ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ  ਚੈਕਿੰਗ

ਬਰਨਾਲਾ, 22 ਜਨਵਰੀ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।
ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਟੀਮ ਵੱਲੋਂ ਵੱਖ-ਵੱਖ ਸਕੂਲਾਂ ਦੀਆਂ ਵੈਨਾਂ  ਸੰਤ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਕਲਾਂ, ਸੰਤ ਬਾਬਾ ਲੋਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਤੇ ਸੰਤ ਬਾਬਾ ਲੋਂਗਪੁਰੀ ਬਰੀਲੀਅੰਟ ਸਕੂਲ ਪੱਖੋਕਲਾਂ, ਜ਼ਿਲ੍ਹਾ ਬਰਨਾਲਾ ਦੀਆਂ ਸਕੂਲੀ ਵੈਨਾਂ ਚੈੱਕ ਕੀਤੀਆਂ ਗਈਆਂ। ਇਸ ਮੌਕੇ ਕੁੱਲ 54 ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 29 ਸਕੂਲੀ ਵੈਨਾਂ ਜੋ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ।  
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਟੀਮ ਵੱਲੋ ਸਮੇਂ-ਸਮੇਂ 'ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਡਰਾਇਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇਂ ਸੀ.ਸੀ.ਟੀ.ਵੀ ਕੈਮਰਾ, ਖਿੜਕੀ 'ਤੇ ਲੋਹੇ ਦੀ ਗਰਿੱਲ, ਮੁੱਢਲੀ ਸਹਾਇਤਾ ਬਾਕਸ, ਮਹਿਲਾ ਕਡੰਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ, ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
 ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਇਹ ਚੈਕਿੰਗ ਲਗਾਤਾਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲ ਦੁਆਰਾ ਇਹ ਕਹਿ ਕੇ ਆਪਣਾ ਪੱਲਾ ਝਾੜਿਆ ਜਾਂਦਾ ਹੈ ਕਿ ਸਕੂਲ ਦੀ ਆਪਣੀ ਕੋਈ ਵੀ ਵੈਨ ਨਹੀਂ ਹੈ, ਸਾਰੀਆਂ ਵੈਨਾਂ ਪ੍ਰਾਈਵੇਟ ਕੋਨਟਰੈਕਟਰ ਦੁਆਰਾ ਚਲਾਈਆਂ ਜਾ ਰਹੀਆਂ ਹਨ। ਪ੍ਰੰਤੂ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਿਕ ਬੱਚਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜਿੰਮੇਵਾਰੀ ਸਕੂਲ ਮੈਨੇਜਮੈਂਟ ਦੀ ਹੈ। ਇਸ ਲਈ ਸਕੂਲ ਮੈਨੇਜਮੈਂਟ ਦੀ ਇਹ ਨਿੱਜੀ ਜਿੰਮੇਵਾਰੀ ਹੈ ਕਿ ਉਹ ਸਾਰੀਆਂ ਵੈਨਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਢੁੱਕਵਾਂ ਬਣਾਉਣ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਥਰੀ ਵੀਲਰ ਜਾਂ ਆਟੋ ਰਿਕਸ਼ਾ 'ਤੇ ਬੱਚੇ ਲੈਕੇ ਆਉਣ ਤੇ ਛੱਡ ਕੇ ਆਉਣ 'ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਟੀਮ ਵੱਲੋਂ ਵਾਰ ਵਾਰ ਪਾਲਿਸੀ ਦੀਆਂ ਹਦਾਇਤਾ ਸਬੰਧੀ ਜਾਗਰੂਕ ਕਰਨ ਤੋਂ ਬਾਅਦ ਵੀ ਕਈ ਸਕੂਲਾਂ ਵੱਲੋਂ ਨਿਯਮਾਂ ਦੀ ਪਾਲਣ ਨਹੀਂ ਕੀਤੀ ਜਾ ਰਹੀ ਜਿਸ 'ਤੇ ਹੁਣ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸ੍ਰੀ ਰੁਪਿੰਦਰ ਸਿੰਘ ਬਾਲ ਸੁਰੱਖਿਆ ਅਫ਼ਸਰ, (ਆਈ.ਸੀ.), ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਬਰਨਾਲਾ ਗੁਰਚਰਨ ਸਿੰਘ (ਏ.ਐੱਸ.ਆਈ), ਜਸਵਿੰਦਰ ਸਿੰਘ (ਮੁਨਸ਼ੀ) ਤੇ ਰਮਨਦੀਪ ਸਿੰਘ (ਕਾਂਸਟੇਬਲ) ,ਕੁਲਦੀਪ ਸਿੰਘ (ਸਿੱਖਿਆ ਵਿਭਾਗ ) ਚੈਕਿੰਗ ਟੀਮ ਵਿਚ ਸ਼ਾਮਿਲ ਸਨ। 

Tags:

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ