ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਨਾਲ ਅਧਿਆਤਮਿਕ ਯਾਤਰਾ ਦੁਖਦਾਇਕ ਹਾਦਸੇ ਵਿੱਚ ਬਦਲ ਗਈ ਜਿਸ ਨੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ।

ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬੇਹੱਦ ਮੰਦਭਾਗਾ ਹੈ ਕਿ ਜਗਰਾਉਂ ਦੇ 32 ਵਸਨੀਕਾਂ ਨੂੰ ਵ੍ਰਿੰਦਾਵਨ ਲਿਜਾ ਰਹੀ ਇੱਕ ਕਿਸ਼ਤੀ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਪਲਟ ਗਈ। ਇਸ ਦੁਖਦਾਈ ਹਾਦਸੇ ਵਿੱਚ ਕੁਝ ਸ਼ਰਧਾਲੂਆਂ ਦੀ ਡੁੱਬਣ ਕਾਰਨ ਮੌਤ ਹੋ ਗਈ।" ਉਨ੍ਹਾਂ ਅੱਗੇ ਕਿਹਾ, "ਰਾਹਤ ਅਤੇ ਬਚਾਅ ਕਾਰਜਾਂ ਲਈ ਮੈਂ ਉੱਤਰ ਪ੍ਰਦੇਸ਼ ਸਰਕਾਰ ਦੇ ਲਗਾਤਾਰ ਸੰਪਰਕ ਵਿੱਚ ਹਾਂ।"

ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਪੀੜਤ ਪਰਿਵਾਰਾਂ ਅਤੇ ਸਾਕ-ਸਬੰਧੀਆਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ।" 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ