ਨਸ਼ੇ ਦੇ ਖਾਤਮੇ ਲਈ ਵਾਰਡ ਪੱਧਰ 'ਤੇ ਬਣਨਗੀਆਂ ਕਮੇਟੀਆਂ : ਮੋਹਿੰਦਰ ਭਗਤ

ਨਸ਼ੇ ਦੇ ਖਾਤਮੇ ਲਈ ਵਾਰਡ ਪੱਧਰ 'ਤੇ ਬਣਨਗੀਆਂ ਕਮੇਟੀਆਂ : ਮੋਹਿੰਦਰ ਭਗਤ

ਜਲੰਧਰ, 6 ਮਈ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਹਲਕਾ ਜਲੰਧਰ ਪੱਛਮੀ ਦੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਬਸਤੀ ਨੌ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ।

ਮੀਟਿੰਗ ਦਾ ਮੁੱਖ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਪਿੰਡ ਸੁਰੱਖਿਆ ਕਮੇਟੀਆਂ’ ਦੀ ਤਰਜ਼ 'ਤੇ ਸ਼ਹਿਰਾਂ ਵਿੱਚ ਵੀ ਵਾਰਡ ਪੱਧਰ 'ਤੇ ਅਜਿਹੀਆਂ ਕਮੇਟੀਆਂ ਦਾ ਗਠਨ ਕਰਨਾ ਸੀ।

 

ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਦ੍ਰਿੜ਼ ਸੰਕਲਪ ਹੈ ਅਤੇ ਸਰਕਾਰ ਨੇ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਡੈੱਡ ਲਾਈਨ ਨਿਰਧਾਰਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੂੰ ਨਸ਼ਾ ਮੁਕਤ ਦੇਖਣਾ ਚਾਹੁੰਦੇ ਹਨ, ਜਿਸ ਦੇ ਲਈ ਪਿੰਡਾਂ ਦੇ ਪਹਿਰੇਦਾਰ ਵਜੋਂ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

 

ਸ਼੍ਰੀ ਭਗਤ ਨੇ ਕਿਹਾ ਕਿ ਇਹੀ ਮਾਡਲ ਸ਼ਹਿਰੀ ਖੇਤਰਾਂ ਵਿੱਚ ਵੀ ਲਾਗੂ ਕਰਦੇ ਹੋਏ ਵਾਰਡ ਪੱਧਰ 'ਤੇ ਕਮੇਟੀਆਂ ਬਣਾਈਆਂ ਜਾਣਗੀਆਂ, ਤਾਂ ਜੋ ਹਰ ਉਸ ਵਿਅਕਤੀ 'ਤੇ ਨਜ਼ਰ ਰੱਖੀ ਜਾ ਸਕੇ ਜੋ ਨਸ਼ਾ ਵੇਚਦਾ ਜਾਂ ਵਰਤਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਜੇਲ੍ਹਾਂ 'ਚ ਪਹੁੰਚਾਇਆ ਜਾਵੇਗਾ ਅਤੇ ਨਸ਼ਾ ਕਰਨ ਵਾਲਿਆਂ ਨੂੰ ਢੁੱਕਵੇਂ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਹਰ ਹਾਲਤ ਵਿੱਚ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ।

 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਜਿਸ ਵੀ ਥਾਣਾ ਖੇਤਰ 'ਚ ਨਸ਼ਾ ਵੇਚਣ ਦੀ ਸੂਚਨਾ ਮਿਲੇਗੀ, ਉਸ ਇਲਾਕੇ ਦਾ ਥਾਣਾ ਇੰਚਾਰਜ ਜਵਾਬਦੇਹ ਹੋਵੇਗਾ ਅਤੇ ਉਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

ਕੈਬਨਿਟ ਮੰਤਰੀ ਨੇ ਨਸ਼ਿਆਂ ਖਿਲਾਫ਼ ਵਿੱਚ ਜੰਗ ਵਿੱਚ ਸਭ ਨੂੰ ਇਮਾਨਦਾਰੀ ਨਾਲ ਜੁਟਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।

 

ਇਸ ਮੌਕੇ ਯੂਥ ਪ੍ਰਧਾਨ ਰੁਬਲ ਸੰਧੂ, ਪੰਜਾਬ ਖਾਦੀ ਗ੍ਰਾਮ ਉਦਯੋਗ ਬੋਰਡ ਦੇ ਉਪ ਚੇਅਰਮੈਨ ਪਵਨ ਹੰਸ, ਕੌਂਸਲਰ ਰੋਮੀ ਵਧਵਾ, ਜਲੰਧਰ ਪੱਛਮੀ ਇੰਚਾਰਜ ਕਮਲ ਲੋਚ, ਸੰਜੀਵ ਭਗਤ, ਗੁਰਨਾਮ ਸਿੰਘ, ਗੌਰਵ ਜੰਗ, ਸੁਖਵਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਹੋਰ ਵਰਕਰ ਵੀ ਮੌਜੂਦ ਸਨ।

Tags:

Advertisement

Latest News

ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ  ਨੇ Orange Alerts ਅਤੇ Yellow Alerts ਜਾਰੀ ਕੀਤੇ ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ ਨੇ Orange Alerts ਅਤੇ Yellow Alerts ਜਾਰੀ ਕੀਤੇ
Hisar,22,JUN,2025,(Azad Soch News):- ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ,ਮੌਸਮ ਵਿਭਾਗ (Department of Meteorology) ਨੇ ਸੱਤ ਜ਼ਿਲ੍ਹਿਆਂ ਵਿੱਚ...
ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਪ੍ਰਬੰਧਕ ਕਮੇਟੀ, ਚੰਡੀਗੜ੍ਹ ਦੇ ਚੇਅਰਮੈਨ ਦੀ ਕਾਰ 'ਤੇ ਚਲਾਈਆਂ ਗੋਲੀਆਂ,ਦੋ ਅਣਪਛਾਤੇ ਨੌਜਵਾਨਾਂ 'ਤੇ ਮਾਮਲਾ ਦਰਜ
ਬਿਹਾਰ 'ਚ ਸੀਬੀਆਈ ਦਾ ਛਾਪਾ
ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ
ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ
ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ, ਇਸ ਨੂੰ ਕਿਸੇ ਵੀ ਕੀਮਤ 'ਤੇ ਰੋਕਿਆ ਨਹੀਂ ਜਾ ਸਕਦਾ - ਮੀਤ ਹੇਅਰ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621