ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਬਾਲ ਮੁਕੰਦ ਸ਼ਰਮਾ ਨੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 'ਪੋਸ਼ਣ ਗਾਰਡਨ' ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਦਿੱਤਾ ਜ਼ੋਰ

ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਬਾਲ ਮੁਕੰਦ ਸ਼ਰਮਾ ਨੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 'ਪੋਸ਼ਣ ਗਾਰਡਨ' ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਦਿੱਤਾ ਜ਼ੋਰ

ਚੰਡੀਗੜ੍ਹ/ਬਠਿੰਡਾ, ਜੂਨ 30: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 'ਪੋਸ਼ਣ ਗਾਰਡਨ' ਸਥਾਪਿਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।

    ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਤੁਰੰਤ 'ਪੋਸ਼ਣ ਗਾਰਡਨ' ਲਗਾਏ ਜਾਣ। ਇਨ੍ਹਾਂ ਗਾਰਡਨਾਂ ਵਿੱਚ ਮੌਸਮੀ ਸਬਜ਼ੀਆਂ, ਫਲਦਾਰ ਬੂਟੇ ਅਤੇ ਔਸ਼ਧੀ ਪੌਦੇ ਲਗਾਏ ਜਾਣ ਤਾਂ ਜੋ ਬੱਚਿਆਂ ਨੂੰ ਮਿੱਡ-ਡੇ-ਮੀਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਮਿਲ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਸੰਤੁਲਿਤ ਖੁਰਾਕ ਮਿਲੇਗੀ ਅਤੇ ਉਹ ਖੇਤੀ ਤੇ ਕੁਦਰਤ ਨਾਲ ਵੀ ਜੁੜਨਗੇ।

       ਉਨ੍ਹਾਂ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਦਿੱਤੇ ਜਾ ਰਹੇ ਮਿੱਡ-ਡੇ-ਮੀਲ ਅਤੇ ਪੋਸ਼ਣ ਆਹਾਰ ਦੀ ਗੁਣਵੱਤਾ ਦਾ ਵੀ ਜਾਇਜ਼ਾ ਲਿਆ। ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾ ਕੇ ਸਿਹਤਮੰਦ ਪੰਜਾਬ ਸਿਰਜਣ ਲਈ ਵਚਨਬੱਧ ਹੈ।

       ਮੀਟਿੰਗ ਦੌਰਾਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸਿੱਖਿਆ ਵਿਭਾਗ ਅਤੇ ਇਸਤਰੀ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ 'ਪੋਸ਼ਣ ਗਾਰਡਨ' ਦੇ ਕੰਮ ਸਬੰਧੀ ਸਿਹਤ ਵਿਭਾਗ, ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਜੰਗਲਾਤ ਵਿਭਾਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੀ ਵੀ ਮੱਦਦ ਲਈ ਜਾਵੇ।

     ਇਸ ਮੌਕੇ ਚੇਅਰਮੈਨ ਨੇ ਸਿਹਤ ਵਿਭਾਗ ਨੂੰ ਹਿਦਾਇਤਾਂ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਮਿਡ-ਡੇ-ਮੀਲ ਤਿਆਰ ਕਰਨ ਵਾਲੇ ਕੁੱਕਾਂ ਆਦਿ ਸਟਾਫ਼ ਦਾ ਸਮੇਂ-ਸਮੇਂ ਮੈਡੀਕਲ ਚੈੱਕਅਪ ਕਰਨਾ ਯਕੀਨੀ ਬਣਾਇਆ ਜਾਵੇ।

      ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਨਿਰਦੇਸ਼ ਦਿੱਤੇ।

      ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ (ਜ) ਗੁਰਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਿਰ ਸਨ।

 

Advertisement

Latest News

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਕੋਟਕਪੂਰਾ, 30 ਜੂਨ:ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਲਾਕ ਕੋਟਕਪੁਰਾ ਦੇ ਪਿੰਡ ਖਾਰਾ ਤੋਂ ਸ਼ਰਧਾਲੂਆਂ ਦੀ...
ਔਰਤਾਂ ਦੀ 'ਸਤਿਕਾਰ ਰਾਸ਼ੀ' ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਪੂਰਾ - ਜ਼ਿਲ੍ਹਾ ਟੀਕਾਕਰਨ ਅਫ਼ਸਰ
ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹਾ ਰੂਪਨਗਰ 'ਚ 3 ਦਿਨਾਂ ਵਿੱਚ 100 ਫੀਸਦੀ ਟੀਚਾ ਹਾਸਲ
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦੀ ਸਮੀਖਿਆ
ਡਾ. ਕਰਨਵੀਰ ਸਿੰਘ ਨੇ ਭਰੇ ਹੋਏ ਗਣਨਾ ਫਾਰਮ ਇਕੱਤਰ ਕੀਤੇ ਜਾਣ ਦੇ ਕੰਮ ਦਾ ਲਿਆ ਜਾਇਜ਼ਾ