ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ


ਚੰਡੀਗੜ੍ਹ, 20 ਅਪ੍ਰੈਲ-


ਇੱਕ ਰਣਨੀਤਕ ਸਮਝੌਤੇ ਤਹਿਤ ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ, ਸੂਬਾ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਪੰਜਾਬ ਵਿੱਚ ਇੱਕ ਸਮਰਪਿਤ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਸਿਰਤੋੜ ਯਤਨਾਂ ਦਾ ਹਿੱਸਾ ਹੋਵੇਗਾ।

ਅੱਜ ਨੀਦਰਲੈਂਡ ਵਿੱਚ ਨਿਵੇਸ਼ ਪ੍ਰੋਤਸਾਹਨ ਆਊਟਰੀਚ ਤਹਿਤ ਆਪਣੇ ਦੌਰੇ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਟਿਕਾਊ ਖੇਤੀਬਾੜੀ, ਫੁੱਲਾਂ ਦੀ ਖੇਤੀ ਅਤੇ ਉੱਚ-ਕੁਸ਼ਲਤਾ ਵਾਲੀਆਂ ਖੇਤੀ ਪ੍ਰਣਾਲੀਆਂ ਵਿੱਚ ਸਭ ਤੋਂ ਬਿਹਤਰ ਅਭਿਆਸਾਂ ਦਾ ਅਧਿਐਨ ਕਰਨ ਲਈ ਵਰਲਡ ਹਾਰਟੀ ਸੈਂਟਰ (ਡਬਲਯੂ.ਐਚ.ਸੀ.), ਵੈਸਟਲੈਂਡ ਅਤੇ ਵਿਸ਼ਵ ਪ੍ਰਸਿੱਧ ਕੇਯੂਕੇਨਹੌਫ, ਲਿਸੇ ਸਮੇਤ ਪ੍ਰਮੁੱਖ ਬਾਗਬਾਨੀ ਸੰਸਥਾਵਾਂ ਦੇ ਦੌਰੇ ਕੀਤੇ। ਉਨ੍ਹਾਂ ਨੇ ਪੰਜਾਬ ਵਿੱਚ ਅਜਿਹਾ ਹੀ ਕੇਂਦਰ ਸਥਾਪਤ ਕਰਨ ਦਾ ਵਿਚਾਰ ਪੇਸ਼ ਕੀਤਾ ਅਤੇ ਕਿਹਾ ਕਿ ਪ੍ਰਸਤਾਵਿਤ ਕੇਂਦਰ ਖੋਜਕਰਤਾਵਾਂ, ਅਕਾਦਮਿਕ ਸੰਸਥਾਵਾਂ, ਉਦਯੋਗ ਅਤੇ ਸਰਕਾਰੀ ਭਾਈਵਾਲਾਂ ਨੂੰ ਇਕਜੁੱਟ ਕਰਕੇ ਰਾਜ ਵਿੱਚ ਨਵੀਨਤਾ, ਹੁਨਰ ਵਿਕਾਸ ਅਤੇ ਟਿਕਾਊ ਖੇਤੀਬਾੜੀ ਹੱਲਾਂ ਨੂੰ ਅਪਣਾਉਣ ਵਿੱਚ ਮਦਦ ਕਰੇਗਾ। ਵਰਲਡ ਹਾਰਟੀ ਸੈਂਟਰ, ਜੋ ਗ੍ਰੀਨਹਾਊਸ ਹੌਰਟੀਕਲਚਰ ਇਨੋਵੇਸ਼ਨ ਲਈ ਇੱਕ ਗਲੋਬਲ ਹੱਬ ਹੈ, ਵਿਖੇ ਸੀਈਓ ਪੱਕ ਵੈਨ ਹੋਲਸਟਾਈਨ ਅਤੇ ਮੈਨੇਜਰ ਇੰਟਰਨੈਸ਼ਨਲ ਬਿਜ਼ਨਸ ਲੈਨੀ ਡਿਜਕਸ਼ੂਰਨ ਵੱਲੋਂ ਭਗਵੰਤ ਸਿੰਘ ਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ ਜਿਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੰਸਥਾ ਦਾ ਵਿਆਪਕ ਦੌਰਾ ਕਰਵਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਵਿਲੱਖਣ ਅਨੁਭਵ ਸੀ ਕਿਉਂਕਿ ਉਨ੍ਹਾਂ ਨੂੰ ਨੀਦਰਲੈਂਡ ਦੇ ਗ੍ਰੀਨਹਾਊਸ ਅਤੇ ਨਿਯੰਤਰਿਤ-ਵਾਤਾਵਰਣ ਖੇਤੀ ਦੇ ਵਿਸ਼ਵ ਪ੍ਰਸਿੱਧ ਈਕੋਸਿਸਟਮ ਨਾਲ ਜਾਣੂ ਕਰਵਾਇਆ, ਜਿੱਥੇ ਤਕਨਾਲੋਜੀ, ਖੋਜ, ਸਿੱਖਿਆ, ਉਦਯੋਗ ਅਤੇ ਸਰਕਾਰ ਦੇ ਸਹਿਯੋਗੀ ਯਤਨਾਂ ਨੇ ਰਵਾਇਤੀ ਖੇਤੀ ਨੂੰ ਉੱਚ-ਉਤਪਾਦਕਤਾ ਵਾਲੀ ਅਤੇ ਟਿਕਾਊ ਖੇਤੀ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਗ੍ਰੀਨਹਾਊਸ ਅਤੇ ਉੱਨਤ ਇਨਡੋਰ ਖੇਤੀ ਪ੍ਰਣਾਲੀਆਂ ਦੀ ਪ੍ਰਭਾਵਸ਼ੀਲਤਾ ਸ਼ਾਮਲ ਹੈ, ਜੋ ਕਿ ਪਾਣੀ ਦੀ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਫਸਲਾਂ ਦੀ ਪੈਦਾਵਾਰ ਵਿੱਚ ਮਹੱਤਵਪੂਰਨ ਵਾਧਾ ਕਰਦੀਆਂ ਹਨ, ਕੀਟਨਾਸ਼ਕਾਂ 'ਤੇ ਨਿਰਭਰਤਾ ਘਟਾਉਂਦੀਆਂ ਹਨ ਅਤੇ ਰਵਾਇਤੀ ਓਪਨ-ਫੀਲਡ
ਖੇਤੀ ਦੇ ਮੁਕਾਬਲੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਪਾਣੀ ਦੀ ਖਪਤ ਵਾਲੀਆਂ ਫਸਲਾਂ ਦੇ  ਚੱਕਰ ਵਿੱਚੋਂ ਬਾਹਰ ਕੱਢਣ ਲਈ ਵਧੇਰੇ ਮਦਦਗਾਰ ਸਾਬਤ ਹੋ ਸਕਦਾ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਪੌਦਿਆਂ ਦੇ ਵਾਧੇ ਅਤੇ ਸਰੋਤ ਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਵਿੱਚ ਆਟੋਮੇਸ਼ਨ, ਰੋਬੋਟਿਕਸ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਆਧੁਨਿਕ ਸਿੰਚਾਈ ਪ੍ਰਣਾਲੀਆਂ ਦੀ ਭੂਮਿਕਾ ਹੈ। ਇਸ ਦੇ ਨਾਲ ਹੀ ਨਵੀਨਤਾਕਾਰੀ ਜਲ ਪ੍ਰਬੰਧਨ ਅਭਿਆਸਾਂ ਜਿਵੇਂ ਕਿ ਮੀਂਹ ਦੇ ਪਾਣੀ ਦੀ ਸੰਭਾਲ, ਸਿੰਚਾਈ ਦੇ ਪਾਣੀ ਦੀ ਮੁੜ ਵਰਤੋਂ ਅਤੇ ਨਿਯੰਤਰਿਤ ਪੌਸ਼ਟਿਕ ਡਿਲੀਵਰੀ ਪ੍ਰਣਾਲੀਆਂ ਦੀ ਭੂਮਿਕਾ ਵੀ ਜਲਵਾਯੂ ਅਨੁਸਾਰ ਖੇਤੀਬਾੜੀ ਉਤਪਾਦਨ ਨੂੰ ਯਕੀਨੀ ਬਣਾਉਣ ਲਈ ਅਹਿਮ ਹੈ । ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੇ ਜਾਣਕਾਰੀ ਦੀ ਅਦਲਾ-ਬਦਲੀ ਅਤੇ ਤਕਨਾਲੋਜੀ ਭਾਈਵਾਲੀ ਸਮੇਤ ਸਹਿਯੋਗ ਲਈ ਸੰਭਾਵਨਾਵਾਂ ਤਲਾਸ਼ਣ ਅਤੇ ਸਿਧਾਂਤਕ ਤੌਰ ’ਤੇ ਇਸ ’ਤੇ ਸਹਿਮਤੀ ਪ੍ਰਗਟਾਈ। ਇਸ ਤੋਂ ਪਹਿਲਾਂ, ਭਗਵੰਤ ਸਿੰਘ ਮਾਨ ਨੇ ਦੁਨੀਆ ਦੇ ਸਭ ਤੋਂ ਮਸ਼ਹੂਰ ਫੁੱਲਾਂ ਦੀ ਖੇਤੀ ਸਥਾਨਾਂ ਵਿੱਚੋਂ ਇੱਕ, ਕੇਉਕੇਨਹੌਫ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਇੱਕ ਵਿਲੱਖਣ ਸੰਚਾਲਨ ਮਾਡਲ ਬਾਰੇ ਜਾਣੂ ਕਰਵਾਇਆ ਗਿਆ, ਜਿੱਥੇ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਪਤਝੜ ਦੌਰਾਨ ਹਰ ਸਾਲ ਲਗਭਗ 70 ਲੱਖ ਫੁੱਲਾਂ ਦੇ ਬਲਬ ਉਗਾਏ ਅਤੇ ਲਗਾਏ ਜਾਂਦੇ ਹਨ। ਅਤੇ ਮਾਰਚ ਦੌਰਾਨ 7-8 ਹਫ਼ਤਿਆਂ ਲਈ  ਖਿੜਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 32 ਹੈਕਟੇਅਰ ਵਿੱਚ ਫੈਲੇ ਅਤੇ ਉਤਪਾਦਕਾਂ ਅਤੇ ਉਦਯੋਗ ਭਾਈਵਾਲਾਂ ਦੇ ਸਹਿਯੋਗ ਰਾਹੀਂ ਤਿਆਰ ਕੀਤਾ ਗਿਆ , ਕੇਉਕੇਨਹੌਫ ਇੱਕ ਉੱਚ ਸੰਰਚਿਤ, ਨਿਰਯਾਤ-ਮੁਖੀ ਬਾਗਬਾਨੀ ਮਾਡਲ ਹੈ ,ਜੋ ਉਤਪਾਦਨ, ਸੈਰ-ਸਪਾਟਾ ਅਤੇ ਵਿਸ਼ਵਵਿਆਪੀ ਮਾਰਕੀਟਿੰਗ ਨੂੰ ਏਕੀਕ੍ਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਨੇ ਪੰਜਾਬ ਨੂੰ ਫੁੱਲਾਂ ਦੀ ਖੇਤੀ ਦੇ ਕਲੱਸਟਰ ਵਿਕਸਤ ਕਰਨ, ਨਿਰਯਾਤ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਇੱਕ ਤਾਲਮੇਲ ਅਤੇ ਬਾਜ਼ਾਰ-ਅਧਾਰਤ ਪਹੁੰਚ ਰਾਹੀਂ ਖੇਤੀਬਾੜੀ-ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਸੂਝ ਪ੍ਰਦਾਨ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਦੌਰਿਆਂ ਤੋਂ ਸਿੱਖਣ ਨਾਲ ਪੰਜਾਬ ਦੇ ਵਡਮੁੱਲੀ, ਤਕਨਾਲੋਜੀ-ਅਧਾਰਤ ਖੇਤੀਬਾੜੀ ਵੱਲ ਮੁੜਨ ਦੀ  ਉਮੀਦ ਹੈ, ਜਿਸ ਵਿੱਚ ਸਥਿਰਤਾ, ਉਤਪਾਦਕਤਾ ਵਧਾਉਣ ਅਤੇ ਖੇਤੀਬਾੜੀ ਅਰਥਵਿਵਸਥਾ ਦੀ ਵਿਭਿੰਨਤਾ ’ਤੇ ਧਿਆਨ ਕੇਂਦ੍ਰਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੌਰਾ ਆਰਥਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦ ਕਰੇਗਾ। ਰਾਜ ਦੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ) 2026 ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਸੈਕਟਰ-ਵਿਸ਼ੇਸ਼ ਨੀਤੀਆਂ ਅਤੇ ਕਾਰੋਬਾਰ ਕਰਨ ਦੀ  ਮਜ਼ਬੂਤ ਸੌਖ ਦੁਆਰਾ ਸਮਰਥਤ ਇੱਕ ਵਿਆਪਕ ਅਤੇ ਲਚਕਦਾਰ ਪ੍ਰੋਤਸਾਹਨ ਢਾਂਚਾ ਪੇਸ਼ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਉਦੇਸ਼ ਲੰਬੇ ਸਮੇਂ ਦੀ ਤਕਨਾਲੋਜੀ-ਅਗਵਾਈ ਵਾਲੀ ਭਾਈਵਾਲੀ ਬਣਾਉਣਾ, ਗਿਆਨ ਦੇ ਆਦਾਨ-ਪ੍ਰਦਾਨ ਨੂੰ ਆਸਾਨ ਬਣਾਉਣਾ ਅਤੇ ਟਿਕਾਊ ਖੇਤੀਬਾੜੀ ਲਈ ਇੱਕ ਪ੍ਰਗਤੀਸ਼ੀਲ, ਨਵੀਨਤਾ-ਅਧਾਰਤ, ਅਤੇ ਵਿਸ਼ਵ ਪੱਧਰੀ ਪ੍ਰਤੀਯੋਗੀ ਕੇਂਦਰ ਵਜੋਂ ਸਥਾਪਤ ਹੋਣਾ ਹੈ। 

Advertisement

Latest News

IPL 2026: ਮੁੰਬਈ ਦੀ ਸ਼ਾਨਦਾਰ ਜਿੱਤ ਨਾਲ ਅੰਕ ਸੂਚੀ ਵਿੱਚ ਵੱਡਾ ਬਦਲਾਅ,,,,,, IPL 2026: ਮੁੰਬਈ ਦੀ ਸ਼ਾਨਦਾਰ ਜਿੱਤ ਨਾਲ ਅੰਕ ਸੂਚੀ ਵਿੱਚ ਵੱਡਾ ਬਦਲਾਅ,,,,,,
New Mumbai,21,April,2026,(Azad Soch News):-  IPL 2026 ਵਿੱਚ ਮੁੰਬਈ ਇੰਡੀਅਨਜ਼ (MI) ਨੇ ਗੁਜਰਾਤ ਟਾਈਟਨਸ (GT) ਨੂੰ 99 ਦੌੜਾਂ ਦੇ ਵੱਡੇ ਫਰਕ...
ਇਮਰਾਨ ਹਾਸ਼ਮੀ ਦੀ ਅਗਲੀ ਫਿਲਮ, "ਆਵਾਰਪਣ 2" ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ
ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ਖੁੱਲ੍ਹ ਗਿਆ,ਦੂਰੀ ਸਿਰਫ਼ 2.5 ਘੰਟਿਆਂ ਵਿੱਚ ਤੈਅ ਹੋਣ ਦਾ ਦਾਅਵਾ ਕੀਤਾ ਗਿਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-04-2026 ਅੰਗ 666
ਇਸ ਕਦਮ ਦਾ ਉਦੇਸ਼ ਫਸਲੀ ਵਿਭਿੰਨਤਾ ਨੂ ਵੱਡਾ ਹੁਲਾਰਾ ਦੇ ਕੇ ਪੰਜਾਬ ਦੇ ਕਿਸਾਨਾਂ ਦੀ ਤਕਦੀਰ ਬਦਲਣਾ
ਸੂਬੇ ਦੀ ਵਿਸ਼ਾਲ ਸੰਭਾਵਨਾ ਅਤੇ ਸਹਿਯੋਗ ਦੇ ਮੌਕਿਆਂ ਦੀ ਪੜਚੋਲ ਲਈ ਐਨ.ਐਕਸ.ਪੀ. ਲੀਡਰਸ਼ਿਪ ਪੰਜਾਬ ਦਾ ਦੌਰਾ ਕਰੇਗੀ
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ