ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ

ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ

ਨੰਗਲ 24 ਮਾਰਚ ()

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਤੇ ਪੂਰੇ ਸੂਬੇ ਵਿੱਚ ਆਪਰੇਸ਼ਨ ਸੀਲ-10 ਤਹਿਤ ਇੰਟਰ ਸਟੇਟ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ।
    ਇਹ ਜਾਣਕਾਰੀ ਕੁਲਬੀਰ ਸਿੰਘ ਡੀ.ਐਸ.ਪੀ ਨੰਗਲ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਬਰਮਲਾ ਤੇ ਵੱਖ ਵੱਖ ਥਾਵਾਂ ਤੇ ਇੰਟਰ ਸਟੇਟ ਨਾਕੇ ਲਗਾਏ ਗਏ ਹਨ। ਇਸ ਤੋਂ ਇਲਾਵਾ ਪੁਲਿਸ ਵੱਲੋਂ ਹਰ ਛੋਟੇ ਰਸਤੇ ਜੋ ਪੰਜਾਬ ਨੂੰ ਹੋਰ ਸੂਬਿਆਂ ਨਾਲ ਜੋੜਦੇ ਹਨਤੇ ਵੀ ਪੁਲਿਸ ਮੁਲਾਜ਼ਮ ਲਗਾਕੇ ਚੈਕਿੰਗ ਕੀਤੀ ਜਾ ਰਹੀ ਹੈ।
        ਉਨਾ ਨੇ ਆਮ ਲੋਕਾਂ ਨੂੰ ਯਕੀਨ ਦਵਾਇਆ ਕਿ ਨਾਕਿਆਂ ਦੌਰਾਨ ਆਮ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਵੀ ਦਿੱਕਤ ਪੇਸ਼ ਨਹੀ ਆਣ ਦਿੱਤੀ ਜਾਵੇਗੀ। ਇਸ ਮੌਕੇ ਉਨਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਇੱਕ ਜਾਗਰੂਕ ਨਾਗਰਿਕ ਦਾ ਫਰਜ਼ ਨਿਭਾਉਣ ਕਿਸੇ ਵੀ ਸੰਦੇਹ ਜਾਂ ਸ਼ੱਕ ਹੋਣ ਦੀ ਸੂਰਤ ਵਿਚ ਪ੍ਰਸਾਸ਼ਨ ਨੂੰ ਸਮੇ ਸਿਰ ਜਾਣਕਾਰੀ ਦੇਣ ਤਾਂ ਜ਼ੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰਾ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਪ੍ਰਸਾਸ਼ਨ ਅਤੇ ਪੁਲਿਸ ਆਮ ਲੋਕਾਂ ਦੀ ਸੇਵਾ ਅਤੇ ਸਹੂਲਤ ਲਈ 24 ਘੰਟੇ ਤੈਨਾਤ ਹੈ। ਉਨ੍ਹਾਂ ਨੇ ਦੱਸਿਆ ਕਿ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ।

Tags:

Advertisement

Latest News

ਚੰਡੀਗੜ੍ਹ ਦੇ ਮੌਸਮ ਸੰਬੰਧੀ ਨਵੀਂ ਚੇਤਾਵਨੀ ਚੰਡੀਗੜ੍ਹ ਦੇ ਮੌਸਮ ਸੰਬੰਧੀ ਨਵੀਂ ਚੇਤਾਵਨੀ
Chandigarh, 19,APRIL,2025,(Azad Soch News):- ਸ਼ਹਿਰ ਦਾ ਮੌਸਮ ਫਿਰ ਬਦਲ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਸ਼ਨੀਵਾਰ ਲਈ ਪੀਲਾ ਅਲਰਟ...
ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ
ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼
ਕਿਸਾਨ ਭਰਾਵਾਂ ਨੂੰ ਕਣਕ ਦੇ ਨਾੜ ਅਤੇ ਫਸਲਾ ਦੀ ਰਹਿੰਦ ਖੂੰਹਦ ਨੂੰ ਨਾ ਸਾੜਣ ਦੀ ਅਪੀਲ - ਵਾਤਾਵਰਣ ਬਚਾਓ, ਜ਼ਮੀਨ ਬਚਾਓ, ਜੀਵਨ ਬਚਾਓ
ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਖਰੀਦ ਸਬੰਧੀ ਕਿਸੇ ਵੀ ਵਰਗ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ
ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 67 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ