ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

*ਜਗਰਾਉਂ, 11 ਅਪ੍ਰੈਲ 2026: *       ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੀੜਤਾਂ ਪਰਿਵਾਰਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਘਟਨਾ ਦੌਰਾਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵ੍ਰਿੰਦਾਵਣ ਦੀ ਯਾਤਰਾ ਦੌਰਾਨ ਯਮੁਨਾ ਨਦੀ ਵਿੱਚ ਪੀੜਤਾਂ ਦੀ ਕਿਸ਼ਤੀ ਪਲਟ ਗਈ, ਜਿਸ ਵਿੱਚੋਂ ਹੁਣ ਤੱਕ 11 ਲਾਸ਼ਾਂ ਬਰਾਮਦ ਹੋਈਆਂ ਹਨ ਅਤੇ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਜਾਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਉੱਤਰ ਪ੍ਰਦੇਸ਼ ਸਰਕਾਰ ਦੇ ਸੰਪਰਕ ਵਿੱਚ ਹੈ ਅਤੇ ਪੰਜਾਬ ਵੱਲੋਂ ਬਚਾਅ ਕਾਰਜਾਂ ਵਿੱਚ ਸਹਾਇਤਾ ਲਈ ਗੋਤਾਖੋਰਾਂ ਦੀਆਂ ਟੀਮਾਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਜਵਾਬਦੇਹੀ ਅਤੇ ਰੋਕਥਾਮ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਸਥਾਨਾਂ 'ਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਹਰ ਕੀਮਤ 'ਤੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਭਵਿੱਖ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਅਜਿਹੇ ਦੁਖਾਂਤ ਰੋਕਣ ਲਈ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਉਠਾਇਆ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮਥੁਰਾ ਨੇੜੇ ਵਾਪਰੀ ਮੰਦਭਾਗੀ ਘਟਨਾ ਵਿੱਚ ਕੀਮਤੀ ਜਾਨਾਂ ਦੇ ਨੁਕਸਾਨ 'ਤੇ ਬੇਹੱਦ ਦੁੱਖ ਹੋਇਆ ਹੈ। ਮੇਰੀ ਦਿਲੀ ਹਮਦਰਦੀ ਉਨ੍ਹਾਂ ਪਰਿਵਾਰਾਂ ਦੇ ਨਾਲ ਹੈ ਜਿਨ੍ਹਾਂ ਨੇ ਇਸ ਦੁਖਾਂਤ ਵਿੱਚ ਆਪਣੇ ਅਜ਼ੀਜ਼ ਨੂੰ ਗੁਆ ਦਿੱਤਾ ਹੈ। ਪੀੜਤ ਵ੍ਰਿੰਦਾਵਣ ਵਿਖੇ ਮੱਥਾ ਟੇਕਣ ਜਾ ਰਹੇ ਸਨ, ਜਦੋਂ ਉਨ੍ਹਾਂ ਨੂੰ ਲਿਜਾ ਰਹੀ ਕਿਸ਼ਤੀ ਯਮੁਨਾ ਨਦੀ ਵਿੱਚ ਪਲਟ ਗਈ।"
ਮੁੱਖ ਮੰਤਰੀ ਨੇ ਦੱਸਿਆ, "ਹੁਣ ਤੱਕ 11 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਅਜੇ ਵੀ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਬਚਾਅ ਕਾਰਜਾਂ ਵਿੱਚ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਦੀ ਸਹਾਇਤਾ ਲਈ ਹਾਦਸੇ ਵਾਲੀ ਥਾਂ 'ਤੇ ਗੋਤਾਖੋਰਾਂ ਦੀਆਂ ਟੀਮਾਂ ਵੀ ਭੇਜੀਆਂ ਗਈਆਂ ਹਨ।"
ਮੁੱਖ ਮੰਤਰੀ ਨੇ ਕਿਹਾ, "ਇਸ ਦੁਖਾਂਤ ਵਿੱਚ ਬਚੇ ਲੋਕਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੈਂ ਉੱਤਰ ਪ੍ਰਦੇਸ਼ ਵਿੱਚ ਆਪਣੇ ਹਮਰੁਤਬਾ ਨਾਲ ਲਗਾਤਾਰ ਸੰਪਰਕ ਵਿੱਚ ਹਾਂ ਅਤੇ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹਾਂ।"

ਰੋਕਥਾਮ ਉਪਾਵਾਂ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, "ਮੈਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਭਵਿੱਖ ਵਿੱਚ ਅਜਿਹੇ ਪਵਿੱਤਰ ਸਥਾਨਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਹ ਜ਼ਰੂਰੀ ਹੈ ਕਿ ਸਬੰਧਤ ਸੂਬਾ ਸਰਕਾਰਾਂ ਵੱਲੋਂ ਜਨਤਕ ਮਹੱਤਤਾ ਵਾਲੇ ਸਥਾਨਾਂ 'ਤੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣ।"
ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਮੈਂ ਜਾਨਾਂ ਗੁਆਉਣ ਵਾਲਿਆਂ ਦੇ ਪੀੜਤ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ। ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।" 

Advertisement

Latest News

ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਪੋਵੇਗਾ ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਪੋਵੇਗਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ...
ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਪੰਜਾਬ ਸਰਕਾਰ ਵਿਸ਼ਵ ਪੱਧਰ 'ਤੇ ਲੈ ਕੇ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੈਣੀ ਦੱਸਣ ਹਰਿਆਣਾ ਵਿੱਚ ਆਯੁਸ਼ਮਾਨ ਯੋਜਨਾ ਕਿਉਂ ਦਮ ਤੋੜ ਰਹੀ? ਗਰੀਬ ਜਨਤਾ ਹੁਣ ਇਲਾਜ ਲਈ ਕਿੱਥੇ ਜਾਵੇਗੀ? - ਬਲਤੇਜ ਪੰਨੂ
ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ
ਐੱਸ ਡੀ ਐਮ ਆਯੂਸ਼ ਗੋਇਲ ਵਲੋਂ ਗੈਸ ਏਜੰਸੀ ਦੀ ਅਚਨਚੇਤ ਚੈਕਿੰਗ
ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ