ਸਵੀਪ ਅਧੀਨ ਪ੍ਰਾਪਤ ਸ਼ਿਕਾਇਤਾਂ ਦਾ ਲਗਾਤਾਰ ਕੀਤਾ ਜਾ ਰਿਹਾ ਹੈ ਤੁਰੰਤ ਨਿਪਟਾਰਾ- ਵਿਨੀਤ ਕੁਮਾਰ

ਸਵੀਪ ਅਧੀਨ ਪ੍ਰਾਪਤ ਸ਼ਿਕਾਇਤਾਂ ਦਾ ਲਗਾਤਾਰ ਕੀਤਾ ਜਾ ਰਿਹਾ ਹੈ ਤੁਰੰਤ ਨਿਪਟਾਰਾ- ਵਿਨੀਤ ਕੁਮਾਰ

ਫਰੀਦਕੋਟ 01 ਜੂਨ 2024

ਸਵੀਪ ਗਤੀਵਿਧੀਆਂ ਅਧੀਨ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਆਪਣੀਆਂ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਵੱਧ ਤੋਂ ਵੱਧ ਕੰਪਲੇਂਟ ਸੈੱਲ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫਸਰ ਫਰੀਦਕੋਟ ਕਮ ਰਿਟਰਨਿੰਗ ਅਫਸਰ-09 ਫਰੀਦਕੋਟ ਲੋਕ ਸਭਾ ਹਲਕਾ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਵੀਪ ਤਹਿਤ ਜਿਲ੍ਹਾ ਚੋਣ ਕੰਪਲੇਂਟ ਸੈੱਲ ਤੇ ਨਾਗਰਿਕਾਂ ਵੱਲੋਂ ਆਪਣੀਆਂ ਸ਼ਿਕਾਇਤਾਂ ਭੇਜੀਆਂ ਜਾ ਰਹੀਆਂ ਹਨਜਿੰਨਾਂ ਦਾ ਤੁਰੰਤ ਕਾਰਵਾਈ ਕਰਕੇ ਹੱਲ ਕੀਤਾ ਜਾ ਰਿਹਾ ਹੈ

 ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਚੋਣ ਕੰਪਲੇਂਟ ਸੈੱਲ ਤੇ ਕੁੱਲ 139 ਸ਼ਿਕਾਇਤਾਂ ਆਈਆਂ ਹਨ। ਜਿਸ ਵਿੱਚ ਇਲੈਕਸ਼ਨ ਕਮਿਸ਼ਨ ਵੱਲੋਂ 73 ਸ਼ਿਕਾਇਤਾਂ ਅਤੇ ਚੀਫ ਸੈਕਟਰੀ ਦੇ ਦਫਤਰ ਵਿੱਚੋਂ 05 ਸ਼ਿਕਾਇਤਾਂ ਜਿਲ੍ਹੇ ਨਾਲ ਸਬੰਧਤ ਹੋਣ ਕਰਕੇ ਫਾਰਵਰਡ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਈ-ਮੇਲ ਅਤੇ ਦਸਤੀ ਕੰਪਲੇਟ ਸੈੱਲ ਨੂੰ 61 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਜਿੰਨਾਂ ਤੇ ਤੁਰੰਤ ਕਾਰਵਾਈ ਕਰਦਿਆਂ 137 ਸ਼ਿਕਾਇਤਾਂ ਦਾ ਤੁਰੰਤ ਪ੍ਰਭਾਵ ਤੋਂ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੀਆਂ 02 ਸ਼ਿਕਾਇਤਾਂ ਦਾ ਨਿਪਟਾਰਾ ਵੀ ਜਲਦੀ ਹੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਟੋਲ ਫਰੀ ਨੰਬਰ 1950 ਤੇ ਜਿਲ੍ਹੇ ਦੇ ਲਗਭਗ 278 ਲੋਕਾਂ ਨੂੰ ਵੋਟਾਂ ਨਾਲ ਸਬੰਧਤ ਜਾਣਕਾਰੀ ਦਿੱਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ 2024 ਦੌਰਾਨ ਜਿਲ੍ਹਾ ਨਿਵਾਸੀ ਚੋਣਾਂ ਸਬੰਧੀ ਆਪਣੀ ਸ਼ਿਕਾਇਤ ਜਿਲ੍ਹਾ ਕੰਪਲੇਂਟ ਸੈੱਲ ਤੇ ਦਰਜ ਕਰਵਾ ਸਕਦੇ ਹਨ ਜਿਸ ਦੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਲਦ ਕਾਰਵਾਈ ਕੀਤੀ ਜਾ ਰਹੀ ਹੈ

Tags:

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ