ਚਾਈਨਾ ਡੋਰ ਦੀ ਵਿਕਰੀ ਦੀ ਵਰਤੋਂ ਨਾ ਕੀਤੀ ਜਾਵੇ- ਸਪੀਕਰ ਸੰਧਵਾ

ਚਾਈਨਾ ਡੋਰ ਦੀ ਵਿਕਰੀ ਦੀ ਵਰਤੋਂ ਨਾ ਕੀਤੀ ਜਾਵੇ- ਸਪੀਕਰ ਸੰਧਵਾ

ਫ਼ਰੀਦਕੋਟ/ਕੋਟਕਪੂਰਾ/ਜੈਤੋ 26 ਦਸੰਬਰ,2025
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਪਰ ਪੂਰੇ ਪੰਜਾਬ ਵਿੱਚ ਪਾਬੰਦੀ ਲਗਾਈ ਗਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਬਾਰੇ ਬੋਲਦਿਆ ਕਿਹਾ ਕਿ ਚਾਈਨਾ ਡੋਰ ਦੇ ਬਹੁਤ ਬੁਰੇ ਪ੍ਰਭਾਵ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ।
ਇਸ ਮੌਕੇ ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕੀ ਚਾਈਨਾ ਡੋਰ ਬੱਚਿਆਂ ਨੂੰ ਖਰੀਦ ਕੇ ਨਾ ਲੈ ਕੇ ਦਿੱਤੀ ਜਾਵੇ ਅਤੇ  ਨੌਜਵਾਨ ਬੱਚਿਆਂ ਨੂੰ ਵੀ ਕਿਹਾ ਕਿ ਚਾਈਨਾ ਡੋਰ ਦੀ ਵਰਤੋ ਨਾ ਕਰਨ। ਉਨ੍ਹਾਂ ਨੇ ਦੁਕਾਨਦਾਰ ਨੂੰ ਵੀ ਅਪੀਲ ਕੀਤੀ ਕਿ ਚਾਈਨਾ ਡੋਰ ਸਟੋਰ ਕਰਕੇ ਨਾ ਰੱਖਣ ਅਤੇ ਜੇਕਰ ਕੋਈ ਆਸ ਪਾਸ ਚਾਈਨਾ ਡੋਰ ਦੀ ਵਿਕਰੀ ਕਰਦਾ ਹੈ ਤਾਂ ਉਨ੍ਹਾਂ ਬਾਰੇ ਮੇਰੇ ਧਿਆਨ ਵਿਚ ਲਿਆਂਦਾ ਜਾਵੇ, ਦੱਸਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਉਨ੍ਹਾਂ ਨੇ ਪ੍ਰਸ਼ਾਸਨ ਨੂੰ ਵੀ ਸਖਤ ਹਦਾਇਤ ਕੀਤੀ ਕਿ ਚਾਈਨਾ ਡੋਰ ਦੀ ਵਿਕਰੀ ਤੇ ਪੂਰੇ ਪੰਜਾਬ ਵਿਚ ਸਖਤ ਪਾਬੰਦੀ ਲਗਾਈ ਗਈ ਹੈ। ਚਾਈਨਾ ਡੋਰ ਦੀ ਵਿਕਰੀ ਨੂੰ ਰੋਕਿਆ ਜਾਵੇ, ਜੇਕਰ ਕੋਈ ਵੀ ਕੀਤੀ ਗਈ ਪਾਬੰਦੀ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ  ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇਸ ਮਸਲੇ ਬਾਰੇ ਮੈਂ ਸਰਕਾਰ ਨਾਲ ਵੀ ਗੱਲ ਕਰਾਂਗਾ, ਤਾਂਜੋ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਲਈ ਹੋਰ ਸਖਤ ਕਾਨੂੰਨ ਬਣਾਇਆ ਜਾ ਸਕੇ। 

Advertisement

Advertisement

Latest News

ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ
ਬਰਨਾਲਾ, 26 ਦਸੰਬਰ   ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ...
ਅੰਮਰੁਤ-02 ਸਕੀਮ ਤਹਿਤ ਸੀਵਰੇਜ਼ ਪਾਉਣ ਦਾ ਕੰਮ ਮਿੱਥੇ ਸਮੇਂ ਵਿੱਚ ਕੀਤਾ ਜਾਵੇ ਮੁਕੰਮਲ: ਡਿਪਟੀ ਕਮਿਸ਼ਨਰ
ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ: ਡਿਪਟੀ ਕਮਿਸ਼ਨਰ
ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ
ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ
'ਯੁੱਧ ਨਸ਼ਿਆਂ ਵਿਰੁੱਧ': 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ