11 ਤੋਂ 21 ਜੂਨ ਤੱਕ ਮਨਾਇਆ ਜਾਵੇਗਾ ਬਾਲ ਅਤੇ ਕਿਸ਼ੋਰ ਮਜਦੂਰੀ ਖਾਤਮਾ ਸਪਤਾਹ

11 ਤੋਂ 21 ਜੂਨ ਤੱਕ ਮਨਾਇਆ ਜਾਵੇਗਾ  ਬਾਲ ਅਤੇ ਕਿਸ਼ੋਰ ਮਜਦੂਰੀ ਖਾਤਮਾ ਸਪਤਾਹ

ਮੋਗਾ 10 ਜੂਨ:
ਕਿਰਤ ਕਮਿਸ਼ਨਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਵਿੱਚ 11 ਜੂਨ ਤੋਂ 21 ਜੂਨ 2024 ਤੱਕ (ਸਿਵਾਏ 15 ਤੋਂ 17 ਜੂਨ ਤੱਕ ਛੁੱਟੀ ਹੋਣ ਕਾਰਨ) ਬਾਲ ਅਤੇ ਕਿਸ਼ੋਰ ਮਜਦੂਰੀ ਖਾਤਮਾ ਸਪਤਾਹ ਮਨਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ  ”ਦ ਚਾਈਲਡ ਐਂਡ ਅਡੋਲੋਸੈੱਟ ਲੇਬਰ (ਪ੍ਰੋਹਿਬੇਸ਼ਨ ਐਂਡ ਰੈਗੂਲੇਸ਼ਨ) ਐਕਟ 1986" ਅਤੇ "ਪੰਜਾਬ ਚਾਈਲਡ ਐਂਡ ਅਡੋਲੋਸੈਂਟ (ਪ੍ਰੋਹਿਬੇਸ਼ਨ ਐਂਡ ਰੈਗੂਲੇਸ਼ਨ) ਅਮੈਂਡਮੈਂਟ ਰੂਲਜ਼, 2023" ਦੇ ਉਪਬੰਧਾਂ ਤਹਿਤ  ਜਿਲ੍ਹੇ ਵਿੱਚ ਖਤਰਨਾਕ ਕਿੱਤਿਆ ਤੇ ਪ੍ਰੋਸੈਸਿਜ ਅਤੇ ਗੈਰ- ਖਤਰਨਾਕ ਕਿੱਤਿਆ ਤੇ ਪ੍ਰੋਸੈਸਿਜ ਵਿੱਚ ਅਚਨਚੇਤ ਛਾਪੇ ਮਾਰਨ ਲਈ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕਰਕੇ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਕੰਮ ਵੀ ਨਿਯਤ ਕਰ ਦਿੱਤੇ ਗਏ ਹਨ। ਇਹ ਟੀਮਾਂ ਲੱਭੇ ਗਏ ਬਾਲ ਮਜ਼ਦੂਰਾਂ ਦੇ ਪੁਨਰਵਾਸ ਅਤੇ ਦੋਸ਼ੀਆਂ ਵਿਰੁੱਧ "ਪੰਜਾਬ ਚਾਈਲਡ ਐਂਡ ਅਡੋਲੋਸੈਂਟ (ਪ੍ਰੋਬੇਸ਼ਨ ਐਂਡ ਰੈਗੂਲੇਸ਼ਨ) ਅਮੈਂਡਮੈਂਟ ਰੂਲਜ਼, 2023 ਅਤੇ "ਦ ਚਾਈਲਡ ਐਂਡ ਅਡੋਲੋਸੈਂਟ ਲੇਬਰ (ਪ੍ਰੋਹਿਬੇਸ਼ਨ ਐਂਡ ਰੈਗੂਲੇਸ਼ਨ) ਐਕਟ 1986 ਅਧੀਨ ਕਾਰਵਾਈ ਵੀ ਕਰਨਗੀਆ।
ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਟੀਮਾਂ ਸਬੰਧਤ ਸਬ-ਡਵੀਜਨਲ ਮੈਜਿਸਟ੍ਰੇਟ ਦੀ ਅਗਵਾਈ ਵਿੱਚ ਚੈਕਿੰਗ ਕਰਕੇ ਆਪਣੀ ਰਿਪੋਰਟ ਸਹਾਇਕ ਕਿਰਤ ਕਮਿਸ਼ਨਰ, ਮੋਗਾ ਨੂੰ ਭੇਜਣਗੀਆਂ ਅਤੇ ਸਹਾਇਕ ਕਿਰਤ ਕਮਿਸ਼ਨਰ, ਮੋਗਾ ਵੱਲੋਂ ਇਹ ਰਿਪੋਰਟਾਂ ਕਿਰਤ ਕਮਿਸ਼ਨਰ, ਵੱਲੋਂ ਨਿਰਧਾਰਿਤ ਪ੍ਰੋਫਾਰਮੇ ਵਿੱਚ ਭਰੀਆਂ ਜਾਣਗੀਆਂ।  ਇਹਨਾਂ ਟੀਮਾਂ ਵਿੱਚ ਪੁਲਿਸ ਵਿਭਾਗ, ਸਮੂਹ ਐਸ ਡੀ ਐਮਜ਼, ਸਿਹਤ ਵਿਭਾਗ, ਸ਼ਹਿਰੀ ਤੇ ਪੇਂਡੂ ਵਿਕਾਸ ਵਿਭਾਗ, ਫੈਕਟਰੀਜ਼ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿੱਖਿਆ ਵਿਭਾਗ, ਕਿਰਤ ਵਿਭਾਗ ਆਦਿ ਦੇ ਨੁਮਾਇੰਦੇ ਸ਼ਾਮਿਲ ਹਨ।
ਜਿਕਰਯੋਗ ਹੈ ਕਿ ਇਹਨਾਂ ਲਿਖਤੀ ਹੁਕਮਾਂ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਕਿਸੇ ਵੀ ਢਿੱਲ ਜਾਂ ਅਣਗਹਿਲੀ ਲਈ ਸਬੰਧਤ ਵਿਭਾਗਾਂ ਦੀ ਜਿੰਮੇਵਾਰੀ ਬਾਰੇ ਵੀ ਦਰਸਾਇਆ ਗਿਆ ਹੈ।

Tags:

Advertisement

Latest News

ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
Chandigarh,27 July,2024,(Azad Soch News):- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ (Minister Harbhajan Singh ETO) ਨੇ ਅੱਜ...
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-07-2024 ਅੰਗ 826
ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆਂ ਨੂੰ ਸ਼ਰਧਾਂਜਲੀ ਭੇਟ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ
1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ