ਸੇਫ ਸਕੂਲ ਵਾਹਨ ਪਾਲਿਸੀ ਤਹਿਤ 81 ਬੱਸਾਂ ਦੀ ਚੈਕਿੰਗ - 13 ਦੇ ਕੱਟੇ ਚਲਾਨ

ਸੇਫ ਸਕੂਲ ਵਾਹਨ ਪਾਲਿਸੀ ਤਹਿਤ 81 ਬੱਸਾਂ ਦੀ ਚੈਕਿੰਗ - 13 ਦੇ ਕੱਟੇ ਚਲਾਨ

ਹੁਸ਼ਿਆਰਪੁਰ, 22 ਜਨਵਰੀ :
      ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀ ਵੱਲੋਂ ਬੱਸਾਂ ਵਿਚ ਸਾਰੇ ਨਿਯਮਾਂ ਅਤੇ ਸ਼ਰਤਾਂ ਦੀ ਪਾਲਣਾ ਕਰਨੀ ਅਤਿ ਜ਼ਰੂਰੀ ਹੈ। ਇਸ ਸਬੰਧੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਮੁਕੇਰੀਆਂ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਹੁਕਮਾਂ ਅਨੁਸਾਰ  ਸੇਫ ਸਕੂਲ ਵਾਹਨ ਪਲਿਸੀ  ਤਹਿਤ ਸੇਂਟ ਜੋਸਫ ਕਾਨਵੈਂਟ ਸਕੂਲ, ਐਸ.ਪੀ.ਐਨ.ਐਸ.ਐਸ.ਕੇ ਪਬਲਿਕ ਹਾਈ ਸਕੂਲ, ਵੁਡਬੇਰੀ ਵਰਲਡ ਸਕੂਲ ਅਤੇ ਕੈਂਬਰਿਜ ਓਵਰਸੀਜ਼ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜਿਨ੍ਹਾਂ ਸਕੂਲੀ ਬੱਸਾਂ ਵਿੱਚ ਮਿਆਦ ਖ਼ਤਮ ਹੋ ਚੁੱਕੀਆਂ ਫਸਟ ਏਡ ਕਿੱਟਾਂ, ਫਾਗ ਲਾਈਟਸ, ਬਿਨਾਂ ਲੇਡੀ ਅਟੈਂਡੈਂਟ, ਬਿਨਾਂ ਪਾਸਿੰਗ, ਸਪੀਡ ਗਵਰਨਰ ਦਾ ਨਾ ਹੋਣਾ, ਬੱਸ ਵਿਚ ਐਮਰਜੈਂਸੀ ਐਗਜ਼ਿਟ ਦਾ ਨਾ ਹੋਣਾ, ਬਿਨਾਂ ਅੱਗ ਬੁਝਾਊ ਯੰਤਰ, ਬਿਨਾਂ ਸੀ.ਸੀ.ਟੀ.ਵੀ ਕੈਮਰਾ, ਬੱਸ ਵਿਚ ਸਿਟਿੰਗ ਕਪੈਸਿਟੀ ਦਾ ਵੱਧ ਹੋਣਾ ਆਦਿ ਕਮੀਆਂ ਪਾਈਆਂ ਗਈਆਂ। ਇਸ ਦੌਰਾਨ ਕੁੱਲ 81 ਬੱਸਾਂ ਚੈੱਕ ਕੀਤੀਆਂ ਗਈਆਂ ਅਤੇ 13 ਬੱਸਾਂ ਦੇ ਚਲਾਨ ਕੱਟੇ ਗਏ ।
        ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਰਣਜੀਤ ਕੌਰ, ਜਸਵਿੰਦਰ ਸਿੰਘ, ਏ.ਐਸ.ਆਈ ਰਕੇਸ਼ ਕੁਮਾਰ, ਏ. ਐਸ.ਆਈ ਗੁਰਨਾਮ ਸਿੰਘ, ਸਿੱਖਿਆ ਵਿਭਾਗ ਤੋਂ ਸੁਰਜੀਤ ਸਿੰਘ ਅਤੇ ਸਮੂਹ ਟੀਮ ਹਾਜ਼ਰ ਸੀ। ਸਮੂਹ ਟੀਮ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਸੇਫ ਸਕੂਲ ਵਾਹਨ ਪਾਲਸੀ ਬਾਰੇ ਜਾਗਰੂਕਤਾ ਵੀ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਬੱਸਾਂ ਨਾਲ ਅਕਸਰ ਕੋਈ ਨਾ ਕੋਈ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਮੌਕੇ ਟਾਸਕ ਫੋਰਸ ਵੱਲੋਂ ਦੱਸਿਆ ਗਿਆ ਕਿ ਇਸ ਮੁਹਿੰਮ ਨੂੰ ਪੂਰੇ ਜ਼ਿਲ੍ਹੇ ਵਿਚ ਲਗਾਤਾਰ ਚੱਲਾਇਆ ਜਾਵੇਗਾ। ਟਾਸਕ ਫੋਰਸ ਵੱਲੋਂ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਡਰਾਈਵਰਾਂ ਦਾ ਸਮੇਂ ਸਿਰ ਮੈਡੀਕਲ ਚੈਕਅੱਪ ਕਰਵਾਇਆ ਜਾਵੇ, ਸਾਰੀਆਂ ਬੱਸਾਂ ਦੇ ਡਰਾਈਵਰ ਅਤੇ ਅਟੈਂਡੈਂਟ ਆਪਣੀ ਯੂਨੀਫਾਰਮ ਜਰੂਰ ਪਾਉਣ, ਬੱਸਾਂ ਵਿਚ ਸਫਰ ਕਰਨ ਵਾਲੇ ਛੋਟੇ ਬੱਚਿਆਂ ਦਾ ਖਾਸ ਧਿਆਨ ਰੱਖਣ, ਉਨ੍ਹਾਂ ਨੂੰ ਬੱਸ ਤੋਂ ਚੜ੍ਹਨ ਅਤੇ ਉਤਰਨ ਸਮੇਂ ਸਹੀ ਤਰੀਕੇ ਨਾਲ ਰੋਡ ਕਰਾਸ ਕਰਵਾਉਣ ਅਤੇ ਜਿਨ੍ਹਾਂ ਸਕੂਲੀ ਬੱਸਾਂ ਵਿਚ ਜੋ ਵੀ ਕਮੀਆਂ ਪਾਈਆਂ ਗਈਆਂ ਹਨ, ਉਨ੍ਹਾਂ ਨੂੰ ਤੁਰੰਤ ਦੂਰ ਕੀਤਾ ਜਾਵੇ। 

Tags:

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ