ਆਮ ਲੋਕਾਂ ਵੱਲੋਂ ਕੀਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇ: ਵਧੀਕ ਡਿਪਟੀ ਕਮਿਸ਼ਨਰ

 ਆਮ ਲੋਕਾਂ ਵੱਲੋਂ ਕੀਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇ: ਵਧੀਕ ਡਿਪਟੀ ਕਮਿਸ਼ਨਰ

ਬਰਨਾਲਾ, 7 ਫਰਵਰੀ
ਆਮ ਲੋਕਾਂ ਵੱਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
  ਇਸ ਗੱਲ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਸ਼੍ਰੀ ਹਰਕੰਵਲਜੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਤਹਿਤ ਕੰਮ ਕਰ ਰਹੇ ਵੱਖ ਵੱਖ ਵਿਭਾਗਾਂ ਪਾਸ ਬਕਾਇਆ ਸ਼ਿਕਾਇਤਾਂ ਸਬੰਧੀ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਸ ਵੀ ਤਰ੍ਹਾਂ ਦੀ ਇਨਕੁਐਰੀ ਉਨ੍ਹਾਂ ਨੂੰ ਦਿੱਤੀ ਜਾਂਦੀ ਹੈ ਉਹ ਸਮਾਂਬੱਧ ਤਰੀਕੇ ਨਾਲ ਉਸ ਦਾ ਨਿਬੇੜਾ ਕਰਕੇ ਤੱਥਾਂ ਉੱਤੇ ਆਧਾਰਿਤ ਆਪਣੀ ਰਿਪੋਰਟ ਸਮੇਂ ਸਿਰ ਜਮਾਂ ਕਰਵਾਉਣ। ਉਨ੍ਹਾਂ ਪੁਲਿਸ ਵਿਭਾਗ ਨੂੰ ਖਾਸ ਹਦਾਇਤ ਕੀਤੀ ਕਿ ਅਮਨ-ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਵਿਭਾਗ ਨੂੰ ਮਾਰਕ ਹੋਈਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ।
   ਉਨ੍ਹਾਂ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ ਵੱਖ ਸ਼ਾਖਾਵਾਂ ਦੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਸਬੰਧਿਤ ਵਿਭਾਗ ਸਬੰਧੀ ਦਰਖ਼ਾਸਤ /ਰਿਪੋਰਟ ਪ੍ਰਾਪਤ ਹੋਣ 'ਤੇ ਤੁਰੰਤ ਉਸ ਨੂੰ ਸੰਬਧਤ ਅਧਿਕਾਰੀਆਂ ਕੋਲ ਜਮ੍ਹਾਂ ਕਰਵਾਉਣ ਤਾਂ ਜੋ ਉਸ ਉੱਤੇ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਹਾਜ਼ਰ ਸਨ।

Tags:

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ