ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ
Chandigarh,25,FEB,2025,(Azad Soch News):- ਪੰਜਾਬ ਨੂੰ ਨਸ਼ਿਆਂ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ,ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ (Chief Secretary K.A.P. Sinha) ਨੇ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ,ਜਾਰੀ ਕੀਤੀ ਗਈ ਚਿੱਠੀ ਦੇ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਚੋਂ ਨਸ਼ਿਆਂ ਦੀ ਅਲਾਮਤ ਦਾ ਸਫ਼ਾਇਆ ਕਰਨ ਲਈ ਕਿਹਾ ਹੈ,ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਤਾਕੀਦ ਕੀਤੀ ਹੈ ਕਿ ਸਾਰੇ ਮੁੜ ਵਸੇਬਾ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਲੋੜੀਂਦੇ ਉਪਕਰਨਾਂ ਅਤੇ ਦਵਾਈਆਂ, ਜਿਸ ਵਿੱਚ ਬੁਪ੍ਰੇਨੋਰਫਾਈਨ , ਟੈਸਟਿੰਗ ਕਿੱਟਾਂ, ਲੋੜੀਂਦਾ ਸਟਾਫ ਆਦਿ ਸ਼ਾਮਲ ਹਨ, ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ।


