ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

 

* ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਿਆ

 

ਚੰਡੀਗੜ੍ਹ, 4 ਮਈ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਸੂਸੀ ਵਿੱਚ ਸ਼ਾਮਲ ਗੱਦਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਪ੍ਰਭਾਵਸ਼ਾਲੀ ਪੁਲਿਸਿੰਗ ਬਾਰੇ ਇੱਕ ਹੋਰ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ।ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ ਹੈ, ਜਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਖਤਰੇ ਵਿੱਚ ਪਾਉਣ ਦੇ ਇਰਾਦੇ ਨਾਲ ਕੀਤੀ ਗਈ ਇਸ ਦੇਸ਼ ਵਿਰੋਧੀ ਗਤੀਵਿਧੀ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਸ ਸਾਜ਼ਿਸ਼ ਨੂੰ ਨਾਕਾਮ ਕਰ ਕੇ ਸ਼ਲਾਘਾਯੋਗ ਕੰਮ ਕੀਤਾ ਹੈ, ਜੋ ਸਾਡੇ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਪੁਲਿਸ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਚੌਕਸ ਹੈ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨਾ ਸਾਡਾ ਨੈਤਿਕ ਫਰਜ਼ ਹੈ ਅਤੇ ਅਸੀਂ ਇਸ ਨੂੰ ਪੂਰੇ ਜੋਸ਼ ਨਾਲ ਨਿਭਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦੀ ਖੜਗ ਭੁਜਾ ਰਿਹਾ ਹੈ ਅਤੇ ਸੂਬਾ ਇਸ ਸ਼ਾਨਦਾਰ ਪਰੰਪਰਾ ਨੂੰ ਬਰਕਰਾਰ ਰੱਖੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹਾਦਰ ਅਤੇ ਚੌਕਸ ਪੰਜਾਬ ਪੁਲਿਸ ਦੇਸ਼ ਦੀ ਸੁਰੱਖਿਆ ਨੂੰ ਭੰਗ ਕਰਨ ਦੇ ਇਰਾਦੇ ਨਾਲ ਕੀਤੇ ਗਏ ਅਜਿਹੇ ਸਾਰੇ ਯਤਨਾਂ ਨੂੰ ਨਾਕਾਮ ਕਰ ਕੇ ਆਪਣੀ ਅਮੀਰ ਵਿਰਾਸਤ ਨੂੰ ਕਾਇਮ ਰੱਖ ਰਹੀ ਹੈ।

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ