ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 95 ਯੋਗਸ਼ਾਲਾਵਾਂ ਰਾਹੀਂ 3500 ਤੋਂ ਵੱਧ ਲੋਕਾਂ ਨੂੰ ਦਿੱਤੀ ਜਾ ਰਹੀ ਨਿਰੋਗ ਜੀਵਨ ਜਿਉਣ ਦੀ ਸਿਖਲਾਈ : ਡਿਪਟੀ ਕਮਿਸ਼ਨਰ
By Azad Soch
On
ਫ਼ਿਰੋਜ਼ਪੁਰ, 02 ਜੂਨ :
ਯੋਗਾ ਇੱਕ ਪੁਰਾਤਨ ਵਿਧੀ ਹੈ ਜਿਸ ਨੂੰ ਸਦੀਆਂ ਤੋਂ ਲੋਕ ਆਪਣੇ ਆਪ ਨੂੰ ਸਰੀਰਕ ਅਤੇ ਮਾਨਸਿਕ ਰੂਪ ਨਾਲ ਤੰਦਰੁਸਤ ਰੱਖਣ ਲਈ ਅਪਨਾਉੰਦੇ ਆਏ ਹਨ। ਅੱਜ ਦੇ ਇਸ ਭੱਜ ਦੌੜ ਦੇ ਯੁੱਗ ਵਿੱਚ ਲੋਕ ਕਈ ਤਰ੍ਹਾਂ ਦੀਆਂ ਸਰੀਰਿਕ ਤੇ ਮਾਨਸਿਕ ਬੀਮਾਰੀਆਂ ਤੋਂ ਪੀੜਤ ਹੋ ਰਹ ਹਨ ਤਾਂ ਯੋਗਾ ਇੱਕ ਅਜਿਹਾ ਸਾਧਨ ਹੈ ਜਿਸ ਨਾਲ ਜੁੜ ਕੇ ਅਸੀਂ ਨਿਰੋਗ ਅਤੇ ਸਿਹਤਮੰਦ ਜੀਵਨ ਬਤੀਤ ਕਰ ਸਕਦੇ ਹਾਂ। ਇਨ੍ਹਾਂ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਅੰਦਰ ਸੀ.ਐਮ. ਦੀ ਯੋਗਸ਼ਾਲਾ ਅਧੀਨ ਚੱਲ ਰਹੀਆਂ ਯੋਗਾ ਕਲਾਸਾਂ ਬਾਰੇ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਬਣਾਉਣ ਦੇ ਮੰਤਵ ਨਾਲ ਚਲਾਏ ਜਾ ਰਹੇ "ਸੀ.ਐਮ. ਦੀ ਯੋਗਸ਼ਾਲਾ" ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ `ਤੇ 95 ਯੋਗਸ਼ਾਲਾਵਾਂ ਲਗਾ ਕੇ ਯੋਗਾ ਦੇ 17 ਮਾਹਰ ਟਰੇਨਰਾਂ ਵੱਲੋਂ ਲੋਕਾਂ ਨੂੰ ਯੋਗਾ ਦੀਆਂ ਵੱਖ-ਵੱਖ ਕ੍ਰਿਆਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤਮੰਦ ਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੇ ਗਏ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਜ਼ਿਲ੍ਹੇ ਦੇ ਕਈ ਨਾਗਰਿਕਾਂ ਨੇ ਸਰਵਾਈਕਲ, ਪਿੱਠ ਦਾ ਦਰਦ, ਥਾਈਰਾਈਡ, ਬਲੱਡ ਪ੍ਰੈਸ਼ਰ, ਸ਼ੂਗਰ, ਐਸੀਡਿਟੀ, ਮੋਟਾਪਾ, ਮਾਈਗ੍ਰੇਨ, ਡਿਪਰੈਸ਼ਨ ਆਦਿ ਵਰਗੀਆਂ ਬਿਮਾਰੀਆਂ ਤੋਂ ਨਿਜਾਤ ਪਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਮਹੱਤਵਪੂਰਨ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਹਿੱਸਾ ਲੈ ਕੇ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਨਾਗਰਿਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਟੋਲ ਫ੍ਰੀ ਨੰਬਰ 76694-00500 ਤੇ ਮਿਸਡ ਕਾਲ ਦੇ ਸਕਦੇ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਅਕਤੂਬਰ 2023 ਤੋਂ ਸ਼ੁਰੂ ਹੋਈ ਸੀ.ਐਮ. ਦੀ ਯੋਗਸ਼ਾਲਾ ਨੂੰ ਜ਼ਿਲ੍ਹੇ ਵਿੱਚ ਲੋਕਾਂ ਵੱਲੋਂ ਬਹੁਤ ਹੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਅਧੀਨ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਇਨ੍ਹਾਂ ਯੋਗ ਕਲਾਸਾਂ ਵਿੱਚ 3500 ਤੋਂ ਵੱਧ ਲੋਕ ਰੋਜ਼ਾਨਾ ਯੋਗ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਯੋਗ ਸਿਖਣ ਦੇ ਚਾਹਵਾਨ 25 ਮੈਂਬਰਾਂ ਦਾ ਗਰੁੱਪ ਬਣਾ ਕੇ ਉੱਕਤ ਦਿੱਤੇ ਟੋਲ ਫਰੀ ਨੰਬਰ 'ਤੇ ਮਿਸਡ ਕਾਲ ਕਰ ਸਕਦੇ ਹਨ ਜਾਂ ਮੋਬਾਇਲ ਨੰਬਰ 78888-40115 'ਤੇ ਵੀ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ http://cmdiyogshala.punjab.gov.in 'ਤੇ ਵੀ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ।
Tags:
Related Posts
Latest News
14 Dec 2025 07:52:53
Patiala,14,DEC,2025,(Azad Soch News):- ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...


