ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਪੁਲਿਸ ਗਸ਼ਤ ਟੀਮਾਂ ਨਾਲ ਰਾਤ ਸਮੇਂ ਕੀਤੀ ਜਾ ਰਹੀ ਸ਼ਹਿਰ ਦੀ ਸੁਰੱਖਿਆ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ

ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਪੁਲਿਸ ਗਸ਼ਤ ਟੀਮਾਂ ਨਾਲ ਰਾਤ ਸਮੇਂ ਕੀਤੀ ਜਾ ਰਹੀ ਸ਼ਹਿਰ ਦੀ ਸੁਰੱਖਿਆ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ

ਜਲੰਧਰ, 15 ਜੂਨ : ਰਾਤ ਸਮੇਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ  46 ਨਾਕਿਆਂ ਅਤੇ 23 ਸਰਗਰਮ ਪੁਲਿਸ ਪੈਟਰੋਲਿੰਗ ਟੀਮਾਂ ਰਾਹੀਂ ਬਾਜ਼ ਅੱਖ ਰੱਖੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਜਦੋਂ ਸ਼ਹਿਰ ਵਾਸੀ ਰਾਤ ਨੂੰ ਸੌਂ ਰਹੇ ਹੁੰਦੇ ਹਨ ਤਾਂ ਕਮਿਸ਼ਨਰੇਟ ਪੁਲਿਸ ਚੌਕਸ ਰਹਿੰਦੇ ਹੋਏ ਇਹ ਯਕੀਨੀ ਬਣਾਉਂਦੀ ਹੈ ਕਿ ਹਨੇਰੇ ਹਨੇਰੇ ਦੀ ਆੜ ਵਿੱਚ ਕੋਈ ਵੀ ਜਗ੍ਹਾ ਬਿਨਾਂ ਚੈਕਿੰਗ ਤੋਂ ਨਾ ਰਹੇ ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਰਾਤ ਨੂੰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ 46 ਰੋਟੇਟਿੰਗ ਨਾਕੇ ਸਥਾਪਤ ਕੀਤੇ ਜਾਂਦੇ। ਉਨ੍ਹਾਂ ਕਿਹਾ ਕਿ ਇਹ ਨਾਕੇ ਸਖ਼ਤ ਨਿਗਰਾਨੀ ਰੱਖਣ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ, ਖਾਸ ਕਰ ਅੱਧੀ ਰਾਤ ਅਤੇ ਸਵੇਰ ਦੇ ਪਹਿਲੇ ਘੰਟਿਆਂ ਦੌਰਾਨ ਨਸ਼ਾ ਸਮੱਗਲਰਾਂ ਦੀਆਂ ਗਤੀਵਧੀਆਂ ਨੂੰ ਰੋਕਣ ਲਈ ਲਗਾਏ ਜਾਂਦੇ ਹਨ।

ਉਨ੍ਹਾਂ ਦੱਸਿਆ ਕਿ ਨਾਕਿਆਂ ਤੋਂ ਇਲਾਵਾ 23 ਪੈਟਰੋਲਿੰਗ ਵਾਹਨ, ਜਿਨ੍ਹਾਂ ਵਿੱਚ ਜੈਬਰਾ ਕਾਰਾਂ ਅਤੇ ਮੋਟਰਸਾਈਕਲ ਸ਼ਾਮਿਲ ਹਨ, ਕਿਸੇ ਵੀ ਹੰਗਾਮੀ ਹਲਾਤ ਨਾਲ ਨਜਿੱਠਣ ਲਈ ਲਗਾਤਾਰ ਦੌਰੇ ’ਤੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ 60 ਤੋਂ ਵੱਧ ਨਾਨ ਗਜ਼ਟਿਡ ਅਫ਼ਸਰ (ਐਨ.ਜੀ.ਓਜ਼) ਦੇ ਨਾਲ ਗਜ਼ਟਿਡ ਅਫ਼ਸਰਾਂ ਅਤੇ ਐਸ.ਐਚ.ਓਜ਼ ਨੂੰ ਪੂਰੀ ਰਾਤ ਨਿਗਰਾਨੀ ਓਪਰੇਸ਼ਨ ਦੀ ਨਜ਼ਰਸਾਨੀ ਤਾਇਨਾਤ ਕੀਤਾ ਗਿਆ ਹੈ।

ਜਲੰਧਰ ਕਮਿਸ਼ਨਰੇਟ ਦੀ ਸ਼ਹਿਰ ਵਾਸੀਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਪੁਲਿਸ ਕਮਿਸ਼ਨਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਤ ਸਮੇਂ ਪੁਲਿਸ ਵੱਲੋਂ ਪੂਰੀ ਮੁਸਤੈਦੀ ਨਾਲ ਨਿਭਾਈ ਜਾ ਰਹੀ ਡਿਊਟੀ ਗੈਰ ਸਮਾਜਿਕ ਤੱਤਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ’ਤੇ ਲਗਾਮ ਲਗਾਉਂਦੀ ਹੈ, ਉਥੇ ਹੀ ਕਿਸੇ ਵੀ ਘਟਨਾ ਦੌਰਾਨ ਪਹੁੰਚਣ ਦੇ ਸਮੇਂ ਨੂੰ ਵੀ ਘੱਟ ਕਰਦੀ ਹੈ।

ਉਨ੍ਹਾਂ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ 24 ਘੰਟੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਅਤੇ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।\

Advertisement

Latest News

ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਏ.ਐਸ. ਨਗਰ, 14 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਤੇ...
ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ" ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ"
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ 46 ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਸੈਂਕਸ਼ਨ ਪੱਤਰ ਸੌਂਪੇ
ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ
ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ