ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ

ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ

ਧੂਰੀ (ਸੰਗਰੂਰ), 20 ਜੁਲਾਈ:

ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਨਵੀਂ ਬਣੀ ਜਨਤਕ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 1.59 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਨਵੀਂ ਜਨਤਕ ਲਾਇਬ੍ਰੇਰੀ ਦਾ ਉਦਘਾਟਨ ਕਰਨ ਲਈ ਆ ਕੇ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੋ ਮੰਜ਼ਿਲਾ ਇਮਾਰਤ ਦਾ ਖੇਤਰ 3,710 ਵਰਗ ਫੁੱਟ ਹੈ ਅਤੇ ਇਹ ਵਾਈ-ਫਾਈ, ਸੂਰਜੀ ਊਰਜਾ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਾਇਬ੍ਰੇਰੀ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਦੀਆਂ ਕਿਤਾਬਾਂ ਤੇ ਵਿਸ਼ਵ ਪੱਧਰੀ ਪੁਸਤਕਾਂ ਹਨ, ਜੋ ਸਿੱਖਣ ਦਾ ਅਮੀਰ ਤਜਰਬਾ ਮੁਹੱਈਆ ਕਰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਅਸਲ ਭੰਡਾਰ ਹਨ ਅਤੇ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ 'ਤੇ ਕੀਮਤੀ ਕਿਤਾਬਾਂ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੇਂਡੂ ਖੇਤਰਾਂ ਵਿੱਚ ਸਿੱਖਿਆ, ਸਾਖਰਤਾ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਵੱਲ ਵੱਡਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਜਨਤਕ ਲਾਇਬ੍ਰੇਰੀਆਂ ਗਿਆਨ ਦੇ ਚਾਨਣ ਮੁਨਾਰੇ ਸਾਬਤ ਹੋ ਰਹੀਆਂ ਹਨ ਅਤੇ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਹਰ ਨਾਗਰਿਕ ਇਨ੍ਹਾਂ ਤੋਂ ਲਾਭ ਉਠਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਅਕਾਦਮਿਕ ਅਤੇ ਨਿੱਜੀ ਵਿਕਾਸ ਵਿੱਚ ਯੋਗਦਾਨ ਪਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਕਮਿਊਨਿਟੀ ਹੱਬ ਵਜੋਂ ਕੰਮ ਕਰਦੀਆਂ ਹਨ, ਜਿੱਥੇ ਸਿੱਖਣ, ਸੰਵਾਦ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਲਈ ਅਨੁਕੂਲ ਵਾਤਾਵਰਣ ਮੁਹੱਈਆ ਕੀਤਾ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਇਹ ਲਾਇਬ੍ਰੇਰੀਆਂ, ਵਿਦਿਅਕ ਸਰੋਤਾਂ ਤੱਕ ਪਹੁੰਚ ਵਿਚਲੇ ਪਾੜੇ ਨੂੰ ਦੂਰ ਕਰਦੀਆਂ ਹਨ ਅਤੇ ਇਹ ਯਕੀਨੀ ਬਣਾਉਂਦੀਆਂ ਹਨ ਕਿ ਹਰ ਕਿਸੇ ਨੂੰ ਸਿੱਖਣ ਤੇ ਅੱਗੇ ਵਧਣ ਦਾ ਮੌਕਾ ਮਿਲੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਹਰੇਕ ਵਿਧਾਨ ਸਭਾ ਹਲਕੇ ਵਿੱਚ ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਦੀ ਯੋਜਨਾ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਡਿਜੀਟਲ ਤੌਰ 'ਤੇ ਆਪਸ ਵਿੱਚ ਜੁੜੀਆਂ ਹੋਈਆਂ ਹਨ ਅਤੇ ਹਾਈ-ਸਪੀਡ ਇੰਟਰਨੈੱਟ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਅਕਾਦਮਿਕ ਅਤੇ ਕਰੀਅਰ ਵਿੱਚ ਸਹਾਇਤਾ ਕਰਨ ਲਈ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਿਖਲਾਈ ਪ੍ਰਾਪਤ ਲਾਇਬ੍ਰੇਰੀਅਨ ਉਪਲਬਧ ਹਨ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਸਿੱਖਣ, ਖੋਜ ਅਤੇ ਸਵੈ-ਵਿਕਾਸ ਲਈ ਲਾਇਬ੍ਰੇਰੀਆਂ ਦੀ ਸਰਗਰਮੀ ਨਾਲ ਵਰਤੋਂ ਕਰਨ ਦੀ ਅਪੀਲ ਵੀ ਕੀਤੀ। 

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ