ਸੇਫ ਸਕੂਲ ਵਾਹਨ ਪੋਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸੇਫ ਸਕੂਲ ਵਾਹਨ ਪੋਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਮਾਲੇਰਕੋਟਲਾ, 07 ਫਰਵਰੀ
                     ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪੋਲਿਸੀ ਤਹਿਤ ਬਲਾਕ ਅਮਰਗੜ੍ਹ ਵਿਖੇ ਵੱਖ-ਵੱਖ  ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ  ਗਈ। ਇਸ ਚੈਕਿੰਗ ਦਾ ਉਦੇਸ਼ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਸਕੂਲ ਵਾਹਨਾਂ ਵਿੱਚ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨਾ ਸੀ।
              ਇਸ ਚੈਕਿੰਗ ਦੌਰਾਨ ਕੁੱਲ 20 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ, ਜਿਸ ਤਹਿਤ ਵਾਹਨਾਂ ਦੇ ਕਾਗਜ਼ਾਤ, ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਫਸਟ ਏਡ ਮੈਡੀਕਲ ਕਿੱਟ, ਅੱਗ ਬੁਝਾਊ ਯੰਤਰ, ਸਪੀਡ ਗਵਰਨਰ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਤਸਦੀਕ ਕੀਤੀ ਗਈ। ਜਾਂਚ ਦੌਰਾਨ 03 ਵਾਹਨਾਂ ਵਿੱਚ ਨਿਯਮਾਂ ਦੀ ਉਲੰਘਣਾ ਪਾਈ ਗਈ, ਜਿਸ ਕਾਰਨ ਇਨ੍ਹਾਂ ਬੱਸਾਂ ਦਾ ਚਲਾਨ ਕੀਤਾ ਗਿਆ। ਇਹ ਚਲਾਨ ਮੁੱਖ ਤੌਰ ‘ਤੇ ਪ੍ਰਦੂਸ਼ਣ ਸਰਟੀਫਿਕੇਟ ਦੀ ਕਮੀ, ਮੈਡੀਕਲ ਕਿੱਟ ਦੀ ਉਪਲਬਧਤਾ ਨਾ ਹੋਣ ਅਤੇ ਅੱਗ ਬੁਝਾਊ ਯੰਤਰ ਦੀ ਘਾਟ ਕਾਰਨ ਕੀਤੇ ਗਏ।
              ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਵਾਹਨਾਂ ਵਿੱਚ ਸੁਰੱਖਿਆ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ ਤਾਂ ਜੋ ਸਕੂਲੀ ਵਾਹਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। 
                 ਇਸ ਮੋਕੇ ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ ਸ਼ਹਿਨਾਜ ਪ੍ਰਵੀਨ , ਪੁਲਿਸ ਵਿਭਾਗ ਤੋਂ ਬਲਵੀਰ ਸਿੰਘ, ਬਾਲ ਸੁਰੱਖਿਆ ਵਿਭਾਗ ਤੋਂ ਲੀਗਲ ਅਫ਼ਸਰ ਬਾਬੀਤਾ ਕੁਮਾਰੀ, ਸਿੱਖਿਆ ਵਿਭਾਗ ਤੋਂ ਗੁਰਜੰਟ ਸਿੰਘ, ਲਵਪ੍ਰੀਤ ਸਿੰਘ, ਸਰਬਜੀਤ ਕੌਰ ਹਾਜਰ ਸਨ। 

Advertisement

Latest News

ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ
  ਅੰਮ੍ਰਿਤਸਰ, 7 ਫਰਵਰੀ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ
ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਮਾਣਕਪੁਰ ਰਵਿਦਾਸ ਮੰਦਿਰ ਵਿੱਚ ਹੋਏ ਨਤਮਸਤਕ
ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ
ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: ਪੰਜਾਬ ਪੁਲਿਸ ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ
ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ