ਸੁਨਾਮ ਦੇ ਵੱਖ-ਵੱਖ ਇਲਾਕਿਆਂ 'ਚ ਬਾਲ ਭਿੱਖਿਆ ਵਿਰੁੱਧ ਕੀਤੀ ਚੈਕਿੰਗ

ਸੁਨਾਮ ਦੇ ਵੱਖ-ਵੱਖ ਇਲਾਕਿਆਂ 'ਚ ਬਾਲ ਭਿੱਖਿਆ ਵਿਰੁੱਧ ਕੀਤੀ ਚੈਕਿੰਗ

ਸੁਨਾਮ: 5 ਫ਼ਰਵਰੀ:

ਸੰਗਰੂਰ ਜ਼ਿਲ੍ਹੇ ਦੇ ਸੁਨਾਮ ਬਲਾਕ ਅਧੀਨ ਪ੍ਰੋਜੈਕਟ ਜੀਵਨ ਜੋਤ-2 ਦੇ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸੁਨਾਮ ਦੇ ਮੁੱਖ ਬਾਜ਼ਾਰ, ਮਾਤਾ ਮੋਦੀ ਚੌਂਕ, ਆਨੰਦ ਚੌਂਕ, ਸਬਜ਼ੀ ਮੰਡੀ ਅਤੇ ਪੀਰਾ ਵਾਲਾ ਚੌਂਕ ਸਮੇਤ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ।

ਚੈਕਿੰਗ ਦੌਰਾਨ ਦੁਕਾਨਾਂ, ਰੇਹੜੀਆਂ, ਢਾਬਿਆਂ ਅਤੇ ਹੋਰ ਜਨਤਕ ਸਥਾਨਾਂ ਦੀ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਾਲ ਭਿੱਖਿਆ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਮੁਹਿੰਮ ਦੌਰਾਨ ਕਿਸੇ ਵੀ ਸਥਾਨ ਤੋਂ ਬਾਲ ਭਿੱਖਿਆ ਕਰਦਾ ਕੋਈ ਵੀ ਬੱਚਾ ਨਹੀਂ ਮਿਲਿਆ।

ਇਸ ਚੈਕਿੰਗ ਟੀਮ ਵਿੱਚ ਡਾ. ਮਨਵ ਕਾਲਰਾ (ਸਿਹਤ ਵਿਭਾਗ), ਅਰੁਣ ਸ਼ਰਮਾ (ਸਿੱਖਿਆ ਵਿਭਾਗ), ਪੁਲਿਸ ਵਿਭਾਗ ਵੱਲੋਂ ਫਰਜ਼ੀਨਾ ਖਾਨ, ਡੀ.ਸੀ.ਪੀ.ਓ. ਦਫ਼ਤਰ ਵੱਲੋਂ ਨਿਰਮਲ ਕੌਰ (ਕਾਊਂਸਲਰ) ਅਤੇ ਰੁਪਿੰਦਰ ਸਿੰਘ (ਆਉਟਰੀਚ ਵਰਕਰ) ਸ਼ਾਮਲ ਸਨ। ਇਹ ਸਾਰੀ ਕਾਰਵਾਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਅਤੇ ਦੇਖਰੇਖ ਹੇਠ ਕੀਤੀ ਗਈ।

ਚੈਕਿੰਗ ਦੌਰਾਨ ਟੀਮ ਵੱਲੋਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਬਾਲ ਭਿੱਖਿਆ ਸਬੰਧੀ ਕਾਨੂੰਨਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਅਪੀਲ ਕੀਤੀ ਗਈ ਕਿ ਜੇ ਕਿਤੇ ਵੀ ਬਾਲ ਭਿੱਖਿਆ ਦਾ ਮਾਮਲਾ ਸਾਹਮਣੇ ਆਵੇ ਤਾਂ ਤੁਰੰਤ ਪ੍ਰਸ਼ਾਸਨ ਜਾਂ ਚਾਈਲਡ ਹੈਲਪਲਾਈਨ 1098 ‘ਤੇ ਸੂਚਨਾ ਦਿੱਤੀ ਜਾਵੇ।

ਪ੍ਰਸ਼ਾਸਨ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਨਿਰੰਤਰ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਅਤੇ ਸੁਨਹਿਰਾ ਭਵਿੱਖ ਪ੍ਰਦਾਨ ਕੀਤਾ ਜਾ ਸਕੇ। 

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ