ਸ੍ਰੀ ਮੁਕਤਸਰ ਸਾਹਿਬ ਵਿੱਚ “ਪੰਜਾਬ ਸਖੀ ਸ਼ਕਤੀ ਮੇਲਾ” ਦਾ ਰੰਗਾਰੰਗ ਦੂਜਾ ਦਿਨ — ਮਹਿਲਾ ਸਸ਼ਕਤੀਕਰਨ ਦੀ ਗੂੰਜ ਦੂਰ ਤੱਕ ਸੁਣਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ ਵਿੱਚ “ਪੰਜਾਬ ਸਖੀ ਸ਼ਕਤੀ ਮੇਲਾ” ਦਾ ਰੰਗਾਰੰਗ ਦੂਜਾ ਦਿਨ — ਮਹਿਲਾ ਸਸ਼ਕਤੀਕਰਨ ਦੀ ਗੂੰਜ ਦੂਰ ਤੱਕ ਸੁਣਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ, 24 ਫਰਵਰੀ

 

ਜ਼ਿਲ੍ਹਾ ਉਦਯੋਗ ਕੇਂਦਰਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਰੈਂਪ ਸਕੀਮ ਅਧੀਨ ਆਯੋਜਿਤ ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਨੇ ਦੂਜੇ ਦਿਨ ਸ਼ਾਨਦਾਰ ਢੰਗ ਨਾਲ ਰੰਗ ਬੰਨਿਆ। 23 ਤੋਂ 25 ਫਰਵਰੀ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਰਕਕੋਟਕਪੂਰਾ ਰੋਡ ਵਿਖੇ ਲੱਗੇ ਇਸ ਮੇਲੇ ਨੇ ਇਲਾਕੇ ਵਿੱਚ ਉਤਸ਼ਾਹ ਅਤੇ ਉਮੀਦ ਦੀ ਨਵੀਂ ਲਹਿਰ ਪੈਦਾ ਕੀਤੀ।

 

ਫੰਕਸ਼ਨਲ ਮੈਨੇਜਰ ਸ਼੍ਰੀ ਵਿਸ਼ਵ ਦੀਪ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੇਲਾ ਸਿਰਫ਼ ਪ੍ਰਦਰਸ਼ਨੀ ਨਹੀਂਸਗੋਂ ਮਹਿਲਾਵਾਂ ਲਈ ਆਰਥਿਕ ਖੁਦਮੁਖਤਿਆਰੀ ਵੱਲ ਵੱਡਾ ਕਦਮ ਹੈ। ਇੱਥੇ ਮਹਿਲਾ ਉੱਦਮੀਆਂ ਨੂੰ ਆਪਣੇ ਹੁਨਰ ਨੂੰ ਦਰਸਾਉਣਨਵੇਂ ਵਪਾਰਕ ਸੰਪਰਕ ਬਣਾਉਣ ਅਤੇ ਆਤਮ-ਵਿਸ਼ਵਾਸ ਮਜ਼ਬੂਤ ਕਰਨ ਲਈ ਅਨਮੋਲ ਮੰਚ ਮਿਲਿਆ।

 

ਸੱਭਿਆਚਾਰਕ ਰੰਗਤ ਨੇ ਮੇਲੇ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ। ਗਿੱਧਾਭੰਗੜਾਗੀਤ-ਸੰਗੀਤ ਅਤੇ ਕਵੀਸ਼ਰੀ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਪ੍ਰਸਿੱਧ ਲੋਕ ਗਾਇਕ ਲੋਕਦੀਪ ਭੰਗਚੜੀ ਅਤੇ ਹਰਸ਼ ਵਿੱਜ ਸਮੇਤ ਰੋਡਿਆਂ ਵਾਲਾ ਕਵੀਸ਼ਰੀ ਜੱਥੇ ਨੇ ਆਪਣੀ ਕਲਾ ਨਾਲ ਸਮਾਗਮ ਨੂੰ ਚਾਰ ਚਾਂਦ ਲਗਾ ਦਿੱਤੇ।

 

24 ਫਰਵਰੀ ਨੂੰ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆਜਿਸ ਵਿੱਚ ਨੌਜਵਾਨਾਂ ਅਤੇ ਸਮਾਜ ਸੇਵੀਆਂ ਨੇ ਵਧ-ਚੜ੍ਹ ਕੇ ਭਾਗ ਲਿਆ। ਇਹ ਉਪਰਾਲਾ ਸਮਾਜਿਕ ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਦਾ ਪ੍ਰਤੀਕ ਬਣਿਆ।

 

ਕਿਸਾਨਾਂ ਦੀ ਆਮਦਨ ਵਿੱਚ ਵਾਧਾ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਸਾਹਿਵਾਲ ਗਾਵਾਂ ਦੇ ਮਾਹਰ ਅਤੇ ਅਗਾਂਹਵਧੂ ਕਿਸਾਨ ਸ੍ਰੀ ਜਗਦੱਤ ਸਿੰਘ ਡਿੰਪੀ ਹੇਅਰ ਨੇ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾਮੇਲੇ ਦੌਰਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਾਰਡ ਵੀ ਬਣਾਏ ਗਏਜਿਸ ਨਾਲ ਆਮ ਲੋਕਾਂ ਨੂੰ ਸਿਹਤ ਸੁਰੱਖਿਆ ਵੱਲ ਪ੍ਰੇਰਿਤ ਕੀਤਾ ਗਿਆ।

 

ਪੰਜਾਬ ਸਖੀ ਸ਼ਕਤੀ ਮੇਲਾ” ਨੇ ਸਿਰਫ਼ ਮਹਿਲਾ ਸਸ਼ਕਤੀਕਰਨ ਨੂੰ ਮਜ਼ਬੂਤ ਨਹੀਂ ਕੀਤਾਸਗੋਂ ਸਥਾਨਕ ਉਦਯੋਗਾਂ ਨੂੰ ਨਵੀਂ ਦਿਸ਼ਾ ਅਤੇ ਬਾਜ਼ਾਰ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੂਜੇ ਸਫਲ ਦਿਨ ਦੀ ਕਾਮਯਾਬੀ ਲਈ ਸਭ ਭਾਗੀਦਾਰਾਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ। 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ