ਮੁੱਖ ਮੰਤਰੀ ਭਗਵੰਤ ਮਾਨ ਨੇ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਨੇ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

• ਪਿੰਡਾਂ ਵਿੱਚ ਪ੍ਰਸ਼ਾਸਨ ਨੂੰ ਹੁਲਾਰਾ ਦੇਣ ਲਈ ਅਸੀਂ ਸ਼ਾਸਨ ਨੂੰ ਪਿੰਡਾਂ ਦੇ ਨੇੜੇ ਲਿਆ ਰਹੇ ਹਾਂ: ਮੁੱਖ ਮੰਤਰੀ ਮਾਨ

• ਲੋਕਾਂ ਨੂੰ ਤਹਿਸੀਲਾਂ ਵਿਚਲੇ ਭ੍ਰਿਸ਼ਟਚਾਰੀ ਸਿਸਟਮ ਤੋਂ ਮਿਲੀ ਮੁਕਤੀ

ਦੂਧਨ ਸਾਧਾਂ (ਪਟਿਆਲਾ), 9 ਜੂਨ,2025:-  ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਨੂੰ ਲੋਕਾਈ ਨੂੰ ਸਮਰਪਿਤ ਕੀਤਾ। ਐਸ.ਡੀ.ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰ ਅਫ਼ਸਰਾਂ ਦੇ ਦਫ਼ਤਰਾਂ ਵਾਲੀ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਨੀਂਹ ਪੱਥਰ ਜਨਵਰੀ 2023 ਵਿੱਚ ਰੱਖਿਆ ਗਿਆ ਸੀ ਅਤੇ ਇਸ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਬਹੁਤ ਲਾਭ ਪਹੁੰਚਾਏਗਾ ਅਤੇ ਨਾਲ ਹੀ ਇਹ ਲੋਕਾਂ ਨੂੰ ਆਪਣੇ ਨੇੜੇ ਪ੍ਰਸ਼ਾਸਕੀ ਸੇਵਾਵਾਂ ਹਾਸਲ ਕਰਨ ਦੀ ਸਹੂਲਤ ਦੇਵੇਗਾ, ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸੇ ਅਤੇ ਊਰਜਾ ਬਚੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਧਨ ਸਾਧਾਂ ਮੁੱਖ ਤੌਰ `ਤੇ ਇਕ ਪੇਂਡੂ ਖੇਤਰ ਹੈ ਅਤੇ ਪਹਿਲਾਂ ਐਸ.ਡੀ.ਐਮ. ਦਾ ਦਫ਼ਤਰ ਮਿੰਨੀ ਸਕੱਤਰੇਤ ਪਟਿਆਲਾ ਵਿੱਚ ਸਥਿਤ ਸੀ, ਜਿਸ ਕਾਰਨ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਕਰਵਾਉਣ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਆਮ ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਨੇ ਇਹ ਕੰਪਲੈਕਸ ਇੱਥੇ ਹੀ ਬਣਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਅਜਿਹੇ ਉਪਰਾਲਿਆਂ ਵੱਲ ਕਦੇ ਧਿਆਨ ਨਹੀਂ ਦਿੱਤਾ।

ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਹਿਲਾਂ ਸੂਬੇ ਦੀ ਸੱਤਾ ਗਲਤ ਹੱਥਾਂ ਵਿੱਚ ਸੀ, ਜਿਸ ਕਾਰਨ ਸੂਬੇ ਨੂੰ ਬਹੁਤ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਸਰਕਾਰ ਨੇ ਜਨਤਕ ਮਹੱਤਵ ਵਾਲੇ ਅਜਿਹੇ ਕੰਮਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਇਮਾਰਤਾਂ ਲੋਕਾਂ ਦੀਆਂ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈਆਂ ਜਾ ਰਹੀਆਂ ਹਨ।

Advertisement

Latest News

ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 13 ਜੂਨ:        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ
ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ