ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਮਿਆਰੀ ਸਿਹਤ ਸਹੂਲਤ ਉਪਲੱਬਧ ਕਰਵਾਉਣ ਲਈ ਕੀਤੇ ਜਾ ਰਹੇ ਹਨ ਜਿਕਰਯੋਗ ਉਪਰਾਲੇ

ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਮਿਆਰੀ ਸਿਹਤ ਸਹੂਲਤ ਉਪਲੱਬਧ ਕਰਵਾਉਣ ਲਈ ਕੀਤੇ ਜਾ ਰਹੇ ਹਨ ਜਿਕਰਯੋਗ ਉਪਰਾਲੇ


ਕੀਰਤਪੁਰ ਸਾਹਿਬ 12 ਅਗਸਤ ()

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਹਰ ਵਰਗ ਦੇ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਵਿੱਚ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਗਈ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਆਪਣੇ ਵਿਧਾਨ ਸਭਾ ਹਲਕੇ ਵਿੱਚ ਨਿਰੰਤਰ ਸਿਹਤ ਸਹੂਲਤਾਂ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦਾ ਪੰਜਾਬ ਸਰਕਾਰ ਦਾ ਵਾਅਦਾ ਪੂਰਾ ਕੀਤਾ ਜਾਵੇ।

      ਕੀਰਤਪੁਰ ਸਾਹਿਬ ਸਥਿਤ ਮੁੱਢਲੇ ਸਿਹਤ ਕੇਂਦਰ ਦੇ ਇੰਚਾਰਜ ਡਾ.ਜੰਗਜੀਤ ਸਿੰਘ ਨੇ ਕਿਹਾ ਹੈ ਕਿ ਪੇਟ ਵਿੱਚ ਕੀੜੇ ਹੋਣ ਨਾਲ ਬੱਚਿਆਂ ਵਿੱਚ ਕੁਪੋਸ਼ਣ ਅਤੇ ਖ਼ੂਨ ਦੀ ਕਮੀ ਹੋ ਜਾਂਦੀ ਹੈਜਿਸ ਕਰਕੇ ਬੱਚਾ ਹਰ ਵੇਲ਼ੇ ਥੱਕਿਆ ਮਹਿਸੂਸ ਕਰਦਾ ਹੈ ਅਤੇ ਉਸ ਦੇ ਸੰਪੂਰਨ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਵੀ ਰੁਕਾਵਟ ਆਉਂਦੀ ਹੈਇਸ ਲਈ ਬੱਚਿਆਂ ਨੂੰ ਐੱਲਬੈਂਡਾਜ਼ੋਲ ਦੀ ਗੋਲੀ ਦੇਣੀ ਅਤਿ ਜ਼ਰੂਰੀ ਹੈ।

      ਡਾ.ਜੰਗਜੀਤ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਵਿਅਕਤੀ ਦੀ ਚੰਗੀ ਸਿਹਤ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਹਿੱਸੇ ਵਜੋਂ ਹਾਲ ਹੀ ਵਿਚ ਪੇਟ ਦੇ ਕੀੜਿਆਂ ਤੋਂ ਮੁਕਤੀ ਸਬੰਧੀ ਰਾਸ਼ਟਰੀ ਦਿਵਸ ਮਨਾਇਆ ਗਿਆ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਆਂਗਵਾੜੀ ਕੇਂਦਰਾਂ ਅਤੇ ਸਕੂਲਾਂ ਵਿਚ ਜਾ ਕੇ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਦਵਾਈ ਦਿੱਤੀ ਗਈ। ਉਹਨਾਂ ਦੱਸਿਆ ਕਿ ਜਿਹੜੇ ਬੱਚੇ ਕਿਸੇ ਵੀ ਕਾਰਨ ਇਹ ਦਵਾਈ ਲੈਣ ਤੋਂ ਵਾਂਝੇ ਰਹਿ ਗਏ ਹਨਉਹਨਾਂ ਨੂੰ ਇਹ ਦਵਾਈ 14 ਅਗਸਤ ਨੂੰ ਦਿੱਤੀ ਜਾਵੇਗੀ।

       ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਰੂਪਨਗਰ ਦੇ ਸਿਵਲ ਸਰਜਨ ਡਾ.ਬਲਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ.ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਸਥਿਤ ਸਕੂਲ ਆਫ਼ ਐਮੀਨੇਂਸ ਦਾ ਦੌਰਾ ਕੀਤਾ। ਉਹਨਾਂ ਪ੍ਰਿੰਸੀਪਲ ਸ਼ਰਨਜੀਤ ਸਿੰਘ ਦੀ ਮੌਜੂਦਗੀ ਵਿੱਚ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਐੱਲਬੇਂਡਾਜ਼ੋਲ ਦੀਆਂ ਗੋਲੀਆਂ ਵੰਡੀਆਂ ਅਤੇ ਕੋਈ ਵੀ ਚੀਜ਼ ਖਾਣ ਤੋਂ ਪਹਿਲਾਂ ਚੰਗੀ ਤਰ੍ਹਾਂ ਹੱਥ ਧੋਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਮੌਕੇ ਸੀ.ਓ ਭਰਤ ਕਪੂਰਕੁਲਵਿੰਦਰ ਸਿੰਘਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਹਾਜ਼ਰ ਸਨ। 

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ