ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ: ਸਪੀਕਰ ਸੰਧਵਾਂ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ: ਸਪੀਕਰ ਸੰਧਵਾਂ

ਕੋਟਕਪੂਰਾ, 25 ਅਪ੍ਰੈਲ - ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਇਕ ਵੱਡੀ ਸਹੂਲਤ ਅਤੇ ਵਰਦਾਨ ਸਾਬਤ ਹੋ ਰਹੀ ਹੈ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ  ਵਾਰਡ ਨੰਬਰ 6 ਤੋਂ ਤੀਰਥ ਯਾਤਰਾ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕੀਤਾ। 

ਸਪੀਕਰ ਸ ਸੰਧਵਾਂ ਨੇ ਕਿ ਇਸ ਯੋਜਨਾ ਦਾ ਮਕਸਦ ਸੂਬੇ ਦੇ ਲੋਕਾਂ, ਖ਼ਾਸ ਕਰਕੇ ਮਾਤਾਵਾਂ, ਭੈਣਾਂ ਅਤੇ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਮੌਕਾ ਦੇਣਾ ਹੈ। ਉਹਨਾ ਕਿਹਾ ਕਿ ਬਹੁਤ ਸਾਰੇ ਪਰਿਵਾਰਕ ਅਤੇ ਰੋਜ਼ਗਾਰਕ ਕਾਰਨਾਂ ਕਰਕੇ ਲੋਕ ਚਾਹ ਕੇ ਵੀ ਧਾਰਮਿਕ ਯਾਤਰਾਵਾਂ ਨਹੀਂ ਕਰ ਸਕਦੇ। ਪੰਜਾਬ ਸਰਕਾਰ ਨੇ ਇਸ ਯੋਜਨਾ ਰਾਹੀਂ ਉਹਨਾਂ ਦੀ ਇਹ ਲੰਬੇ ਸਮੇਂ ਦੀ ਇੱਛਾ ਪੂਰੀ ਕਰਨ ਦਾ ਉਪਰਾਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ, ਮੰਦਰਾਂ ਅਤੇ ਹੋਰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ, ਜਿਸ ਨਾਲ ਉਹ ਆਪਣੀ ਆਤਮਿਕ ਸ਼ਾਂਤੀ ਅਤੇ ਮਨ ਦੀ ਤਸੱਲੀ ਪ੍ਰਾਪਤ ਕਰ ਸਕਦੇ ਹਨ।

ਸਪੀਕਰ ਸ. ਸੰਧਵਾਂ ਨੇ ਅਰਦਾਸ ਕੀਤੀ ਕਿ ਅਕਾਲ ਪੁਰਖ ਸਾਰੇ ਸ਼ਰਧਾਲੂਆਂ ਦੀ ਯਾਤਰਾ ਸੁਖਦ ਅਤੇ ਸਫਲ ਬਣਾਉਣ ਅਤੇ ਉਹ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਚੜ੍ਹਦੀ ਕਲਾ ਨਾਲ ਵਾਪਸ ਪਰਤਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਲੋਕ ਭਲਾਈ ਨੂੰ ਪਹਿਲ ਦੇ ਰਹੀ ਹੈ। 

Related Posts

Advertisement

Latest News

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ
ਚੰਡੀਗੜ੍ਹ, 25 ਅਪ੍ਰੈਲ:  ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸਕੀਮ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ
4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ
ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ
ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ- ਹਰਪਾਲ ਜੁਨੇਜਾ