ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਸਤਕ 'ਸਾਡਾ ਪੰਜਾਬ' ਦਾ ਪੰਜਾਬੀ ਐਡੀਸ਼ਨ ਰਿਲੀਜ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਸਤਕ 'ਸਾਡਾ ਪੰਜਾਬ' ਦਾ ਪੰਜਾਬੀ ਐਡੀਸ਼ਨ ਰਿਲੀਜ਼

 *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਸਤਕ 'ਸਾਡਾ ਪੰਜਾਬ' ਦਾ ਪੰਜਾਬੀ ਐਡੀਸ਼ਨ ਰਿਲੀਜ਼* 

- ਪੰਜਾਬ ਦੇ ਇਤਿਹਾਸ ਅਤੇ ਸਭਿਆਚਾਰ ਸਮੇਤ ਮੁਕੰਮਲ ਗਿਆਨ ਪ੍ਰਦਾਨ ਕਰਦੀ ਪੁਸਤਕ ਦੀ ਸਰਾਹਨਾ ਕੀਤੀ

- ਪੁਸਤਕ ਪੰਜਾਬ ਦੀ ਮਿੱਟੀ, ਮਾਂ ਬੋਲੀ ਅਤੇ ਪੰਜਾਬੀਅਤ ਦੀ ਰੂਹ ਨੂੰ ਸਮਰਪਿਤ ਹੈ - ਮੁਨੀਸ਼ ਜਿੰਦਲ

ਧੂਰੀ/ਸੰਗਰੂਰ, 10 ਨਵੰਬਰ (000) - ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਪ੍ਰਸਿੱਧ ਲੇਖਕ ਸ਼੍ਰੀ ਮੁਨੀਸ਼ ਜਿੰਦਲ ਵੱਲੋਂ ਲਿਖੀ ਪ੍ਰਸਿੱਧ ਪੁਸਤਕ 'ਸਾਡਾ ਪੰਜਾਬ' ਦਾ ਪੰਜਾਬੀ ਐਡੀਸ਼ਨ ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਵਿਖੇ ਰਿਲੀਜ਼ ਕੀਤਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਦੇ ਜੰਮਪਲ ਲੇਖਕ ਮੁਨੀਸ਼ ਜਿੰਦਲ ਨੂੰ ਵਧਾਈ ਦਿੱਤੀ ਅਤੇ ਉਹਨਾਂ ਵੱਲੋਂ ਪੰਜਾਬ ਦੇ ਇਤਿਹਾਸ ਅਤੇ ਸਭਿਆਚਾਰ ਸਮੇਤ ਮੁਕੰਮਲ ਗਿਆਨ ਪ੍ਰਦਾਨ ਕਰਦੀ ਇਸ ਵਿਆਪਕ ਪੁਸਤਕ ਦਾ ਪੰਜਾਬੀ ਐਡੀਸ਼ਨ ਪੇਸ਼ ਕਰਨ ਲਈ ਸਰਾਹਨਾ ਕੀਤੀ। 

ਦੱਸਣਯੋਗ ਹੈ ਕਿ ਇਸ ਪੁਸਤਕ ਵਿੱਚ ਜਿੱਥੇ ਪੰਜਾਬ ਦਾ ਭੂਗੋਲ, ਪੁਰਾਤਨ, ਮੱਧਕਾਲੀਨ, ਵਰਤਮਾਨ ਇਤਿਹਾਸ ਅਤੇ ਸੱਭਿਆਚਾਰ ਨੂੰ ਸ਼ਾਮਲ ਕੀਤਾ ਗਿਆ ਹੈ, ਉਥੇ ਪੰਜਾਬ ਵਿੱਚ ਚੱਲੀਆਂ ਸਮਾਜਿਕ ਅਤੇ ਧਾਰਮਿਕ ਸੁਧਾਰ ਲਹਿਰਾਂ ਅਤੇ ਪੰਜਾਬ ਦੇ ਨਿਰਮਾਣ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ ਹੈ। ਇਸ ਪੁਸਤਕ ਵਿਚ ਸਿੱਖ ਇਤਿਹਾਸ ਨੂੰ ਬੜੇ ਸੁਚੱਜੇ ਢੰਗ ਨਾਲ ਪੇਸ਼ ਕੀਤਾ ਗਿਆ ਹੈ।

ਪੁਸਤਕ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਇਤਿਹਾਸ ਤੋਂ ਹੁਣ ਤੱਕ ਦੀ ਜਾਣਕਾਰੀ ਵਿਸਥਾਰ ਵਿੱਚ ਦਿੱਤੀ ਗਈ ਹੈ। ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਵੱਲੋਂ ਭਾਰਤ ਦੀ ਆਜ਼ਾਦੀ ਲਈ ਦਿੱਤੀਆਂ ਸ਼ਹਾਦਤਾਂ ਦਾ ਵਿਸਥਾਰ ਅਧਿਆਇ ਪੰਜਾਬ ਦੀ ਨੌਜਵਾਨ ਪੀੜੀ ਨੂੰ ਪ੍ਰੇਰਿਤ ਕਰਦਾ ਹੈ।

ਇਸ ਕਿਤਾਬ ਬਾਰੇ ਵੇਰਵੇ ਸਾਂਝੇ ਕਰਦਿਆਂ ਲੇਖਕ ਸ਼੍ਰੀ ਮੁਨੀਸ਼ ਜਿੰਦਲ ਨੇ ਦੱਸਿਆ ਕਿ ਇਸ ਕਿਤਾਬ ਦਾ ਮੰਤਵ ਪੰਜਾਬ ਅਤੇ ਪੰਜਾਬੀਅਤ ਬਾਰੇ ਸਮਾਜ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ। ਉਹਨਾਂ ਕਿਹਾ ਪਿਛਲੇ 13 ਸਾਲਾਂ ਤੋਂ ਪ੍ਰਕਾਸ਼ਿਤ ਹੋ ਰਹੇ ਇਸ ਕਿਤਾਬ ਦੇ ਅੰਗਰੇਜ਼ੀ ਐਡੀਸ਼ਨ ਨੂੰ ਲੱਖਾਂ ਪਾਠਕਾਂ ਵੱਲੋਂ ਪ੍ਰਸ਼ੰਸਾ ਅਤੇ ਪਿਆਰ ਮਿਲਿਆ ਹੈ।

ਉਹਨਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਇਸਦੇ ਪੰਜਾਬੀ ਰੂਪ ਦੇ ਪ੍ਰਕਾਸ਼ਿਤ ਹੋਣ ਨਾਲ ਇਹ ਕਿਤਾਬ ਹਰ ਪੰਜਾਬੀ ਨੂੰ ਪੰਜਾਬ ਨਾਲ ਜੋੜੇਗੀ। ਇਹ ਕਿਤਾਬ ਮੁਕਾਬਲਾ ਪ੍ਰੀਖਿਆਵਾਂ ਖਾਸ ਕਰ ਸਿਵਲ ਸੇਵਾਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਵੀ ਬਹੁਤ ਸਹਾਈ ਸਿੱਧ ਹੋਵੇਗੀ।

ਲੇਖਕ ਮੁਨੀਸ਼ ਜਿੰਦਲ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੀ ਮਿੱਟੀ, ਮਾਂ ਬੋਲੀ ਅਤੇ ਪੰਜਾਬੀਅਤ ਦੀ ਰੂਹ ਨੂੰ ਸਮਰਪਿਤ ਇਸ ਕਿਤਾਬ ਦਾ ਪੰਜਾਬ ਦੇ ਮੁੱਖ ਮੰਤਰੀ ਹੱਥੋਂ ਜਾਰੀ ਹੋਣਾ ਸਾਡੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਮੌਜੂਦ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਨੇ ਵੀ ਲੇਖਕ ਮੁਨੀਸ਼ ਜਿੰਦਲ ਨੂੰ ਇਸ ਕਾਰਜ ਲਈ ਵਧਾਈ ਦਿੱਤੀ।

 

 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ