ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਚੰਡੀਗੜ੍ਹ, 22 ਅਪ੍ਰੈਲ: ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ  ਵਿੱਚ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ।

ਇਹ ਐਕਸਰਸਾਈਜ਼ , ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਕਰਵਾਈ ਜਾ ਰਹੀ ਹੈ।

ਇਹ ਮੌਕ ਐਕਸਰਸਾਈਜ਼ ਇੱਕ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਦੀ ਮਿਆਦ ਲਈ ਹਾਈ-ਲੋਅ ਪਿੱਚ ਸਾਇਰਨ ਵਜਾਏ ਜਾਣਗੇ। ਇਸ ਅਭਿਆਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਪਛਾਣੇ ਗਏ ਖਾਸ ਖੇਤਰਾਂ ਵਿੱਚ ਇੱਕ ਸਿਮੂਲੇਟਿਡ ਬਲੈਕਆਉਟ ਲਾਗੂ ਕੀਤਾ ਜਾਵੇਗਾ। ਇਹਨਾਂ ਪਛਾਣੇ ਗਏ ਖੇਤਰਾਂ ਵਿੱਚ ਆਮ ਲੋਕਾਂ ਨੂੰ ਬਲੈਕਆਉਟ ਪੀਰੀਅਡ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਦੀ ਹਦਾਇਤ ਹੋਵੇਗੀ। ਜਦਕਿ ਡ੍ਰਿਲ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣਗੀਆਂ।

ਇਹ ਐਕਸਰਸਾਈਜ਼ ਇੱਕ ‘‘ਆਲ ਕਲੀਅਰ’’ ਸਿਗਨਲ ਨਾਲ ਸਮਾਪਤ ਹੋਵੇਗੀ, ਜਿਸ ਤਹਿਤ ਹਾਈ-ਪਿਚ ਸਾਇਰਨ ਲਗਾਤਾਰ ਦੋ ਮਿੰਟ ਲਈ ਵਜਾਇਆ ਜਾਵੇਗਾ, ਜੋ ਐਕਸਰਸਾਈਜ਼ ਦੀ ਰਸਮੀ ਸਮਾਪਤੀ ਨੂੰ ਦਰਸਾਏਗਾ।

ਇਸ ਮੌਕ ਅਭਿਆਸ ਦੌਰਾਨ, ਵੱਖ-ਵੱਖ ਐਮਰਜੈਂਸੀ ਕਾਰਜਾਂ ਜਿਵੇਂ ਫਾਇਰ ਰਿਸਪਾਂਸ ਆਪ੍ਰੇਸ਼ਨ, ਖੋਜ ਅਤੇ ਬਚਾਅ ਕਾਰਜ, ਫਸਟ-ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਸੁਰੱਖਿਅਤ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਕੰਟਰੋਲ ਉਪਾਅ ਸ਼ਾਮਲ ਹਨ,ਰਾਹੀਂ ਫੀਲਡ ਤਾਲਮੇਲ ਦੀ ਜਾਂਚ ਕੀਤੀ ਜਾਵੇਗੀ।

ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਦੌਰਾਨ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ ਇਹ ਇੱਕ ਰੁਟੀਨ ਪ੍ਰਕਿਰਿਆਤਮਕ ਅਭਿਆਸ ਹੈ, ਜੋ ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀ ਦਾ ਮੁਲਾਂਕਣ ਕਰਨ ਅਤੇ ਵਧਾਉਣ ਲਈ ਤਿਆਰ ਕੀਤਾ ਗਿਆ ਹੈ।

 

Advertisement

Latest News

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ
ਚੰਡੀਗੜ੍ਹ, 22 ਅਪ੍ਰੈਲ:ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਰਾਸ਼ਟਰੀ ਸਾਫ਼ ਹਵਾ ਪ੍ਰੋਗਰਾਮ (ਐਨ.ਸੀ.ਏ.ਪੀ.) ਦੇ ਤਹਿਤ  ਮਿਸ਼ਨ "ਕਲੀਨ ਏਅਰ " ਮੰਡੀ...
ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼
ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ
ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਤਿੰਨ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ
ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ