ਸਮਾਪਨ ਸਮਾਰੋਹ ਮੌਕੇ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

ਸਮਾਪਨ ਸਮਾਰੋਹ ਮੌਕੇ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਮੁੱਖ ਮਹਿਮਾਨ  ਵਜੋਂ ਸ਼ਿਰਕਤ

 ਲੁਧਿਆਣਾ, 06 ਜਨਵਰੀ (000) – ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ 06 ਦਸੰਬਰ, 2025 ਤੋਂ 06 ਜਨਵਰੀ, 2026 ਤੱਕ ਜਾਰੀ ''ਯੂਥ ਅਗੇਂਸਟ ਡਰੱਗਜ'' ਮੁਹਿੰਮ ਦਾ ਸਫਲ ਆਯੋਜਨ ਹੋਇਆ। ਜ਼ਿਲ੍ਹਾ ਪੱਧਰੀ ਸਮਾਪਨ ਸਮਾਰੋਹ ਮੌਕੇ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਮੁੱਖ ਮਹਿਮਾਨ  ਵਜੋਂ ਸ਼ਿਰਕਤ ਕੀਤੀ ਗਈ।

 ਮਾਣਯੋਗ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਇੱਕ ਮਹੀਨੇ ਦੀ ਡਰਾਈਵ ਚਲਾਈ ਗਈ ਜਿਸ ਵਿੱਚ ਨੁੱਕੜ ਨਾਟਕ, ਸੈਮੀਨਾਰ, ਰੈਲੀਆਂ, ਪ੍ਰਚਾਰ ਸਮੱਗਰੀ ਆਦਿ ਰਾਹੀਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਸਮੇਤ ਸਬ-ਡਵੀਜ਼ਨਾਂ ਦੇ ਵਸਨੀਕਾਂ, ਸਕੂਲ, ਕਾਲਜ ਦੇ ਵਿਦਿਆਰਥੀਆਂ, ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਨੌਜਵਾਨਾਂ, ਜ਼ੇਲ੍ਹ ਬੰਦੀਆਂ ਆਦਿ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।

 ਇਸ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਦੇ ਪ੍ਰਮੁੱਖ ਸਥਾਨਾਂ 'ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੋਸਟਰ ਵੀ ਲਗਾਏ ਗਏ ਜਿਨ੍ਹਾਂ ਵਿੱਚ ਰੇਲਵੇ ਸਟੇਸ਼ਨ, ਬੱਸ ਸਟੈਂਡ, ਸਰਕਾਰੀ ਇਮਾਰਤਾਂ, ਸਲੱਮ ਏਰੀਏ, ਸ਼ਾਪਿੰਗ ਮਾਲ  ਆਦਿ ਸ਼ਾਮਲ ਹਨ।

 ਇਸ ਮੌਕੇ ਮਾਣਯੋਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਸੁਮਿਤ ਸੱਭਰਵਾਲ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਮਾਣਯੋਗ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਰਹਿਨੁੰਮਾਈ ਹੇਠ 06 ਦਸੰਬਰ ਤੋਂ 06 ਜਨਵਰੀ ਤੱਕ ਜ਼ਿਲ੍ਹਾ ਲੁਧਿਆਣਾ ਵਿਖੇ 'ਨਸ਼ਿਆਂ ਵਿਰੁੱਧ ਨੌਜਵਾਨ' ਮੁਹਿੰਮ ਚਲਾਈ ਗਈ ਅਤੇ ਅੱਜ ਜ਼ਿਲ੍ਹਾ ਪੱਧਰੀ ਸਮਾਪਤੀ ਸਮਾਗਮ ਦਾ ਆਯੋਜਨ ਕੀਤਾ ਗਿਆ।

 ਇਸ ਮੌਕੇ ਪੈਨਲ ਵਕੀਲ, ਪੈਰਾ ਲੀਗਲ ਵਲੰਟੀਅਰ, ਲਾਅ ਵਿਦਿਆਰਥੀ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਹਰੇਕ ਉਸ ਵਿਅਕਤੀ ਦਾ ਧੰਨਵਾਦ ਕੀਤਾ ਗਿਆ ਜਿਸ ਨੇ ਉਕਤ ਡਰਾਈਵ ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ ਹੈ। 

Advertisement

Latest News

ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ
ਸ਼੍ਰੀ ਅਨੰਦਪੁਰ ਸਾਹਿਬ 04 ਮਾਰਚ: ਸ੍ਰੀ ਅਦਿੱਤਿਆ ਡੇਚਲਵਾਲ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ/ਸੰਗਤਾਂ ਦੀ ਸਹੂਲਤ ਲਈ ਹਰ...
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ
ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ
ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ
ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਨਿਵਾਸੀਆਂ ਨਾਲ ਖੇਡੀ ਹੋਲੀ
ਸਵੇਰੇ ਖਾਲੀ ਪੇਟ ਅੰਜੀਰ ਦਾ ਪਾਣੀ ਨਿਯਮਿਤ ਤੌਰ ’ਤੇ ਪੀਣ ਨਾਲ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਹੋ ਸਕਦੀ ਹੈ