ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

ਮਾਨਸਾ, 16 ਜੂਨ:
ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਅਤੇ ਸਿਹਤਮੰਤ ਸਮਾਜ ਦੀ ਸਿਰਜਣਾ ਲਈ ਚਲਾਈ ਗਈ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ 21 ਜੂਨ ਨੂੰ ਜ਼ਿਲ੍ਹਾ, ਸਬ ਡਵੀਜ਼ਨ ਅਤੇ ਬਲਾਕ ਪੱਧਰ ’ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਜ਼ਿਲ੍ਹਾ ਪੱਧਰ ’ਤੇ ਇਹ ਸਮਾਗਮ ਦਾ ਆਯੋਜਨ ਮਾਨਸਾ ਦੇ ਸੈਂਟਰਲ ਪਾਰਕ ਵਿਖੇ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਇਕ ਮੀਟਿੰਗ ਦੌਰਾਨ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਪਹਿਲਾਂ ਤੋਂ ਹੀ ਰੋਜ਼ਾਨਾ ਪੂਰੇ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ’ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਨੇ। ਉਨ੍ਹਾਂ ਕਿਹਾ ਕਿ ਅੱਜ ਦੀ ਭੱਜਦੌੜ ਭਰੀ ਜ਼ਿੰਦਗੀ ਵਿਚ ਲੋਕ ਸਰੀਰਿਕ ਤੰਦਰੁਸਤੀ ਨੂੰ ਪਹਿਲ ਦੇਣ ਲੱਗੇ ਹਨ, ਇਸੇ ਕਰਕੇ ਹੀ ਯੋਗ ਕਲਾਸਾਂ ਵਿਚ ਲੋਕਾਂ ਦੀ ਦਿਲਚਸਪੀ ਵਧ ਰਹੀ ਹੈ।
ਉਨ੍ਹਾਂ ਕਿਹਾ ਕਿ ਯੋਗ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਯੋਗ ਦੇ ਸਰੀਰਿਕ ’ਤੇ ਮਾਨਸਿਕ ਫਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅੱਜ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 21 ਜੂਨ ਨੂੰ ਮਾਨਸਾ ਦੇ ਸੈਂਟਰਲ ਪਾਰਕ ਵਿਖੇ ਜ਼ਿਲ੍ਹਾ ਪੱਧਰ ’ਤੇ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਯੋਗ ਨਾਲ ਜੁੜ ਸਕਣ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਤਿਆਰੀਆਂ ਮੁਕੰਮਲ ਕਰਨ ਅਤੇ ਲੋਕਾਂ ਨੂੰ ਇਸ ਸਮਾਗਮ ਸਬੰਧੀ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਧ ਚੜ੍ਹ ਕੇ ਅੰਤਰਰਾਸ਼ਟਰੀ ਯੋਗ ਦਿਵਸ ’ਚ ਸ਼ਮੂਲੀਅਤ ਕਰਨ ਤਾਂ ਜੋ ਸਰੀਰ ਨੂੰ ਨਿਰੋਗ ਅਤੇ ਤੰਦਰੁਸਤੀ ਵੱਲ ਲਿਜਾਇਆ ਜਾ ਸਕੇ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਮਿਸ ਗੁਰਲੀਨ ਕੌਰ (ਆਈ.ਏ.ਐਸ.) (ਯੂ.ਟੀ), ਸ੍ਰ. ਹਰਪ੍ਰੀਤ ਸਿੰਘ (ਪੀ.ਸੀ.ਐਸ.) ਸਹਾਇਕ ਕਮਿਸ਼ਨਰ (ਜ), ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੰਜੂ ਬਾਲਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮਦਨ ਲਾਲ ਕਟਾਰੀਆ, ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਰਮਨਦੀਪ ਕੌਰ, ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ ਨਮਿਤਾ ਗਰਗ, ਕਾਰਜਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਬੀ.ਡੀ.ਪੀ.ਓਜ਼ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਮੌਜੂਦ ਸਨ। 

 
 

Advertisement

Latest News

ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ
ਪਟਿਆਲਾ, 16, ਮਈ, 2026, (ਆਜ਼ਾਦ ਸੋਚ ਨਿਊਜ਼):-  ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਹੁੰਦਾ...
ਦਿੱਲੀ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਬਹੁਤ ਹੀ ਸਖ਼ਤ ਅਤੇ ਵੱਡਾ ਫੈਸਲਾ ਲਿਆ ਹੈ
ਹਰਿਆਣਾ ਸਰਕਾਰ ਨੇ ਰਾਜ ਭਰ ਵਿੱਚ ਕਾਮਨ ਸਰਵਿਸ ਸੈਂਟਰਾਂ ਰਾਹੀਂ ਕਿਸਾਨ ਰਜਿਸਟ੍ਰੇਸ਼ਨ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਹੋਈ ਹਲਕੀ ਬਾਰਿਸ਼ ਤੋਂ ਬਾਅਦ,ਮੌਸਮ ਇੱਕ ਵਾਰ ਫਿਰ ਪੂਰੀ ਤਰ੍ਹਾਂ ਖੁਸ਼ਕ ਹੋ ਗਿਆ ਹੈ
ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਸੁਬਾਨਾ ਪਿੰਡ ਵਿਚ ਇਕ ਨੌਜਵਾਨ ਦਾ ਗੋ*ਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ
ਆਕਲੈਂਡ ਦੇ ਪੰਜਾਬੀ ਸਿੱਖ ਪਰਵਾਰ ਨਾਲ ਸਬੰਧਤ ਫੁੱਟਬਾਲਰ ਸਰਪ੍ਰੀਤ ਸਿੰਘ ਦੀ ਫ਼ੀਫ਼ਾ ਵਿਸ਼ਵ ਕੱਪ 2026 ਲਈ ਨਿਊਜ਼ਲੀਂਡ ਦੀ ਆਲ ਵ੍ਹਾਈਟਸ ਫ਼ੀਫ਼ਾ ਵਿਸ਼ਵ ਟੀਮ ਵਿਚ ਚੋਣ ਹੋ ਗਈ ਹੈ
ਕੇਂਦਰ ਸਰਕਾਰ ਅਤੇ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ