣਕ ਦੀ ਹਰ ਬੋਰੀ ਸੁਰੱਖਿਅਤ ਰਹੇ, ਕਿਸਾਨ ਦੀ ਮਿਹਨਤ ਖਰਾਬ ਨਾ ਜਾਵੇ ਅਤੇ ਅਨਾਜ ਦਾ ਦਾਣਾ ਲੋੜਵੰਦ ਤੱਕ ਸੁਰੱਖਿਅਤ ਪੁੱਜੇ ਅਤੇ ਹਰ ਸੰਭਾਵੀ ਚੁਣੌਤੀ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲੱਭਿਆ ਜਾਵੇ।

 

                ਡਾ. ਤੇਜਪਾਲ ਸਿੰਘ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਅਜਿਹੀ ਸਥਿਤੀ ਵੇਖਣ ਨੂੰ ਮਿਲੇ ਤਾਂ ਤੁਰੰਤ ਪਨਗ੍ਰੇਨ ਜਾਂ ਸਥਾਨਕ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਹੋ ਸਕੇ। 

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ