ਸਕੂਲ ਬੱਸਾਂ ਦੀ ਚੈਕਿੰਗ; 04 ਬੱਸਾਂ ਦੇ ਕੱਟੇ ਚਲਾਨ

ਸਕੂਲ ਬੱਸਾਂ ਦੀ ਚੈਕਿੰਗ; 04 ਬੱਸਾਂ ਦੇ ਕੱਟੇ ਚਲਾਨ

ਸ਼ੇਰਪੁਰ, 22 ਮਈ-     ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਸ਼ੇਰਪੁਰ ਖੇਤਰ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਹ ਚੈਕਿੰਗ ਮੁਹਿੰਮ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਕੂਲ ਵਾਹਨਾਂ ਵਿੱਚ ਲਾਗੂ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਲਾਈ ਗਈ।

ਚੈਕਿੰਗ ਦੌਰਾਨ ਕੁੱਲ 10 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 4 ਬੱਸਾਂ ਦੇ ਚਲਾਨ ਕੀਤੇ ਗਏ। ਟੀਮ ਵੱਲੋਂ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਸਟ ਏਡ ਬਾਕਸ, ਫਾਇਰ ਸੇਫਟੀ ਪ੍ਰਬੰਧ ਅਤੇ ਹੋਰ ਜ਼ਰੂਰੀ ਸੁਰੱਖਿਆ ਮਾਪਦੰਡਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।

ਇਸ ਮੌਕੇ ਸੰਬੰਧਿਤ ਡਰਾਈਵਰਾਂ ਅਤੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਕਿ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ।

ਇਸ ਚੈਕਿੰਗ ਟੀਮ ਵਿੱਚ ਸ੍ਰੀ ਪਵਨ ਕੁਮਾਰ, ਐਸ.ਆਈ. (ਪੁਲਿਸ ਵਿਭਾਗ), ਸ੍ਰੀ ਬਲਵਿੰਦਰ ਸਿੰਘ, ਏ.ਐਸ.ਆਈ. (ਪੁਲਿਸ ਵਿਭਾਗ), ਸ੍ਰੀ ਰਾਮ ਪ੍ਰਤਾਪ, ਏ.ਐਸ.ਆਈ. (ਪੁਲਿਸ ਵਿਭਾਗ), ਸ੍ਰੀ ਰੁਪਿੰਦਰ ਸਿੰਘ (ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਸੰਗਰੂਰ) ਅਤੇ ਸ੍ਰੀ ਸਮਨਦੀਪ ਸਿੰਘ (ਸਿੱਖਿਆ ਵਿਭਾਗ) ਸ਼ਾਮਲ ਸਨ।

ਟੀਮ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਪਹਿਲੀ ਤਰਜੀਹ ਹੈ ਅਤੇ ਇਸ ਮਕਸਦ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਆਗਾਮੀ ਸਮੇਂ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ ਤਾਂ ਜੋ ਸਕੂਲ ਵਾਹਨਾਂ ਵਿੱਚ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਨੂੰ ਰੋਕਿਆ ਜਾ ਸਕੇ। 

Advertisement

Latest News

ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਅੱਜ ਤੋਂ ਮੁੜ ਸ਼ੁਰੂ ਹੋਣਗੀਆਂ ਸਫਾਈ ਸੇਵਾਵਾਂ : ਵਿਧਾਇਕ ਗੁਰਦਿੱਤ ਸਿੰਘ ਸੇਖੋਂ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਅੱਜ ਤੋਂ ਮੁੜ ਸ਼ੁਰੂ ਹੋਣਗੀਆਂ ਸਫਾਈ ਸੇਵਾਵਾਂ : ਵਿਧਾਇਕ ਗੁਰਦਿੱਤ ਸਿੰਘ ਸੇਖੋਂ
ਫਰੀਦਕੋਟ 22 ਮਈ-    ਪਿਛਲੇ ਕਰੀਬ 17 ਦਿਨਾਂ ਤੋਂ ਨਗਰ ਕੌਂਸਲ ਦੇ ਬਾਹਰ ਸਫਾਈ ਕਰਮਚਾਰੀਆਂ ਵੱਲੋਂ ਚਲਾਈ ਜਾ ਰਹੀ ਹੜਤਾਲ ਨੂੰ...
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਨਿਰਦੇਸ਼ਾਂ 'ਤੇ ਅਧਿਕਾਰੀਆਂ ਵੱਲੋਂ ਪੋਲਿੰਗ ਬੂਥਾਂ ਦਾ ਨਿਰੀਖਣ
ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ
ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
ਆਪ ਨੇ ਸਾਈਬਰ ਅੱਤਵਾਦ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ
ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਪੰਜਾਬ ਸਰਕਾਰ ਦੀ ’ਮੇਰੀ ਰਸੋਈ’ ਯੋਜਨਾ ਦੀ ਹੁਸ਼ਿਆਰਪੁਰ ’ਚ ਸ਼ੁਰੂਆਤ