ਜ਼ਿਲਾ ਪ੍ਰੀਸ਼ਦ ਫ਼ਰੀਦਕੋਟ ਵਿਖੇ ਸਵੱਛ ਭਾਰਤ ਦਿਵਸ ਮਨਾਇਆ
By Azad Soch
On
ਫ਼ਰੀਦਕੋਟ 2 ਅਕਤੂਬਰ()
ਜ਼ਿਲਾ ਪ੍ਰੀਸ਼ਦ ਫ਼ਰੀਦਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ ਦੇ ਬੈਨਰ ਹੇਠ ਸਵੱਛ ਭਾਰਤ ਦਿਵਸ 2024 ਮਨਾਇਆ ਗਿਆ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ। ਉਨ੍ਹਾਂ ਮੌਜੂਦ ਸਭ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ।
ਇਸ ਮੌਕੇ ਉਨ੍ਹਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛ ਭਾਰਤ ਦਿਵਸ 2024 ਮੌਕੇ 17 ਸਤੰਬਰ ਤੋਂ ਲੈ ਕੇ 2 ਅਕਤੂਬਰ ਤੱਕ ਪਿੰਡਾਂ ਵਿਚ ਕੀਤੀਆਂ ਗਈਆਂ ਵੱਖ ਵੱਖ ਗਤੀਵਿਧੀਆਂ ਤੋਂ ਬਾਅਦ ਪ੍ਰਤਿਭਾਗੀਆਂ ਨੂੰ ਸਰਟੀਫਿਕੇਟ, ਟਰਾਫੀਆਂ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ।
ਇਸ ਤੋਂ ਪਹਿਲਾਂ ਸਵੱਛ ਦਿਵਸ ਮੌਕੇ ਸ਼ਰਮਦਾਨ ਗਤੀਵਿਧੀ ਤਹਿਤ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੀ ਸਫ਼ਾਈ ਕੀਤੀ ਗਈ ਅਤੇ ਵੇਸਟ ਪਲਾਸਟਿਕ, ਲਫਾਫੇ ਇਕੱਤਰ ਕੀਤੇ ਗਏ।
ਇਸ ਮੌਕੇ ਕਾਰਜਕਾਰੀ ਇੰਜੀਨੀਅਰ ਸ. ਜਸਵਿੰਦਰ ਸਿੰਘ ,ਐਸ.ਡੀ.ਓ ਸ. ਸੰਦੀਪ ਸਿੰਘ,ਜ਼ਿਲਾ ਕੋ-ਆਰਡੀਨੇਟਰ ਗੁਰਪ੍ਰੀਤ ਸਿੰਘ ਅਤੇ ਸਮੂਹ ਸੋਸ਼ਲ ਸਟਾਫ ਅਤੇ ਵੱਖ-ਵੱਖ ਵਿਭਾਗਾਂ ਤੋਂ ਆਏ ਹੋਏ ਕਰਮਚਾਰੀਆਂ, ਅਧਿਕਾਰੀ, ਪਿੰਡਾਂ ਤੋਂ ਆਏ ਹੋਏ ਸਫਾਈ ਮਿੱਤਰ ਅਤੇ ਵਲੰਟੀਅਰ ਹਾਜ਼ਰ ਸਨ।1
Tags:
Related Posts
Latest News
ਅਲਸੀ ਦੇ ਬੀਜ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ
09 Oct 2024 21:32:57
ਅਲਸੀ (Linseed) ਵਿਚ ਕਾਫੀ ਮਾਤਰਾ ਵਿਚ ਫਾਈਬਰ (Fiber) ਹੁੰਦਾ ਹੈ।
ਖਾਣੇ ਨੂੰ ਜਲਦ ਡਾਇਜੈਸਟ (Digest) ਹੋਣ ਤੋਂ ਰੋਕਦਾ ਹੈ।
ਇਸ...