ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ 'ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ 'ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 29 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਦਿੱਲੀ ਪਹੁੰਚਣਗੇ ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚ ਇੱਕ ਔਰਤ ਵੀ ਹੈ। ਉਨ੍ਹਾਂ ਕਿਹਾ ਕਿ ਇਹਨਾਂ 11 ਪੰਜਾਬੀਆਂ ਦੇ ਦਿੱਲੀ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੁਨਰਵਾਸ ਅਤੇ ਭਵਿੱਖ ਦੀ ਰੋਜ਼ੀ-ਰੋਟੀ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਬੁੱਧਵਾਰ ਨੂੰ ਦਿੱਲੀ ਪਹੁੰਚਣਗੇ, ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਔਰਤ ਵੀ ਹੈ। ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ।" ਡਿਪੋਰਟ ਕੀਤੇ ਜਾ ਰਹੇ ਲੋਕਾਂ ਪ੍ਰਤੀ ਹਮਦਰਦੀ ਅਤੇ ਜਵਾਬਦੇਹੀ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ, "ਇਹ ਸਾਰੇ ਸਾਡੇ ਆਪਣੇ ਲੋਕ ਹਨ ਜਿਨ੍ਹਾਂ ਨੂੰ ਧੋਖੇਬਾਜ਼ ਏਜੰਟਾਂ ਨੇ ਗੁੰਮਰਾਹ ਕੀਤਾ ਅਤੇ ਉਹ ਵਿਦੇਸ਼ ਚਲੇ ਗਏ ਸਨ।"
ਧੋਖੇਬਾਜ਼ ਟਰੈਵਲ ਏਜੰਟਾਂ ਦੇ ਮੁੱਦੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਬਹੁਤ ਸਾਰੇ ਭੋਲੇ-ਭਾਲੇ ਲੋਕ ਧੋਖੇਬਾਜ਼ ਟਰੈਵਲ ਏਜੰਟਾਂ ਦੇ ਝਾਂਸੇ ਵਿੱਚ ਫਸ ਜਾਂਦੇ ਹਨ ਜੋ ਉਨ੍ਹਾਂ ਨੂੰ ਝੂਠੇ ਵਾਅਦਾ ਕਰਕੇ ਵਿਦੇਸ਼ ਭੇਜ ਦਿੰਦੇ ਹਨ। ਇਹ ਲੋਕ ਵੱਡੀਆਂ ਉਮੀਦਾਂ ਨਾਲ ਵਿਦੇਸ਼ ਚਲੇ ਜਾਂਦੇ ਹਨ ਪਰ ਅੰਤ ਵਿੱਚ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਜਾਂਦਾ ਹੈ। ਪੰਜਾਬ ਸਰਕਾਰ ਅਜਿਹੇ ਦੁਖਾਂਤ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਪ੍ਰਤੀ ਨਾਗਰਿਕਾਂ ਦੇ ਵਿਸ਼ਵਾਸ ਨੂੰ ਬਹਾਲ ਕਰਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਸਕਣ।
ਨੌਜਵਾਨਾਂ ਲਈ ਸੂਬੇ ਵਿੱਚ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਵੱਲੋਂ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਨੌਜਵਾਨ ਨੂੰ ਨੌਕਰੀ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ।"  

Advertisement

Latest News

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 29 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ...
ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ
ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ