ਪੰਜਾਬ ਨੂੰ ਹਰਾ ਭਰਾ ਅਤੇ ਰੰਗਲਾ ਬਣਾਉਣ ਲਈ ਲੋਕ ਸਹਿਯੋਗ ਕਰਨ - ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਨੂੰ ਹਰਾ ਭਰਾ ਅਤੇ ਰੰਗਲਾ ਬਣਾਉਣ ਲਈ ਲੋਕ ਸਹਿਯੋਗ ਕਰਨ - ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ, 27 ਜੁਲਾਈ (000) - ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਨੇ ਸੂਬਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਮੌਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਸੰਭਾਲਣ ਤਾਂ ਜੋ ਪੰਜਾਬ ਹਰਾ ਭਰਾ ਅਤੇ ਰੰਗਲਾ ਬਣਾਇਆ ਜਾ ਸਕੇ।

ਅੱਜ ਪਿੰਡ ਬਰੜਵਾਲ ਸਥਿਤ ਡੇਰਾ ਸਾਹਿਬ ਵਿਖੇ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਫ਼ਲਦਾਰ ਬੂਟੇ ਲਗਾਉਣ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਦਿਨੋਂ ਦਿਨ ਪਲੀਤ ਹੁੰਦੇ ਜਾ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ। ਇਸ ਤੋਂ ਇਲਾਵਾ ਅੱਜ ਲਗਾਏ ਹੋਏ ਬੂਟਿਆਂ ਨੂੰ ਬਚਾਉਣ ਦੀ ਵੀ ਲੋੜ੍ਹ ਹੈ।

ਇਸ ਉਪਰੰਤ ਉਹਨਾਂ ਨੇ ਸਨਾਤਨ ਧਰਮਸ਼ਾਲਾ ਵਿਖੇ ਪਰਿਵਰਤਨ ਅਤੇ ਸਟੈਪ ਇਨ ਸੋਸਾਇਟੀ ਵੱਲੋਂ ਆਯੋਜਿਤ ਖੂਨਦਾਨ ਕੈਂਪ ਵਿੱਚ ਸ਼ਿਰਕਤ ਕੀਤੀ ਅਤੇ ਕਿਹਾ ਕਿ ਅੱਜ ਮਨੁੱਖਤਾ ਦੀ ਸਭ ਤੋਂ ਵੱਡੀ ਲੋੜ ਖੂਨਦਾਨ ਹੈ। ਇਕ ਵਾਰ ਖ਼ੂਨਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਲਈ ਹੀ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ। ਜਿਸ ਦੇ ਬਹੁਤ ਹੀ ਬੇਹਤਰ ਨਤੀਜੇ ਸਾਹਮਣੇ ਆ ਰਹੇ ਹਨ। ਇਸ ਮੌਕੇ ਉਹਨਾਂ ਨੇ ਖੂਨਦਾਨੀਆਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਅਨਿੱਲ ਮਿੱਤਲ, ਬਲਾਕ ਪ੍ਰਧਾਨ ਨਰੇਸ਼ ਸਿੰਗਲਾ, ਗੋਬਿੰਦ ਲੋਹਟ ਅਤੇ ਦੋਵਾਂ ਸੁਸਾਇਟੀਆਂ ਦੇ ਅਹੁਦੇਦਾਰ ਮੌਜੂਦ ਸਨ। 

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ