ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ

ਧੂਰੀ/ਸੰਗਰੂਰ, 17 ਦਸੰਬਰ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਅੱਜ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਐਲਾਨੇ ਨਤੀਜਿਆਂ ਵਿੱਚ ਧੂਰੀ ਹਲਕੇ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਤੇ ਜਿੱਤ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ, ਪੁਸ਼ਪਿੰਦਰ ਸ਼ਰਮਾ, ਨਰੇਸ਼ ਸਿੰਗਲਾ ਤੇ ਅਨਿਲ ਮਿੱਤਲ ਵੀ ਮੌਜੂਦ ਸਨ।

ਓ.ਐਸ.ਡੀ. ਸੁਖਵੀਰ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਧੂਰੀ ਹਲਕੇ ਵਿੱਚ ਪਾਰਟੀ ਦੀ ਇਹ ਸ਼ਾਨਦਾਰ ਜਿੱਤ ਜਿਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ, ਉਥੇ ਹੀ ਇਹ ਜਿੱਤ ਆਪ ਵਲੰਟੀਅਰਾਂ ਵੱਲੋਂ ਕੀਤੀ ਗਈ ਮਿਹਨਤ ਦਾ ਵੀ ਸਿੱਟਾ ਹੈ।

ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਗੂਆਂ ਤੇ ਵਲੰਟੀਅਰਾਂ ਸਮੇਤ ਨਵੇਂ ਚੁਣੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਧੂਰੀ ਹਲਕੇ ਨੂੰ ਵਿਕਾਸ ਦੀਆਂ ਨਵੀਂਆਂ ਉਚਾਈਆਂ ਉਤੇ ਲਿਜਾਉਣ ਲਈ ਨਵੇਂ ਚੁਣੇ ਗਏ ਮੈਂਬਰ ਮੋਹਰੀ ਭੂਮਿਕਾ ਨਿਭਾਉਣਗੇ।

ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣਾ ਮਾਨ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ ਹਰੇਕ ਵਲੰਟੀਅਰ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਵੇ। ਉਨ੍ਹਾਂ ਕਿਹਾ ਕਿ ਇਹ ਜਿੱਤ ਇਕਲੇ ਉਮੀਦਵਾਰ ਦੀ ਨਹੀਂ ਸਗੋਂ ਹਰੇਕ ਉਸ ਵਲੰਟੀਅਰ ਦੀ ਜਿੱਤ ਹੈ, ਜਿਸ ਨੇ ਇਨ੍ਹਾਂ ਚੋਣਾਂ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਈ ਹੈ।

ਇਸ ਮੌਕੇ ਰਛਪਾਲ ਸਿੰਘ, ਹਰਜਿੰਦਰ ਸਿੰਘ ਕਾਂਝਲਾ, ਜਸਮੀਤ ਕੌਰ ਚਹਿਲ, ਜਸਵਿੰਦਰ ਕੌਰ, ਸੁਖਮਨਵੀਰ ਸਿੰਘ, ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਰਾਨੋ, ਜਸਵੀਰ ਕੌਰ, ਰਣਜੋਧ ਸਿੰਘ, ਸਵਰਨਜੀਤ ਕੌਰ, ਹਰਜਿੰਦਰ ਕੌਰ, ਜਸਪਾਲ ਕੌਰ, ਜਗਸੀਰ ਸਿੰਘ, ਕੁਲਵਿੰਦਰ ਸਿੰਘ, ਅਮਨਦੀਪ ਕੌਰ, ਕੁਰਸ਼ੈਦ, ਰਣਜੀਤ ਸਿੰਘ, ਬਲਵਿੰਦਰ ਸਿੰਘ, ਅਮਰਦੀਪ ਸਿੰਘ, ਅਮ੍ਰਿਤਪਾਲ ਸਿੰਘ, ਹਰਪ੍ਰੀਤ ਕੌਰ, ਗੁਰਜੀਤ ਸਿੰਘ, ਗੁਰਚਰਨ ਸਿੰਘ, ਗੁਰਮੀਤ ਕੌਰ, ਰਮਨਦੀਪ ਕੌਰ, ਕਰਮਜੀਤ ਕੌਰ, ਲਖਵੀਰ ਕੌਰ ਅਤੇ ਪਰਮਜੀਤ ਕੌਰ ਵੀ ਮੌਜੂਦ ਸਨ। 

Advertisement

Advertisement

Latest News

ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਵਿਖੇ ਕੈਂਪ ਲਗਾਇਆ ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਵਿਖੇ ਕੈਂਪ ਲਗਾਇਆ
ਤਪਾ, 17 ਦਸੰਬਰ  ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਦੀ...
ਨਗਰ ਨਿਗਮ ਵੱਲੋਂ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਕੋਈ ਵੀ ਫੀਸ ਨਹੀਂ ਲਈ ਜਾ ਰਹੀ: ਨਿਗਮ ਕਮਿਸ਼ਨਰ
ਅੰਮ੍ਰਿਤਸਰ ਵਿੱਚ "ਯੂਥ ਅਗੇਂਸਟ ਡਰੱਗਜ਼" ਜਾਗਰੂਕਤਾ ਮੁਹਿੰਮ
ਜ਼ਿਲ੍ਹਾ ਅਤੇ ਸਟੇਟ ਰੈੱਡ ਕਰਾਸ ਵਲੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਤਿੰਨ ਦਿਨਾਂ ਲਈ ਫਸਟ ਏਡ ਪੋਸਟ ਲਗਾਈ
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ
ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ
'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ