ਪੰਜਾਬ ਦੇ 36 ਪ੍ਰਿੰਸੀਪਲਾਂ ਦੇ ਇੱਕ ਜਥੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਯਾਨੀਕਿ 8 ਮਾਰਚ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਕੀਤਾ
Chandigarh,09,MARCH,2025,(Azad Soch News):- ਪੰਜਾਬ ਦੇ 36 ਪ੍ਰਿੰਸੀਪਲਾਂ ਦੇ ਇੱਕ ਜਥੇ ਨੂੰ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸ਼ਨੀਵਾਰ ਯਾਨੀਕਿ 8 ਮਾਰਚ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਕੀਤਾ,9 ਤੋਂ 15 ਮਾਰਚ ਤੱਕ ਇਹ ਅਧਿਆਪਕ ਸਿੰਗਾਪੁਰ (Singapore) ਵਿੱਚ ਟ੍ਰੇਨਿੰਗ (Training) ਲੈਣਗੇ,ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਪਹੁੰਚੇ ਹੋਏ ਸਨ। ਇਸ ਦੌਰਾਨ, ਪ੍ਰਿੰਸੀਪਲਾਂ ਨੂੰ ਪੜ੍ਹਾਈ ਅਤੇ ਪ੍ਰਬੰਧਨ ਦੇ ਤਰੀਕੇ ਸਿਖਣ ਵਿੱਚ ਮਦਦ ਮਿਲੇਗੀ, ਕਿਉਂਕਿ ਉੱਥੇ ਮਾਹਿਰਾਂ ਦੀ ਟੀਮ ਨੇ ਉਨ੍ਹਾਂ ਲਈ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ (Training Program) ਤਿਆਰ ਕੀਤਾ ਹੈਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿਖਲਾਈ ਦੇਣ ਦੇ ਉਦੇਸ਼ ਨਾਲ 306 ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਵਿਸ਼ਵ ਪੱਧਰੀ ਸਿਖਲਾਈ ਦਿਵਾ ਕੇ ਨਵਾਂ ਮਾਪਦੰਡ ਸਥਾਪਤ ਕੀਤਾ ਹੈ,ਇਸ ਤੋਂ ਪਹਿਲਾਂ ਪੰਜਾਬ ਨੇ ਪੰਜ ਦਿਨਾਂ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਲਈ 198 ਪ੍ਰਿੰਸੀਪਲਾਂ/ਸਿੱਖਿਆ ਅਧਿਕਾਰੀਆਂ ਦੇ ਛੇ ਬੈਚ ਸਿੰਗਾਪੁਰ ਅਤੇ 72 ਪ੍ਰਾਇਮਰੀ ਕੇਡਰ ਅਧਿਆਪਕਾਂ ਨੂੰ ਫਿਨਲੈਂਡ ਭੇਜਿਆ ਸੀ,ਇਸ ਤੋਂ ਇਲਾਵਾ 152 ਹੈੱਡਮਾਸਟਰਾਂ/ਸਿੱਖਿਆ ਅਧਿਕਾਰੀਆਂ ਦੇ ਤਿੰਨ ਬੈਚ ਆਈ.ਆਈ.ਐਮ. ਅਹਿਮਦਾਬਾਦ (IIM Ahmedabad) ਭੇਜੇ ਗਏ ਹਨ।