ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ , 11 ਸਕੂਲੀ ਬੱਸਾਂ ਦੇ ਕੱਟੇ ਚਲਾਨ

ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ , 11 ਸਕੂਲੀ ਬੱਸਾਂ ਦੇ ਕੱਟੇ ਚਲਾਨ

ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ:

ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ (ਆਈ ਏ ਐਸ) ਅਤੇ ਸੀਨੀਅਰ ਕਪਤਾਨ ਪੁਲਿਸ ਡਾ : ਅਖਿਲ ਚੋਧਰੀ  (ਆਈ ਪੀ ਐਸ) ਦੇ ਸਾਂਝੇ ਉਪਰਾਲੇ ਅਧੀਨ ਸੇਫ ਸਕੂਲ ਵਾਹਨ ਪਾਲਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਆਕਾਲ ਅਕੈਡਮੀ ਸਕੂਲ ਅਤੇ ਡੀ.ਏ.ਵੀ ਪਬਲਿਕ ਸਕੂਲ ਵਿਖੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ 11 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ।

                ਇਸ ਦੌਰਾਨ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਿਚਤ ਕਰਨ ਲਈ ਅਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਸਾਰੇ ਸਕੂਲ ਵੈਨਾਂ ਦੇ ਡਰਾਇਵਰਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਵੀ ਕੀਤਾ ਗਿਆ ਅਤੇ ਨਾਲ ਹੀ ਹਦਾਇਤ ਵੀ ਕੀਤੀ ਗਈ ਜੋ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਨੂੰ ਪੂਰਾ ਨਹੀਂ ਕਰਨਗੇਉਹਨਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀ ਟੀਮ ਵੱਲੋਂ ਸਕੂਲੀ ਵੈਨਾਂ ਦੇ ਡਰਾਇਵਰਾਂ ਨੂੰ ਦੱਸਿਆ ਗਿਆ ਕਿ ਇਸ ਪਾਲਿਸੀ ਤਾਹਿਤ ਬੱਸ ਦੇ ਪਿੱਛੇ ਅਤੇ ਅੱਗੇ "ਸਕੂਲ ਬੱਸ" ਲਿਖਿਆ ਹੋਣਾ ਲਾਜ਼ਮੀ ਹੈ। ਜੇਕਰ ਇਹ ਕਿਰਾਏ 'ਤੇ ਲਈ ਗਈ ਬੱਸ ਹੈਤਾਂ "ਔਨ ਸਕੂਲ ਡਿਊਟੀ ਸਪਸ਼ਟ ਤੌਰ 'ਤੇ ਦਰਸਾਇਆ ਜਾਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਫਸਟ-ਏਡ-ਬਾਕਸ ਹੋਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਸੀ.ਸੀ.ਟੀ.ਵੀ. ਕੈਮਰਾ ਹੋਣਾ ਲਾਜ਼ਮੀ ਹੈ। ਬੱਸ ਦੀਆਂ ਖਿੜਕੀਆਂ ਨੂੰ ਹੋਰੀਜ਼ੈਂਟਲ ਗਰਿੱਲਾਂ ਨਾਲ ਫਿੱਟ ਕੀਤਾ ਜਾਣਾ ਲਾਜ਼ਮੀ ਹੈ। ਬੱਸ ਵਿੱਚ ਅੱਗ ਬੁਝਾਊ ਯੰਤਰ ਹੋਣਾ ਲਾਜ਼ਮੀ ਹੈ। ਬੱਸ 'ਤੇ ਸਕੂਲ ਦਾ ਨਾਮ ਅਤੇ ਟੈਲੀਫੋਨ ਨੰਬਰ ਲਿਖਿਆ ਹੋਣਾ ਚਾਹੀਦਾ ਹੈ ਅਤੇ ਟਰਾਂਸਪੋਰਟ ਅਥਾਰਟੀ ਦਾ ਫ਼ੋਨ ਨੰਬਰ ਵੀ ਲਾਜ਼ਮੀ  ਹੋਣਾ ਚਾਹੀਦਾ ਹੈ। ਬੱਸ ਦੇ ਦਰਵਾਜ਼ੇ ਭਰੋਸੇਯੋਗ ਤਾਲੇ ਨਾਲ ਫਿੱਟ ਕੀਤੇ ਜਾਣੇ ਲਾਜ਼ਮੀ ਹੈ। ਸਕੂਲ ਬੱਸ ਵਿੱਚ ਸਪੀਡ ਗਵਰਨਰ ਲਗਾਇਆ ਜਾਣਾ ਲਾਜ਼ਮੀ ਹੈ। ਸਕੂਲ ਬੱਸ ਦੀ ਬਾਡੀ ਪੀਲੇ ਰੰਗ ਦੀ ਹੋਣੀ ਲਾਜ਼ਮੀ ਹੈ। ਸਕੂਲੀ ਬੈਗਾਂ ਨੂੰ ਸੁਰੱਖਿਅਤ ਰੱਖਣ ਲਈਸੀਟਾਂ ਦੇ ਹੇਠਾਂ ਇੱਕ ਜਗ੍ਹਾ ਫਿੱਟ ਹੋਣੀ ਲਾਜ਼ਮੀ ਹੈ। ਵਾਹਨ ਸੜਕ ਦੇ ਯੋਗ ਹੋਣਾ ਚਾਹੀਦਾ ਹੈ ਅਤੇ ਇੱਕ ਸਾਲਾਨਾ ਫਿਟਨੈਸ ਸਰਟੀਫਿਕੇਟ ਲੈ ਕੇ ਜਾਣਾ ਲਾਜ਼ਮੀ ਹੈ।  ਸਕੂਲੀ ਬੱਸਾਂ ਦਾ ਬੀਮਾ  ਲਾਜ਼ਮੀ ਹੈ। ਸਕੂਲ ਬੱਸ ਵੈਧ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਲਾਜ਼ਮੀ ਹੈ। ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਹਰ ਵਾਹਨਬੱਸਵੈਨ ਜਾਂ ਆਵਾਜਾਈ ਦੇ ਅਜਿਹੇ ਹੋਰ ਸਾਧਨਾਂ ਕੋਲ ਉਚਿਤ ਪਰਮਿਟ/ਇਜਾਜ਼ਤ ਹੋਣੀ   ਲਾਜ਼ਮੀ ਹੈ। ਸਕੂਲ ਬੱਸ ਦੇ ਡਰਾਈਵਰ ਕੋਲ HMV-ਟਰਾਂਸਪੋਰਟ ਵਾਹਨ ਚਲਾਉਣ ਲਈ ਇੱਕ ਵੈਧ ਲਾਇਸੰਸ ਹੋਣਾ ਅਤੇ ਘੱਟੋ-ਘੱਟ 05 ਸਾਲ ਦਾ ਤਜਰਬਾ ਲਾਜ਼ਮੀ ਹੈ। ਸਕੂਲ ਬੱਸ ਦੇ ਡਰਾਈਵਰ ਕੋਲ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਹੋਣਾ ਲਾਜ਼ਮੀ ਹੈ ਅਤੇ ਉਸਦਾ ਟ੍ਰੈਫਿਕ ਅਪਰਾਧਾਂ ਦਾ ਕੋਈ ਪਿਛਲਾ  ਰਿਕਾਰਡ ਨਹੀਂ ਹੋਣਾ ਚਾਹੀਦਾ। ਸਕੂਲ ਬੱਸ ਦੇ ਡਰਾਈਵਰ ਅਤੇ ਕੰਡਕਟਰ/ਅਟੈਂਡੈਂਟ ਨੂੰ ਸਹੀ ਵਰਦੀ ਪਹਿਨਣੀ ਚਾਹੀਦੀ ਹੈ। ਜਿਸ ਤੇ  ਡਰਾਈਵਰ  ਅਤੇ ਕੰਡਕਟਰ ਦਾ ਲਾਇਸੈਂਸ ਨੰਬਰ ਲਿਖਿਆ ਹੋਣਾ ਲਾਜ਼ਮੀ ਹੈ। ਵਾਹਨ ਦੇ ਡਰਾਈਵਰਾਂ ਦਾ ਮੈਡੀਕਲ ਫਿਟਨੈਸ ਅਤੇ ਡੋਪ ਟੈਸਟ ਜ਼ਿਲ੍ਹੇ ਦੇ ਸਿਵਲ ਸਰਜਨ ਦੁਆਰਾ ਕੀਤਾ ਜਾਵੇਗਾ। ਹਰ ਬੱਸ ਲਈ ਜਿਸ ਵਿੱਚ ਲੜਕੀਆਂ ਹੋਣ ਔਰਤ ਸੇਵਾਦਾਰ ਲਾਜ਼ਮੀ ਹੈ। ਬੱਸ ਡਰਾਈਵਰ ਨੂੰ ਸਕੂਲ ਬੱਸ ਵਿੱਚ ਲਿਜਾਏ ਜਾ ਰਹੇ ਬੱਚਿਆਂ ਦੇ ਨਾਵਾਂ ਦੀ ਇੱਕ ਪੂਰੀ ਸੂਚੀ ਆਪਣੇ ਨਾਲ ਰੱਖਣੀ ਲਾਜ਼ਮੀ ਹੈਜਿਸ ਵਿੱਚ ਨਾਮ ਤੋਂ ਇਲਾਵਾ ਕਲਾਸਰਿਹਾਇਸ਼ੀ ਪਤਾਬਲੱਡ ਗਰੁੱਪ ਅਤੇ ਰੁਕਣ ਦੇ ਬਿੰਦੂਰੂਟ ਪਲਾਨਆਦਿ ਜਰੂਰ ਹੋਵੇ। ਹਰੇਕ ਬੱਸ ਵਿੱਚ ਹਾਜ਼ਰੀ ਰਜਿਸਟਰ ਲਾਜ਼ਮੀ ਹੈ ਜਿੱਥੇ ਕੰਡਕਟਰ ਬੱਚੇ ਦੀ ਹਾਜ਼ਰੀ ਦੀ ਨਿਸ਼ਾਨਦੇਹੀ ਕਰੇਗਾ। ਸਕੂਲ ਬੱਸ ਦਾ ਐਮਰਜੈਂਸੀ ਐਗਜ਼ਿਟ ਹੋਣਾ ਚਾਹੀਦਾ ਹੈ (ਸੱਜੇ ਪਾਸੇ ਅਤੇ ਪਿੱਛੇ )। ਸਕੂਲ ਕੋਲ ਸਕੂਲੀ ਵੈਨਾਂ ਦੀ ਪਾਰਕਿੰਗ ਸਬੰਧੀ ਆਪਣੀ ਜਗ੍ਹਾ ਹੋਣੀ ਲਾਜ਼ਮੀ ਹੈ। ਸਕੂਲ ਵਿੱਚ ਬੱਸ ਤੋਂ ਚੜਨ ਅਤੇ ਉਤਰਨ ਸਮੇਂ ਬੱਚੇ ਵੱਲੋਂ ਕਿਸੇ ਵੀ ਸੂਰਤ ਵਿੱਚ ਰੋਡ ਕਰਾਸ ਨਹੀ ਕਰਵਾਇਆ ਜਾਵੇਗਾ।     

         ਇਸ ਮੌਕੇ ਐਸ.ਐੱਚ.ਓ. ਪੁਲਿਸ ਥਾਣਾ ਸਦਰ ਸ੍ਰੀ ਮਲਕੀਤ ਸਿੰਘਜਿਲ੍ਹਾ ਟਰੈਫਿਕ ਇੰਨਚਾਰਜ ਐਸ.ਆਈ ਸੁਖਦੇਵ ਸਿੰਘਸਿਟੀ ਟਰੈਫਿਕ ਇੰਨਚਾਰਜ ਏ. ਐਸ .ਆਈ ,ਤਰਸੇਮ ਸਿੰਘ ਸ੍ਰੀ ਸੌਰਵ ਚਾਵਲਾ ਲੀਗਲ ਕਮ ਪ੍ਰੋਬੇਸ਼ਨ ਅਫਸਰ ਜਿਲ੍ਹਾ ਬਾਲ ਸੁਰੱਖਿਆ  ਯੂਨਿਟਗੁਰਜੋਤ ਸਿੰਘ ਸੁਪਰਵਾਇਜਰ ਅਤੇ ਟਰੈਫਿਕ ਟੀਮ ਮੌਜੂਦ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ