ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ

ਹੁਸ਼ਿਆਰਪੁਰ, 15 ਫਰਵਰੀ:

            ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਵਿੱਚ ਸਭ ਤੋਂ ਵੱਡੀ ਸਿਹਤ ਸੁਰੱਖਿਆ ਪਹਿਲਕਦਮੀ ਹੈਜੋ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 343 ਵਿਸ਼ੇਸ਼ ਸਿਹਤ ਕਾਰਡ ਬਣਾਉਣ ਵਾਲੇ ਕੈਂਪ ਲਗਾਏ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ।

          ਉਨ੍ਹਾਂ ਕਿਹਾ ਕਿ ਇਹ ਯੋਜਨਾ 22 ਜਨਵਰੀ ਤੋਂ ਪੰਜਾਬ ਭਰ ਵਿੱਚ ਲਾਗੂ ਕੀਤੀ ਗਈ ਹੈ ਅਤੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰ ਰਹੀ ਹੈ। ਇਸ ਨਾਲ ਲਗਭਗ 3 ਕਰੋੜ ਲੋਕਾਂ ਨੂੰ 10 ਲੱਖ ਤੱਕ ਦਾ ਕੈਸ਼ਲੈਸ ਅਤੇ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਲਗਭਗ 900 ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਅਤੇ 2,356 ਕਿਸਮਾਂ ਦੇ ਇਲਾਜ ਪੈਕੇਜ ਸ਼ਾਮਲ ਹਨ।

                         ਕਰਮਜੀਤ ਕੌਰ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਪਹਿਲਾਂ ਸਿਹਤ ਕਾਰਡ ਪ੍ਰਾਪਤ ਕਰਨ ਲਈ ਇੱਕ ਅਪਾਇੰਟਮੈਂਟ ਸਲਿੱਪ ਦਿੱਤੀ ਜਾਂਦੀ ਹੈਜਿਸ ਤੋਂ ਬਾਅਦ ਉਨ੍ਹਾਂ ਨੂੰ ਰਜਿਸਟਰ ਕੀਤਾ ਜਾਂਦਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਆਧਾਰ ਕਾਰਡ ਅਤੇ ਵੋਟਰ ਆਈ.ਡੀ ਕਾਰਡ ਜ਼ਰੂਰੀ ਹੈਜਦੋਂ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਜਨਮ ਸਰਟੀਫਿਕੇਟ ਅਤੇ ਆਧਾਰ ਕਾਰਡ ਜ਼ਰੂਰੀ ਹੈ।

                  ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਕਾਰਡ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਸਿਹਤ ਕਾਰਡ ਕੈਂਪਾਂ ਵਿੱਚ ਜਾਣ ਤਾਂ ਜੋ ਲੋੜ ਪੈਣ 'ਤੇ ਉਹ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਹਰ ਪਰਿਵਾਰ ਨੂੰ ਬਿਹਤਰ ਸਿਹਤ ਸੁਰੱਖਿਆ ਪ੍ਰਦਾਨ ਕਰਨਾ ਅਤੇ ਵਿੱਤੀ ਬੋਝ ਤੋਂ ਰਾਹਤ ਦੇਣਾ ਹੈ।

 

Advertisement

Latest News

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ
ਚੰਡੀਗੜ੍ਹ, 15 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 26ਵੇਂ...
ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
ਮਹਾਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ ’ਤੇ ਓ.ਐਸ.ਡੀ. ਸੁਖਵੀਰ ਸਿੰਘ ਧੂਰੀ ਹਲਕੇ ਦੇ ਵੱਖ-ਵੱਖ ਮੰਦਰਾਂ 'ਚ ਹੋਏ ਨਤਮਸਤਕ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ
ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ
ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ