ਸਫ਼ਾਈ ਸੇਵਕਾਂ ਦੀ ਤਨਖਾਹ ਸਹੀ ਸਮੇਂ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣੀ ਯਕੀਨੀ ਬਣਾਉਣ ਸਬੰਧਤ ਅਧਿਕਾਰੀ-ਚੇਅਰਮੈਨ

ਸਫ਼ਾਈ ਸੇਵਕਾਂ ਦੀ ਤਨਖਾਹ ਸਹੀ ਸਮੇਂ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣੀ ਯਕੀਨੀ ਬਣਾਉਣ ਸਬੰਧਤ ਅਧਿਕਾਰੀ-ਚੇਅਰਮੈਨ

ਮਾਨਸਾ, 30 ਅਪ੍ਰੈਲ :

            ਸਫਾਈ ਸੇਵਕਾਂ ਦਾ ਕੰਮ ਬਹੁਤ ਹੀ ਜ਼ਿਆਦਾ ਮੁਸ਼ਿਕਲ ਹੁੰਦਾ ਹੈ ਅਤੇ ਸਫਾਈ ਕਰਮਚਾਰੀ ਸਾਰੇ ਆਪਣੇ-ਆਪਣੇ ਇਲਾਕੇ ਵਿੱਚ ਸਫਾਈ ਦਾ ਪੂਰਾ ਧਿਆਨ ਰੱਖਦੇ ਹਨਜ਼ਿਨ੍ਹਾਂ ਕਾਰਨ ਅਸੀਂ ਸਾਰੇ ਸਾਫ਼-ਸੁਥਰੇ ਵਾਤਾਵਰਣ ਵਿੱਚ ਵਿਚਰਦੇ ਹਾਂ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਸਫ਼ਾਈ ਕਰਮਚਾਰੀ ਕਮਿਸ਼ਨ ਸ਼੍ਰੀ ਚੰਦਨ ਗਰੇਵਾਲ ਨੇ ਅੱਜ ਸਫਾਈ ਸੇਵਕਾਂਸੀਵਰਮੈਨਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਨਾਲ ਕਿਸੇ ਵੀ ਕਿਸਮ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਆਕਾਸ਼ ਬਾਂਸਲ ਵੀ ਮੌਜੂਦ ਸਨ

            ਚੇਅਰਮੈਨ ਨੇ ਹਦਾਇਤ ਕਰਦਿਆਂ ਕਿਹਾ ਕਿ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਤਨਖਾਹ ਸਮੇਂ ਸਿਰ ਦੇਣੀ ਯਕੀਨੀ ਬਣਾਈ ਜਾਵੇ ਉਨ੍ਹਾਂ ਕਿਹਾ ਕਿ ਜੇਕਰ ਸਫਾਈ ਕਰਮਚਾਰੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਪਹਿਲ ਦੇ ਅਧਾਰ ਤੇ ਉਨ੍ਹਾਂ ਦਾ ਹੱਲ ਕਰਵਾਇਆ ਜਾਵੇ ਉਨ੍ਹਾਂ ਸਖ਼ਤੀ ਨਾਲ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਸਫ਼ਾਈ ਸੇਵਕਾਂ ਨੂੰ ਜਾਤ ਅਧਾਰਤ ਟਿੱਪਣੀ ਕਰਦਾ ਹੈ ਤਾਂ ਉਸ ਉਪਰ ਐਸ.ਸੀ./ਐਸ.ਟੀਐਕਟ ਅਨੁਸਾਰ ਸਖ਼ਤ ਕਾਰਵਾਈ ਕਰਵਾਈ ਜਾਵੇਗੀ

            ਚੇਅਰਮੈਨ ਸ਼੍ਰੀ ਚੰਦਨ ਗਰੇਵਾਲ ਨੇ ਸਫਾਈ ਸੇਵਕਾਂ ਨੂੰ ਕੰਮ ਪ੍ਰਤੀ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੇ ਕੰਮ ਪ੍ਰਤੀ ਪੂਰੀ ਲਗਨ ਅਤੇ ਇਮਾਨਦਾਰੀ ਰੱਖੀ ਜਾਵੇ ਉਨ੍ਹਾਂ ਕਿਹਾ ਕਿ ਕੰਮ ਪ੍ਰਤੀ ਇਮਾਨਦਾਰ ਸਫ਼ਾਈ ਸੇਵਕ ਨਾਲ ਕਮਿਸ਼ਨ ਹਰ ਵੇਲੇ ਖੜ੍ਹਾ ਹੈ ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਪ੍ਰਤੀ ਸਾਡੀ ਨੀਤੀ ਅਤੇ ਨੀਅਤ ਸਾਫ਼ ਹੋਣੀ ਚਾਹੀਦੀ ਹੈ ਇਸ ਨਾਲ ਨਤੀਜੇ ਹਮੇਸ਼ਾ ਸਾਰਥਕ ਆਉਂਦੇ ਹਨ ਇਸ ਮੌਕੇ ਚੇਅਰਮੈਨ ਨੇ ਮੌਜੂਦ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਮੁਸ਼ਿਕਲਾਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਹਰ ਸੰਭਲ ਹੱਲ ਕਰਨ ਲਈ ਨਿਰਦੇਸ਼ ਦਿੱਤੇ

            ਇਸ ਮੌਕੇ ਡੀ.ਐਸ.ਪੀਸ਼੍ਰੀ ਬੂਟਾ ਸਿੰਘ ਗਿੱਲਸੂਬਾ ਪ੍ਰਧਾਨ ਸ਼੍ਰੀ ਧੁਲੀਆ ਰਾਮਸੂਬਾ ਮੀਤ ਪ੍ਰਧਾਨ ਸਫ਼ਾਈ ਸੇਵਕ ਯੁਨੀਅਨ ਪੰਜਾਬ ਸ਼੍ਰੀ ਸੰਜੀਵ ਕੁਮਾਰ ਰੱਤੀਪ੍ਰਧਾਨ ਸਫ਼ਾਈ ਸੇਵਕ ਯੁਨੀਅਨ ਪੰਜਾਬ ਬਠਿੰਡਾ ਰਿਜ਼ਨ ਸ਼੍ਰੀ ਪ੍ਰਵੀਨ ਕੁਮਾਰਜ਼ਿਲ੍ਹਾ ਪ੍ਰਧਾਨ ਸ਼੍ਰੀ ਵਿਜੈ ਕੁਮਾਰ ਤੋਂ ਇਲਾਵਾ ਸਮੂਹ ਕਾਰਜ ਸਾਧਕ ਅਫ਼ਸਰਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਫਾਈ ਸੇਵਕ ਤੇ ਸੀਵਰਮੈਨ ਮੌਜੂਦ ਸਨ  

Tags:

Advertisement

Latest News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ
  ਚੰਡੀਗੜ੍ਹ, 6 ਮਾਰਚ 2026  ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ
ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ; 126 ਗ੍ਰਿਫ਼ਤਾਰ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ
ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ
ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ
ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ
ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ