CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ,ਸਾਂਝੀ ਕੀਤੀ ਨਵਜੰਮੀ ਧੀ ਦੀ ਪਹਿਲੀ ਤਸਵੀਰ

CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ,ਸਾਂਝੀ ਕੀਤੀ ਨਵਜੰਮੀ ਧੀ ਦੀ ਪਹਿਲੀ ਤਸਵੀਰ

Ludhiana,28 March,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਕਿਲਕਾਰੀਆਂ ਗੂੰਜੀਆਂ ਹਨ,ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ,ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਦਿੱਤੀ,ਉਸ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਨਵਜੰਮੀ ਧੀ ਦੀ ਤਸਵੀਰ ਵੀ ਸਾਂਝੀ ਕੀਤੀ ਹੈ,ਦੱਸ ਦੇਈਏ ਕਿ ਧੀ ਦੇ ਜਨਮ ਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਲਿਖਿਆ ਕਿ “ਵਾਹਿਗੁਰੂ ਜੀ (Waheguru Ji) ਨੇ ਬੇਟੀ ਦੀ ਦਾਤ ਬਖ਼ਸ਼ੀ ਹੈ,ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ,” ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ‘ਤੋਂ ਹੀ ਡਾ. ਗੁਰਪ੍ਰੀਤ ਕੌਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਮੌਕੇ ਲੁਧਿਆਣਾ ਵਿੱਚ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਨਿੱਜੀ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ,ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਗਰਭਵਤੀ ਹੈ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ।

ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ

Advertisement

Latest News

ਜਿਲ੍ਹਾ ਸ੍ਰੀ  ਮੁਕਤਸਰ ਸਾਹਿਬ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤਕ ਦੀ ਲਿਫਟਿੰਗ ਦਾ ਕੰਮ ਆੜਤੀਆਂ ਨੂੰ ਦਿੱਤਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤਕ ਦੀ ਲਿਫਟਿੰਗ ਦਾ ਕੰਮ ਆੜਤੀਆਂ ਨੂੰ ਦਿੱਤਾ
ਬਾਬਾ ਬੰਦਾ ਬਹਾਦਰ ਗਰੁੱਪ ਆਫ਼ ਇੰਸਟਚਿਊਟਸ ਵਿਖੇ ਕੁਇਜ਼,ਜਾਗੋ ਤੇ ਨਾਟਕ ਰਾਹੀਂ ਦਿੱਤਾ ਵੋਟਰ ਜਾਗਰੂਕਤਾ ਸੰਦੇਸ਼
ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ
ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ
ਸਵੀਪ ਮੁਹਿੰਮ ਤਹਿਤ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਘਾ ਵਿਖੇ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ
ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ
ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ