ਜਲੰਧਰ ਸਰਕਲ ’ਚ 26 ਕਰੋੜ ਦੀ ਲਾਗਤ ਨਾਲ ਚੱਲ ਰਿਹੈ ਡਰੇਨੇਜ ਦੀ ਸਫਾਈ ਦਾ ਕੰਮ, ਮਾਨਸੂਨ ਤੋਂ ਪਹਿਲਾਂ ਕਰ ਲਿਆ ਜਾਵੇਗਾ ਮੁਕੰਮਲ : ਬਰਿੰਦਰ ਕੁਮਾਰ ਗੋਇਲ

ਜਲੰਧਰ ਸਰਕਲ ’ਚ 26 ਕਰੋੜ ਦੀ ਲਾਗਤ ਨਾਲ ਚੱਲ ਰਿਹੈ ਡਰੇਨੇਜ ਦੀ ਸਫਾਈ ਦਾ ਕੰਮ, ਮਾਨਸੂਨ ਤੋਂ ਪਹਿਲਾਂ ਕਰ ਲਿਆ ਜਾਵੇਗਾ ਮੁਕੰਮਲ : ਬਰਿੰਦਰ ਕੁਮਾਰ ਗੋਇਲ

ਜਲੰਧਰ, 20 ਅਪ੍ਰੈਲ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਜਲੰਧਰ ਸਰਕਲ ਵਿੱਚ 26 ਕਰੋੜ ਰੁਪਏ ਦੀ ਲਾਗਤ ਵਾਲੇ ਸਫਾਈ ਕਾਰਜ ਸ਼ੁਰੂ ਕੀਤੇ ਗਏ ਹਨ, ਜੋ ਕਿ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਤਰਜੀਹ ਦਿੱਤੀ ਜਾਵੇ।

ਜਲੰਧਰ ਸਰਕਲ ਅਧੀਨ ਪੈਂਦੇ ਜ਼ਿਲ੍ਹਿਆਂ ਹੁਸ਼ਿਆਰਪੁਰ, ਲੁਧਿਆਣਾ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਸਫ਼ਾਈ ਪ੍ਰਾਜੈਕਟਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜਲੰਧਰ ਸਰਕਲ ਵਿੱਚ ਡਰੇਨਾਂ ਦੀ ਸਫ਼ਾਈ ਸਬੰਧੀ ਲਗਭਗ 47 ਪ੍ਰਾਜੈਕਟ ਚੱਲ ਰਹੇ ਹਨ ਅਤੇ ਡਰੇਨਾਂ ਦੀ ਸਫ਼ਾਈ ਸਦਕਾ ਪਾਣੀ ਦਾ ਨਿਰਵਿਘਨ ਪ੍ਰਵਾਹ ਯਕੀਨੀ ਬਣੇਗਾ।

ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ-ਟਾਲਰੈਂਸ ’ਤੇ ਜ਼ੋਰ ਦਿੰਦਿਆਂ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਭਰ ਵਿੱਚ ਸਖ਼ਤ ਨਿਗਰਾਨੀ ਅਤੇ ਮਾਈਨਿੰਗ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੋਈ ਵੀ ਢਿੱਲ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਜਲੰਧਰ ਸਰਕਲ ਵਿੱਚ ਪਬਲਿਕ ਮਾਈਨਿੰਗ ਸਾਈਟਾਂ ਅਤੇ ਕਮਰਸ਼ੀਅਲ ਮਾਈਨਿੰਗ ਸਾਈਟਾਂ ਦੇ ਸੰਚਾਲਨ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਧਿਕਾਰਤ ਥਾਵਾਂ 'ਤੇ ਮਾਈਨਿੰਗ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਾਈਨਿੰਗ ਗਤੀਵਿਧੀਆਂ ਨਾਲ ਲੋਕਾਂ ਦੀ ਸਹੂਲਤ ਨਾਲ ਸਮਝੌਤਾ ਨਹੀਂ ਹੋਣਾ ਚਾਹੀਦਾ ਅਤੇ ਕਾਨੂੰਨੀ ਤੌਰ ’ਤੇ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਨਿਯਮਿਤ ਨਿਗਰਾਨੀ ਦੇ ਹੁਕਮ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਗੈਰ-ਕਾਨੂੰਨੀ ਮਾਈਨਿੰਗ ਦਾ ਕੋਈ ਮਾਮਲਾ ਸਾਹਮਣੇ ਆਇਆ ਤਾਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਸ਼੍ਰੀ ਗੋਇਲ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਅਧਿਕਾਰੀ ਗੈਰ-ਕਾਨੂੰਨੀ ਮਾਈਨਿੰਗ ਰੋਕਣ ਵਿੱਚ ਅਸਫ਼ਲ ਪਾਇਆ ਜਾਂਦਾ ਹੈ ਤਾਂ ਉਸ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਮਾਈਨਿੰਗ ਨਿਯਮਾਂ ਦੇ ਸਬੰਧ ਵਿੱਚ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਮਾਈਨਿੰਗ ਸਾਈਟਾਂ 'ਤੇ ਨਿਯਮਿਤ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ।

ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅਧਿਕਾਰੀਆਂ ਨੂੰ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਤੋਂ ਮਿੱਟੀ ਦੀ ਨਿਕਾਸੀ ਲਈ ਰਿਕਵਰੀ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਡਿਫਾਲਟਰਾਂ ਖਾਸ ਕਰ ਕਰੱਸ਼ਰਾਂ, ਜਿਨ੍ਹਾਂ ਵੱਲੋਂ ਆਪਣੇ ਬਕਾਏ ਸਰਕਾਰ ਪਾਸ ਜਮ੍ਹਾ ਨਹੀਂ ਕਰਵਾਏ ਗਏ, ਪਾਸੋਂ ਰਿਕਵਰੀ ’ਤੇ ਜ਼ੋਰ ਦਿੱਤਾ।

ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਹੋਰ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਬਿਸਤ ਦੋਆਬ ਨਹਿਰ ਰਾਹੀਂ ਟੇਲਾਂ ਤੱਕ ਪਾਣੀ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਤਹਿਤ ਖਾਲ਼ ਬਣਾਉਣ ਲਈ ਪਿਛਲੇ ਸਾਲ 30 ਕਰੋੜ ਰੁਪਏ ਦੀ ਰਾਸ਼ੀ ਭੇਜੀ ਗਈ ਸੀ। ਇਸੇ ਤਰ੍ਹਾਂ, ਬਿਸਤ ਦੁਆਬ ਨਹਿਰ ਦੇ ਨਾਲ-ਨਾਲ ਵੱਖ-ਵੱਖ ਥਾਵਾਂ 'ਤੇ ਵਾਟਰ ਰੀਚਾਰਜ ਪ੍ਰਾਜੈਕਟ, ਸਿੰਚਾਈ ਦੇ ਮੰਤਵ ਤਹਿਤ ਪਾਈਪਲਾਈਨਾਂ ਵੀ ਵਿਛਾਈਆਂ ਗਈਆਂ ਹਨ।

 

ਇਸ ਮੌਕੇ ਮੰਤਰੀ ਨੇ ਨਹਿਰੀ ਪਾਣੀ ਨਾਲ ਕਿਸਾਨਾਂ ਦੀ ਸਹਾਇਤਾ ਲਈ ਸਿੰਚਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਭਵਿੱਖੀ ਪ੍ਰਾਜੈਕਟਾਂ ਦਾ ਮੁਲਾਂਕਣ ਵੀ ਕੀਤਾ। ਮੀਟਿੰਗ ਵਿੱਚ ਜਲੰਧਰ, ਐਸ.ਬੀ.ਐਸ. ਨਗਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹੇ ਦੇ ਅਧਿਕਾਰੀ ਵੀ ਮੌਜੂਦ ਸਨ।

Tags:

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ