‘ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਸਿਹਤ ਪ੍ਰਤੀ ਕਰ ਰਹੀ ਹੈ ਜਾਗਰੂਕ

‘ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਸਿਹਤ ਪ੍ਰਤੀ ਕਰ ਰਹੀ ਹੈ ਜਾਗਰੂਕ

ਜ਼ੀਰਕਪੁਰ/ਡੇਰਾਬੱਸੀ, 15 ਜੂਨ, 2024:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ ਪ੍ਰਤੀ ਜਾਗਰੂਕ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀ ਐਮ ਦੀ ਯੋਗਸ਼ਾਲਾ’ ਜ਼ੀਰਕਪੁਰ ਅਤੇ ਡੇਰਾੱਬਸੀ ’ਚ 74 ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ।
ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਜ਼ੀਰਕਪੁਰ ’ਚ 49 ਅਤੇ ਡੇਰਾਬੱਸੀ ’ਚ 25 ਯੋਗਾ ਕਲਾਸਾਂ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਆਮ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਯਤਨਸ਼ੀਲ ਹਨ।
ਉਨ੍ਹਾਂ ਦੱਸਿਆ ਕਿ ਯੋਗਾ ਕਲਾਸਾਂ ਲਈ ਬਾਕਾਇਦਾ ਮਾਹਿਰ ਯੋਗਾ ਕੋਚ ਪੰਜਾਬ ਸਰਕਾਰ ਵੱਲੋਂ ਉਪਲਬਧ ਕਰਵਾਏ ਗਏ ਹਨ, ਜਿਨ੍ਹਾਂ ’ਚੋਂ 8 ਜ਼ੀਰਕਪੁਰ ਅਤੇ 5 ਡੇਰਾਬੱਸੀ ’ਚ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਕੇਵਲ ਇੱਕ ਫ਼ੋਨ ਕਾਲ ਦੇ ਜ਼ਰੀਏ ਕਿਸੇ ਵੀ ਨਵੀਂ ਥਾਂ ’ਤੇ 25 ਸਾਧਕਾਂ ਦਾ ਗਰੁੱਪ ਫ਼ੋਨ ਨੰ. 76694-00500 ’ਤੇ ਸੰਪਰਕ ਕਰਕੇ ਯੋਗਾ ਟ੍ਰੇਨਰ ਦੀਆਂ ਸੇਵਾਵਾਂ ਲੈ ਸਕਦਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਕੋਈ ਫ਼ੀਸ ਨਹੀਂ ਲਈ ਜਾਂਦੀ।
‘ਸੀ ਐਮ ਦੀ ਯੋਗਸ਼ਾਲਾ’ ਦੀ ਜ਼ਿਲ੍ਹਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਯੋਗਾ ਕਲਾਸਾਂ ਸਵੇਰੇ 5:00 ਵਜੇ ਤੋਂ ਸ਼ੁਰੂ ਕਰਕੇ ਸ਼ਾਮ 8:15 ਵਜੇ ਤੱਕ ਚਲਾਈਆਂ ਜਾਂਦੀਆਂ ਹਨ। ਯੋਗਾ ਸੈਸ਼ਨਾਂ ਦਾ ਸਮਾਂ ਲੋਕਾਂ ਦੀਆਂ ਸਹੂਲਤ ਅਨੁਸਾਰ ਲਚਕਦਾਰ ਰੱਖਿਆ ਜਾਂਦਾ ਹੈ ਤਾਂ ਜੋ ਜਿਹੜਾ ਸਮਾਂ ਉਨ੍ਹਾਂ ਦੇ ਬੈਚ ਨੂੰ ਢੁਕਵਾਂ ਲੱਗਦਾ ਹੋਵੇ, ਉਸ ਮੁਤਾਬਕ ਹੀ ਕੋਚ ਨੂੰ ਬੁਲਾ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਔਸਤਨ ਇੱਕ ਕੋਚ ਦਿਨ ’ਚ ਘੱਟੋ-ਘੱਟ ਪੰਜ ਯੋਗਾ ਸੈਸ਼ਨ ਲਾਉਂਦਾ ਹੈ।
ਡੇਰਾਬੱਸੀ ’ਚ ਦੱਪਰ ਵਿਖੇ ਯੋਗਾ ਕਲਾਸਾਂ ਦੇ ਟ੍ਰੇਨਰ ਰਾਹੀ ਰੈਨਾ ਅਨੁਸਾਰ ਯੋਗ ਕੇਵਲ ਸਰੀਰਕ ਅਭਿਆਸ ਨਹੀਂ ਬਲਕਿ ਸਾਡੀ ਖਰਾਬ ਜੀਵਨ ਸ਼ੈਲੀ ਨੂੰ ਠੀਕ ਕਰਨ ਦਾ ਕਾਰਗਰ ਢੰਗ ਵੀ ਹੈ। ਨਿਰੰਤਰ ਯੋਗ ਅਭਿਆਸ ਨਾ ਕੇਵਲ ਸਰੀਰਕ ਸਿਹਤ ਨੂੰ ਤੰਦਰੁਸਤ ਬਣਾਉਂਦਾ ਹੈ ਬਲਕਿ ਸਾਡੀ ਮਾਨਸਿਕ ਤੰਦਰੁਸਤੀ ਨੂੰ ਵੀ ਯਕੀਨੀ ਬਣਾਉਂਦਾ ਹੈ।
ਕਿ੍ਰਸ਼ਨਾ ਇਨਕਲੇਵ, ਜ਼ੀਰਕਪੁਰ ’ਚ ਬਤੌਰ ਟ੍ਰੇਨਰ ਵਜੋਂ ਸੇਵਾਵਾਂ ਦੇ ਰਹੀ ਗੁਰਪ੍ਰਦੀਪ ਕੌਰ ਅਨੁਸਾਰ ਯੋਗਾ ਕਲਾਸਾਂ ’ਚ ਸੂਖਮ ਕਿਰਿਅਸ਼ੀਲਤਾ ਅਤੇ ਆਸਣ ਹਰ ਵਰਗ ਦੇ ਲੋਕਾਂ ਨੂੰ ਪੁਰਾਣੀਆਂ ਤੋਂ ਪੁਰਾਣੀਆਂ ਬਿਮਾਰੀਆਂ ਜਿਵੇਂ ਜੋੜਾਂ ਦਾ ਦਰਦ, ਸ਼ੂਗਰ, ਥਾਇਰਾਇਡ ਅਤੇ ਹਾਈ ਬਲੱਡ ਪ੍ਰੈਸ਼ਰ ਤੋਂ ਰਾਹਤ ਦੇਣ ’ਚ ਕਾਮਯਾਬ ਸਿੱਧ ਹੁੰਦਾ ਹੈ।
ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪਣੇ ਹਲਕੇ ਦੇ ਲੋਕਾਂ ਨੂੰ ‘ਸੀ ਐਮ ਦੀ ਯੋਗਸ਼ਾਲਾ’ ਦਾ ਆਪਣੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਲਾਭ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਚਲਾਈਆਂ ਗਈਆਂ ਮੁਫ਼ਤ ਕਲਾਸਾਂ ਦਾ ਹਿੱਸਾ ਲਾਜ਼ਮੀ ਬਣਨਾ ਚਾਹੀਦਾ ਹੈ। ਉੁਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਮਾਹਿਰ ਕੋਚਾਂ ਦਾ ਪ੍ਰਬੰਧ ਕੀਤਾ ਗਿਆ ਹੈ ਉੱਥੇ ਨਾਲ ਹੀ ਇਨ੍ਹਾਂ ਯੋਗਾ ਕਲਾਸਾਂ ਲਈ ਕੋਈ ਵੀ ਫ਼ੀਸ ਨਾ ਰੱਖ ਕੇ ਲੋਕਾਂ ਪ੍ਰਤੀ ਆਪਣੀ ਨੇਕ ਨੀਅਤੀ ਅਤੇ ਜਵਾਬਦੇਹੀ ਦਾ ਅਹਿਸਾਸ ਵੀ ਕਰਵਾਇਆ ਜਾ ਰਿਹਾ ਹੈ।  

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ