ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕਾਂ ਲਈ ਲਾਹੇਵੰਦ ਉਪਰਾਲਾ

ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕਾਂ ਲਈ ਲਾਹੇਵੰਦ ਉਪਰਾਲਾ

ਫਾਜ਼ਿਲਕਾ 14 ਮਾਰਚ
ਸੀਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕ ਹਿਤ ਉਪਰਾਲਾ ਹੈ। ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਧਰਮ ਨਗਰੀ ਅਬੋਹਰ ਦੀ ਸੁਮਨ ਆਖ ਰਹੀ ਹੈ ਕਿ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਨੇ ਉਸਨੂੰ ਅਨੇਕਾ ਬਿਮਾਰੀਆਂ ਤੋਂ ਰਾਹਤ ਦਵਾਈ ਹੈ। ਉਹ ਪ੍ਰੋਜੈਕਟ ਦੀ ਤਾਰੀਫ ਕਰਦਿਆਂ ਦੱਸਦੀ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਪ੍ਰਤੀ ਗੰਭੀਰਤਾ ਦਿਖਾਉਂਦਿਆਂ ਸੀਐਮ ਦੀ ਯੋਗਸ਼ਾਲਾ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਿਸ ਤੋਂ ਹਜਾਰਾ ਲਾਭਪਾਤਰੀਆਂ ਨੇ ਫਾਇਦਾ ਪ੍ਰਾਪਤ ਕੀਤਾ ਹੈ।
ਸੁਮਨ ਨੇ ਆਖਿਆ ਕਿ ਉਹ ਪਿਛਲੇ ਇਕ ਸਾਲ ਤੋਂ ਯੋਗਾ ਕਰ ਰਹੀ ਹੈ ਜਿਸ ਨਾਲ ਉਸਦਾ ਬੀ.ਪੀ., ਸ਼ੁਗਰ ਕੰਟਰੋਲ ਹੋ ਗਿਆ ਹੈ ਤੇ ਦਵਾਈ ਤੋਂ ਵੀ ਛੁਟਕਾਰਾ ਮਿਲ ਗਿਆ ਹੈ। ਉਸਦਾ ਕਹਿਣਾ ਹੈ ਕਿ ਜਿਥੇ ਯੋਗਾ ਕਰਨ ਨਾਲ ਉਸਨੂੰ ਬਿਮਾਰੀਆਂ ਤੋਂ ਰਾਹਤ ਮਿਲੀ ਹੈ ਉਥੇ ਉਹ ਆਪਣੇ ਆਪ ਨੂੰ ਤੰਦਰੁਸਤ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਾਹਰ ਟ੍ਰੇਨਰ ਲਗਾਏ ਗਏ ਹਨ ਜਿਨ੍ਹਾਂ ਦੀ ਅਗਵਾਈ ਹੇਠ ਬਿਨਾ ਕਿਸੇ ਫੀਸ ਦੇ ਉਹ ਯੋਗਾ ਅਭਿਆਸ ਕਰ ਰਹੇ ਹਨ। ਤੇ ਆਪਣੇ ਆਪ ਨੂੰ ਸਿਹਤਮੰਦ ਰੱਖ ਰਹੇ ਹਨ।
ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦੀ ਹੈ ਕਿ ਜ਼ਿਲੇਹ ਅੰਦਰ ਇਸ ਤਰ੍ਹਾਂ ਦੀ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ ਤੇ ਘਰਾਂ ਦੇ ਨੇੜੇ ਹੀ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਹੋਰਨਾਂ ਲੋਕਾਂ ਨੂੰ ਵੀ ਅਪੀਲ ਕਰਦੀ ਹੈ ਕਿ ਸਰਕਾਰ ਦੇ ਇਸ ਪ੍ਰੋਜੇਕਟ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਤੇ ਸਿਹਤਮੰਦ ਬਣਿਆ ਜਾਵੇ।
ਬਾਕਸ ਲਈ ਪ੍ਰਸਤਾਵਿਤ
6500 ਤੋਂ ਵਧੇਰੇ ਲੋਕ ਸੀਐਮ ਦੀ ਯੋਗਸ਼ਾਲਾ ਨਾਲ ਜੁੜੇ, 26 ਮਾਸਟਰ ਟ੍ਰੇਨਰਾਂ ਵੱਲੋਂ 145 ਥਾਵਾਂ ਤੇ ਕਰਵਾਇਆ ਜਾ ਰਿਹੈ ਯੋਗਾ
ਯੋਗਾ ਦੇ ਫਾਇਦਿਆਂ ਤੋਂ ਪ੍ਰੇਰਿਤ ਹੋ ਕੇ ਫਾਜਿਲਕਾ ਜ਼ਿਲ੍ਹੇ ਦੇ 6500 ਤੋਂ ਵਧੇਰੇ ਲੋਕ ਸੀ.ਐਮ. ਦੀ ਯੋਗਸ਼ਾਲਾ ਨਾਲ ਜੁੜ ਚੁੱਕੇ ਹਨ। ਜ਼ਿਲ੍ਹੇ ਅੰਦਰ 145 ਥਾਵਾਂ *ਤੇ 26 ਮਾਸਟਰ ਟ੍ਰੇਨਰਾਂ ਵੱਲੋਂ ਯੋਗਾ ਰਾਹੀਂ ਲੋਕਾਂ ਨੂੰ ਬਿਮਾਰੀਆਂ ਤੋਂ ਨਿਜਾਤ ਦਵਾਈ ਜਾ ਰਹੀ ਹੈ। ਇਸ ਪ੍ਰੋਜੈਕਟ ਅਧੀਨ ਬਚੇ, ਬਜੁਰਗ, ਔਰਤਾਂ, ਪੁਰਸ਼ ਹਰ ਵਰਗ ਦੇ ਲੋਕਾਂ ਨੂੰ ਯੋਗ ਅਭਿਆਸ ਰਾਹੀਂ ਸ਼ਰੀਰਿਕ ਅਤੇ ਮਾਨਸਿਕ ਤੌਰ *ਤੇ ਤੰਦਰੁਸਤ ਕੀਤਾ ਜਾ ਰਿਹਾ ਹੈ।
ਸੀ.ਐਮ. ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਰਾਧੇ ਸ਼ਿਆਮ ਨੇ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ।

Tags:

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ