ਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 1 ਅਕਤੂਬਰ:
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਦੇ ਹਰ ਖੇਤ ਤੱਕ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਸਬੰਧ ਵਿੱਚ ਜਲ ਸਰੋਤ ਵਿਭਾਗ ਦੀ ਭੂਮਿਕਾ ਬਹੁਤ ਮਹੱਤਵ ਰੱਖਦੀ ਹੈ।
 
ਜਲ ਸਰੋਤ ਵਿਭਾਗ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਵੀਆਂ ਨੀਤੀਆਂ ਦਾ ਖਰੜਾ ਤਿਆਰ ਕਰਨ ਸਮੇਂ ਲੋਕਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਕਿਹਾ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨਾ ਸਮੇਂ ਦੀ ਲੋੜ ਹੈ, ਕੈਬਨਿਟ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਇਸਨੂੰ ਤਸੱਲੀ ਅਤੇ ਮਾਣ ਵਾਲੀ ਗੱਲ ਦੱਸਿਆ ਕਿ ਪਿਛਲੇ 2 ਸਾਲਾਂ ਦੌਰਾਨ 4200 ਕਿਲੋਮੀਟਰ ਲੰਬਾਈ ਦੇ ਕੁੱਲ 15914 ਵਾਟਰ ਚੈਨਲਾਂ ਨੂੰ ਬਹਾਲ ਕੀਤਾ ਗਿਆ ਹੈ।
 
ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸੂਬੇ ਦੇ 94 ਪਿੰਡਾਂ ਵਿੱਚ ਪਹਿਲੀ ਵਾਰ ਪਾਣੀ ਪਹੁੰਚਿਆ ਹੈ, ਅਤੇ 49 ਪਿੰਡ ਅਜਿਹੇ ਹਨ ਜਿੱਥੇ 35-40 ਸਾਲਾਂ ਦੇ ਵਕਫ਼ੇ ਤੋਂ ਬਾਅਦ ਪਾਣੀ ਪਹੁੰਚਿਆ ਹੈ। ਇਸ ਤੋਂ ਇਲਾਵਾ ਇਹ ਯਕੀਨੀ ਬਣਾਉਣ ਕਿ ਨਹਿਰ ‘ਚ ਪਾੜ ਪੈਣ ਕਰਕੇ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ, ਲਗਭਗ 414 ਕਿਲੋਮੀਟਰ ਲੰਬਾਈ ਵਾਲੀਆਂ ਬੰਦ ਪਈਆਂ ਨਹਿਰਾਂ ਨੂੰ ਬਹਾਲ ਕੀਤਾ ਗਿਆ ਹੈ ਅਤੇ ਪਾਣੀ ਛੱਡਣ ਲਈ 100 ਮੋਘੇ ਉਸਾਰੀ ਅਧੀਨ ਹਨ।
 
ਮੰਤਰੀ ਨੇ ਅਧਿਕਾਰੀਆਂ ਨੂੰ ਬੰਨ੍ਹਾਂ ਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਇਸ ਸਬੰਧ ਵਿੱਚ ਪ੍ਰਮੁੱਖ ਸਕੱਤਰ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਮਨਰੇਗਾ ਤਹਿਤ 2023-24 ਲਈ ਨਹਿਰਾਂ ਅਤੇ ਵਾਟਰ ਕੋਰਸਾਂ ਦੀ ਮੁਰੰਮਤ ਦਾ ਕੰਮ 228 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ। 
 
ਪ੍ਰਮੁੱਖ ਸਕੱਤਰ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ 3 ਨਹਿਰਾਂ- ਮਾਲਵਾ, ਦਸਮੇਸ਼ ਅਤੇ ਮਲੇਰਕੋਟਲਾ ਤਜਵੀਜ਼ਤ/ਨਿਰਮਾਣ ਅਧੀਨ ਹਨ ਅਤੇ ਇਸ ਤੋਂ ਇਲਾਵਾ ਪਹਿਲੀ ਵਾਰ ਨਦੀਆਂ/ਡਰੇਨਾਂ/ਚੋਏ/ਛੋਟੀਆਂ ਨਦੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਨਾਜਾਇਜ਼ ਕਬਜ਼ਿਆਂ ਵਾਲੀ ਥਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਹਟਾਉਣਾ ਹੈ। ਇਸ ਤੋਂ ਇਲਾਵਾ 1536 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੀਆਂ ਲਿਫ਼ਟ ਇਰੀਗੇਸ਼ਨ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ।
 
ਇਸਦੇ ਨਾਲ ਹੀ  ਪ੍ਰਕਿਰਿਆ ਨੂੰ ਸਰਲ ਬਣਾਉਣ, ਮੁਕੱਦਮੇਬਾਜ਼ੀ ਨੂੰ ਘਟਾਉਣ ਅਤੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ 1873 ਦੇ ਐਕਟ ਦੀ ਥਾਂ ਨਵਾਂ ਨਹਿਰੀ ਐਕਟ ਬਣਾਇਆ ਜਾ ਰਿਹਾ ਹੈ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਵਿਭਾਗ ਨਾਲ ਸਬੰਧਤ ਕੇਸਾਂ ਵਾਸਤੇ ਕਿਸਾਨਾਂ ਨੂੰ ਆਨਲਾਈਨ ਅਪਲਾਈ ਕਰਨ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਈ-ਸਿੰਚਾਈ ਨਾਮ ਦੀ ਐਪ ਵੀ ਲਾਂਚ ਕੀਤੀ ਗਈ ਹੈ।
 
ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ