ਹੀਟ ਵੇਵ ਕਾਰਨ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੀਤੀ ਗਈ ਤਬਦੀਲੀ : ਨਰਿੰਦਰ ਸ਼ਰਮਾ

ਹੀਟ ਵੇਵ ਕਾਰਨ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੀਤੀ ਗਈ ਤਬਦੀਲੀ : ਨਰਿੰਦਰ ਸ਼ਰਮਾ

ਮਾਲੇਰਕੋਟਲਾ, 24 ਮਈ : ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵੱਲੋਂ ਚੱਲ ਰਹੀਆਂ ਹੀਟ ਵੇਵ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਜ਼ਿਲਾ ਆਈ.ਟੀ ਮੈਨੇਜਰ ਸ੍ਰੀ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਸੀ, ਜਿਸ ਨੂੰ ਹੁਣ ਬਦਲ ਕੇ ਸਵੇਰੇ 07:30 ਵਜੇ ਤੋਂ ਦੁਪਹਿਰ 03:30 ਵਜੇ ਤੱਕ ਕਰ ਦਿੱਤਾ ਗਿਆ ਹੈ।
 
ਉਨ੍ਹਾਂ ਦੱਸਿਆ ਕਿ ਨਵੇਂ ਸਮੇਂ 25 ਮਈ 2026 ਤੋਂ ਲਾਗੂ ਹੋਣਗੇ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਨੂੰ ਹਦਾਇਤ ਕੀਤੀ ਕਿ ਨਵੇਂ ਸਮੇਂ ਦੀ ਜਾਣਕਾਰੀ ਲੋਕਾਂ ਤੱਕ ਡਿਸਪਲੇ ਬੋਰਡਾਂ ਅਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ ਪਹੁੰਚਾਈ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। 

Advertisement

Latest News

ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ
ਮਾਲੇਰਕੋਟਲਾ, 24 ਮਈ - ਐਸ.ਐਸ.ਪੀ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਪਤਾਨ ਪੁਲਿਸ ਪੀ.ਬੀ.ਆਈ....
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ
ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ
ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ
ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ