ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਪਹਿਲ ਦੇ ਆਧਾਰ 'ਤੇ ਮਿਲਣਗੀਆਂ: ਡਿਪਟੀ ਕਮਿਸ਼ਨਰ

ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਪਹਿਲ ਦੇ ਆਧਾਰ 'ਤੇ ਮਿਲਣਗੀਆਂ: ਡਿਪਟੀ ਕਮਿਸ਼ਨਰ

ਮਾਲੇਰਕੋਟਲਾ16 ਜੂਨ

                    ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਆਮ ਆਦਮੀ ਕਲੀਨਿਕ ਚ ਚਾਲੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਲੀਨਿਕਾਂ ਤੇ ਤਾਇਨਾਤ ਸਮੂਹ ਮੈਡੀਕਲ ਅਫਸਰਾਂ ਲਈ ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਅਗਵਾਈ ਚ ਇੱਕ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਜ਼ਿਲਾ ਸਿਹਤ ਅਫਸਰ ਡਾ. ਪੁਨੀਤ ਸਿੱਧੂ ਅਤੇ ਔਰਤਾਂ ਦੇ ਰੋਗਾਂ ਦੀ ਮਾਹਿਰ ਡਾ. ਸ਼ੀਨਾ ਚੋਪੜਾ ਵੱਲੋਂ ਆਮ ਆਦਮੀ ਕਲੀਨਿਕਾਂ ਤੇ ਤਾਇਨਾਤ ਮੈਡੀਕਲ ਅਫ਼ਸਰਾਂ ਨੂੰ ਟ੍ਰੇਨਿੰਗ ਦਿੱਤੀ ਗਈ।

                    ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਉਨਾਂ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਪਹਿਲ ਦੇ ਆਧਾਰ ਤੇ ਦੇਣ ਦੀ ਹਦਾਇਤ ਦਿੱਤੀ ਅਤੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਟਿੱਚਾ ਹੈ ਕਿ ਗਰਭਵਤੀ ਮਹਿਲਾਵਾਂ ਦੀ ਮੌਤ ਦਰ ਨੂੰ ਘਟਾਇਆ ਜਾਵੇ। ਉਹਨਾਂ ਮਾਂ ਤੇ ਬੱਚੇ ਦੀਆਂ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਐਂਟੀਨੇਟਲ ਕੇਅਰ ਸਰਵਿਸ ਨੂੰ ਉੱਚ ਦਰਜੇ ਤੇ ਮੁੱਹਈਆਂ ਕਰਵਾਉਣ ਲਈ ਨਿਰਦੇਸ਼ ਦਿੱਤੇ ਤਾਂ ਜੋ ਮਾਂ ਅਤੇ ਬੱਚਾ ਦੋਵੇ ਤੰਦਰੁਸਤ ਰਹਿਣ।

                    ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ 23 ਜੂਨ ਤੋਂ ਗਰਭਵਤੀ ਮਾਵਾਂ ਦਾ ਚੈਕਅੱਪ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦੇ ਕਈ ਕਾਰਣ ਹਨ ਜਿਵੇਂ ਗਰਭਵਤੀ ਮਹਿਲਾ ਨੂੰ ਗੁੰਝਲਦਾਰ ਡਿਲੀਵਰੀ ਹੋਣ ਤੇ ਉਚੇਰੇ ਹਸਪਤਾਲ ਵਿੱਚ ਜਣੇਪਾ ਕਰਵਾਉਣ ਲਈ ਰੈਫਰ ਕਰਨ ਉਪਰੰਤ ਔਰਤ ਵੱਲੋਂ ਹਸਪਤਾਲ ਨਾ ਜਾਣਾਗਰਭਵਤੀ ਔਰਤ ਵੱਲੋਂ ਕੋਈ ਪੁਰਾਣੀ ਬਿਮਾਰੀ ਹੋਣ ਤੇ ਉਸ ਦੀ ਜਾਣਕਾਰੀ ਨਾ ਦੇਣਾਡਿਲੀਵਰੀ ਤੋਂ ਬਾਅਦ ਜਿਆਦਾ ਖੂਨ ਪੈਣਾਇੰਫੈਕਸ਼ਨ ਹੋਣਾਜਿਆਦਾ ਬੱਲਡ ਪ੍ਰੈਸ਼ਰ ਹੋਣਾਅਸੁੱਰਖਿਅਤ ਗਰਭਪਾਤ ਆਦਿ ਹੋ ਸਕਦੇ ਹੈ । ਇਸ ਮੋਕੇ ਉਹਨਾਂ ਸਬੰਧਤ ਸਟਾਫ ਨੂੰ ਗਰਭਵਤੀ ਔਰਤਾਂ ਦੇ ਚਾਰ ਐਂਟੀ ਨੇਟਲ ਚੈਕਅੱਪ ਨੂੰ ਯਕੀਨੀ ਬਣਾਉਣ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦਾ ਖਾਸ ਧਿਆਨ ਰੱਖਿਆ ਜਾਵੇ। ਉਹਨਾਂ ਕਿਹਾ ਵੀ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਪੋਸਟ ਨੇਟਲ ਕੇਅਰ ਅਤੇ ਫੈਮਲੀ ਪਲਾਨਿੰਗ ਸਬੰਧੀ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ।

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ