ਉੱਡਣ ਦਸਤਾ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਲਗਾਤਾਰ ਜਾਰੀ

ਉੱਡਣ ਦਸਤਾ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਲਗਾਤਾਰ  ਜਾਰੀ

ਬਠਿੰਡਾ, 10 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ ਕੀਤੀ ਗਈ।

ਇਸ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗਠਿਤ ਕੀਤੀਆਂ ਟੀਮਾਂ ਵਲੋਂ 24 ਘੰਟੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਗੈਰ ਕਾਨੂੰਨੀ ਵਸਤੂਆਂ ਨੂੰ ਜ਼ਬਤ ਕੀਤਾ ਜਾ ਸਕੇ।

ਇਸ ਮੌਕੇ ਸ. ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਹ ਲੋਕਾਂ ਦਾ ਲੋਕਤੰਤਰ ਵਿੱਚ ਵਿਸ਼ਵਾਸ਼ ਬਣਾਈ ਰੱਖਣ ਦੇ ਮੱਦੇਨਜ਼ਰ ਉੱਡਣ ਦਸਤੇ ਟੀਮਾਂ ਵੱਲੋਂ ਨਿਰੰਤਰ ਉਪਰਾਲੇ ਜਾਰੀ ਰਹਿਣਗੇਤਾਂ ਜੋ 1 ਜੂਨ 2024 ਨੂੰ ਹੋਣ ਜਾ ਰਹੀਆਂ ਲੋਕ ਸਭਾ ਦੀਆਂ ਚੋਣਾਂ ਨਿਰਵਿਘਨ ਤੇ ਪਾਰਦਰਸੀ਼ ਤਰੀਕੇ ਨਾਲ ਕਰਵਾਈਆਂ ਜਾ ਸਕਣ।
        ਇਸ ਮੌਕੇ ਐਫ.ਐਸ.ਟੀ. ਟੀਮ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।

Tags:

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’