ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢ ਕੇ ਚੰਗੇ ਨਾਗਰਿਕ ਬਣਾਉਣ ਦਾ ਚੁੱਕਿਆ ਬੀੜਾ ਸ਼ਲਾਘਾਯੋਗ ਕਦਮ-ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢ ਕੇ ਚੰਗੇ ਨਾਗਰਿਕ ਬਣਾਉਣ ਦਾ ਚੁੱਕਿਆ ਬੀੜਾ ਸ਼ਲਾਘਾਯੋਗ ਕਦਮ-ਡਿਪਟੀ ਕਮਿਸ਼ਨਰ

ਮੋਗਾ, 08 ਜੂਨ:

ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਅੱਜ ਸਰਕਾਰੀ ਨਸ਼ਾ ਮੁਕਤੀ ਕੇਂਦਰ, ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਨਸ਼ਿਆਂ ਦਾ ਤਿਆਗ ਕਰ ਰਹੇ ਵਿਅਕਤੀਆਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਦਾ ਮੁਕੰਮਲ ਤਿਆਗ ਕਰਕੇ ਚੰਗੇ ਨਾਗਰਿਕ ਵਜੋਂ ਸਮਾਜ ਵਿੱਚ ਵਿਚਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਸੁਝਾਅ ਵੀ ਹਾਸਲ ਕੀਤੇ। ਉਨ੍ਹਾਂ  ਕਿਹਾ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਮੁਕਤੀ ਕੇਂਦਰ ‘ਚ ਦਾਖਲ ਮਰੀਜ਼ਾਂ ਲਈ ਦਵਾਈਆਂ, ਟੈਸਟ ਕਿੱਟਾਂ ਸਮੇਤ ਜਰੂਰੀ ਸਰੋਤਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਵਾਅਦੇ ਅਨੁਸਾਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਨਸ਼ਿਆ ਨੂੰ ਅਲਵਿਦਾ ਆਖ ਕੇ ਨਿਰੋਗ ਜਿੰਦਗੀ ਜਿਊਣ ਵਾਲੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਮਰੀਜ਼ਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਮ੍ਹਣਾ ਨਹੀ ਕਰਨ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਨਸ਼ਿਆਂ ਦਾ ਤਿਆਗ ਕਰ ਰਹੇ ਨੌਜਵਾਨਾਂ ਨੂੰ ਕਿਹਾ ਕਿ ਨਸ਼ੇ ਇੱਕ ਅਜਿਹੀ ਲਾਹਣਤ ਹਨ ਜੋ ਕਿ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਨੂੰ ਜਿਥੇ ਆਰਥਿਕ ਪੱਖੋਂ ਕੰਗਾਲ ਕਰ ਦਿੰਦੇ ਹਨ ਉਥੇ ਹੀ ਸਮਾਜ ਵਿੱਚ ਵੀ ਉਨ੍ਹਾਂ ਦੀ ਕੋਈ ਇਜੱਤ ਨਹੀਂ ਰਹਿੰਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਨਸ਼ਿਆਂ ਤੋਂ ਛੁਟਕਾਰਾ ਪਾਇਆ ਜਾਵੇ ਤਾਂ ਜੋ ਉਹ ਇੱਕ ਵਾਰ ਮੁੜ ਤੋਂ ਸਮਾਜ ਅੰਦਰ ਸਿਹਤਮੰਦ ਜੀਵਨ ਬਤੀਤ ਕਰ ਸਕਣ। ਉਨ੍ਹਾਂ ਨਸ਼ਿਆਂ ਦਾ ਤਿਆਗ ਕਰ ਰਹੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਤੁਸੀਂ ਇਥੋਂ ਇਹ ਪ੍ਰਣ ਕਰਕੇ ਬਾਹਰ ਜਾਣਾ ਹੈ ਕਿ ਮੁੜ ਤੋਂ ਇਸ ਲਾਹਣਤ ਵੱਲ ਮੂੰਹ ਨਹੀਂ ਕਰੋਗੇ ਅਤੇ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਇਸ ਲੜਾਈ ਵਿੱਚ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇਗਾ।

 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਇਹ ਮੁਹਿੰਮ ਪੰਜਾਬ ਨੂੰ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਛੁਟਕਾਰਾ ਪਾ ਰਹੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਸਰਕਾਰੀ ਨਸ਼ਾ ਛੁਡਾਉ ਕੇਂਦਰਾਂ ਵਿੱਚ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਹ ਵਿਅਕਤੀ ਨਸ਼ੇ ਛੱਡਣ ਉਪਰੰਤ ਆਪਣਾ ਕਾਰੋਬਾਰ ਸ਼ੁਰੂ ਕਰਕੇ ਆਪਣੇ ਪਰਿਵਾਰਾਂ ਦਾ ਜੀਵਨ ਪੱਧਰ ਉਚਾ ਚੁੱਕ ਸਕਣ।  ਉਨ੍ਹਾਂ ਇਹਨਾਂ ਕੇਂਦਰਾਂ ਵਿੱਚ ਚਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ