ਜ਼ਿਲ੍ਹੇ ‘ਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਰਣਨੀਤਕ ਥਾਵਾਂ 'ਤੇ ਸਾਰੇ ਪ੍ਰਬੰਧ ਮੁਕੰਮਲ- ਡੀ.ਸੀ.

ਜ਼ਿਲ੍ਹੇ ‘ਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਰਣਨੀਤਕ ਥਾਵਾਂ 'ਤੇ ਸਾਰੇ ਪ੍ਰਬੰਧ ਮੁਕੰਮਲ- ਡੀ.ਸੀ.

-ਘੱਗਰ ਨਦੀ ਦਾ ਜਾਇਜ਼ਾ ਲੈਣ ਲਈ ਬਾਦਸ਼ਹਪੁਰ ਪੁੱਜੇ ਡਿਪਟੀ ਕਮਿਸ਼ਨਰ, ਕਿਹਾ, ਲੋਕ ਅਫ਼ਵਾਹਾਂ ‘ਤੇ ਯਕੀਨ ਨਾ ਕਰਨ 
-ਕਿਹਾ, ਪ੍ਰਸ਼ਾਸਨ ਵੱਲੋਂ ਪਾਣੀ ਦੇ ਵਹਾਅ ਦੀ ਸਥਿਤੀ ‘ਤੇ ਪਲ-ਪਲ ਦੀ ਨਿਗਰਾਨੀ 
-ਮਾਨਸੂਨ ਸੀਜ਼ਨ 'ਚ ਪਾਣੀ ਆਉਣ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਿਆਰ-ਡਾ. ਪ੍ਰੀਤੀ ਯਾਦਵ 
-ਡਰੇਨੇਜ ਵਿਭਾਗ ਦੀ ਹਰਿਆਣਾ ਤੇ ਹਿਮਾਚਲ ਤੋਂ ਆਉਂਦੇ ਪਾਣੀ ਦੀਆਂ ਗੇਜਾਂ ‘ਤੇ ਪੂਰੀ ਨਜ਼ਰ- ਐਕਸੀਐਨ ਗੰਭੀਰ
 
ਬਾਦਸ਼ਾਹਪੁਰ/ਪਾਤੜਾਂ/ਪਟਿਆਲਾ, 30 ਜੂਨ,2025:-  ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਦਸ਼ਾਹਪੁਰ ਅਤੇ ਹਰਚੰਦਪੁਰਾ ਵਿਖੇ ਘੱਗਰ ਦਰ‌ਿਆ ਦਾ ਦੌਰਾ ਕਰਕੇ ਵਹਿ ਰਹੇ ਪਾਣੀ ਦਾ ਨਿਰੀਖਣ ਕੀਤਾ।ਇਸ ਮੌਕੇ ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਤੇ ਡਰੇਨੇਜ ਵਿਭਾਗ ਵੱਲੋਂ ਪਾਣੀ ਦੇ ਵਹਾਅ ਦੀ ਸਥਿਤੀ ‘ਤੇ ਪਲ-ਪਲ ਦੀ ਨਿਗਰਾਨੀ ਰੱਖੀ ਜਾ ਰਹੀ ਹੈ, ਜਿਸ ਲਈ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਅਤੇ ਨਾ ਹੀ ਕਿਸੇ ਕਿਸਮ ਦੀਆਂ ਅਫ਼ਵਾਹਾਂ ‘ਤੇ ਯਕੀਨ ਕਰਨਾ ਚਾਹੀਦਾ ਹੈ। 
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਪੁਖਤਾ ਇੰਤਜ਼ਾਮ ਕੀਤੇ ਹਨ ਅਤੇ ਡਰੇਨੇਜ ਵਿਭਾਗ ਨੇ ਨਦੀਆਂ ਦੇ ਡਰੋਨ ਨਾਲ ਨਿਰੀਖਣ ਕਰਕੇ ਨਾਜ਼ੁਕ ਖੇਤਰਾਂ ਵਿਖੇ ਬੰਨ੍ਹਾਂ ਦੀ ਮੁਰੰਮਤ ਤੇ ਮਜ਼ਬੂਤੀ ਲਈ ਵਿਸ਼ੇਸ਼ ਪ੍ਰਬੰਧ ਵੀ ਕੀਤੇ ਹਨ।ਉਨ੍ਹਾਂ ਦੇ ਨਾਲ ਐਸ.ਡੀ.ਐਮ. ਅਸ਼ੋਕ ਕੁਮਾਰ ਅਤੇ ਡਰੇਨੇਜ ਵਿਭਾਗ ਦੇ ਕਾਰਜਕਾਰੀ ਪ੍ਰਥਮ ਗੰਭੀਰ ਵੀ ਮੌਜੂਦ ਸਨ।ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਹੜ੍ਹਾਂ ਕਰਕੇ ਹੋਏ ਨੁਕਸਾਨ ਦੇ ਮੱਦੇਨਜ਼ਰ ਉਨ੍ਹਾਂ ਨੇ ਘੱਗਰ ਤੇ ਹੋਰਨਾਂ ਦਰਿਆਵਾਂ ਦੀਆਂ ਨਾਜ਼ੁਕ ਥਾਵਾਂ ਦਾ ਖ਼ੁਦ ਦੌਰਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਵੀ ਲਈ ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਦੀ ਰੋਕਥਾਮ ਸਬੰਧੀ ਜਲ ਨਿਕਾਸ ਤੇ ਹੋਰ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਅਗਾਊਂ ਪ੍ਰਬੰਧ ਪੁਖ਼ਤਾ ਕਰਨ ਦੀਆਂ ਹਦਾਇਤਾਂ ਕਰੀਬ ਚਾਰ ਮਹੀਨੇ ਪਹਿਲਾਂ ਹੀ ਦੇ ਦਿੱਤੀਆਂ ਗਈਆਂ ਸਨ, ਜਿਸ ਤਹਿਤ ਵਿਭਾਗ ਤੇ ਪੂਰਾ ਪ੍ਰਸ਼ਾਸਨ ਪੱਬਾਂ ਭਾਰ ਹੈ।ਡੀ.ਸੀ. ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਰਣਨੀਤਕ ਥਾਵਾਂ 'ਤੇ ਮਿੱਟੀ ਨਾਲ ਭਰੇ ਏ.ਸੀ. ਥੈਲਿਆਂ ਦਾ ਸਟਾਕ ਜਮ੍ਹਾਂ ਕਰਨ ਸਮੇਤ ਮਗਨਰੇਗਾ ਤੇ ਜਲ ਸਰੋਤ ਵਿਭਾਗ ਵੱਲੋਂ ਲੋਂੜੀਦੇ ਬਚਾਅ ਕਾਰਜ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲ ਸਰੋਤ ਤੇ ਲੋਕ ਨਿਰਮਾਣ ਵਿਭਾਗ ਨੂੰ ਪਾਣੀ ਦੇ ਵਹਾਅ ਵਿੱਚ ਆਉਣ ਵਾਲੀਆਂ ਰੁਕਾਵਟਾਂ, ਜੋਕਿ ਪਿਛਲੇ ਸਾਲ ਪਛਾਣੀਆਂ ਗਈਆਂ ਸਨ, ਨੂੰ ਵੀ ਦੂਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
 
ਡੀ.ਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਮਾਨਸੂਨ ਸੀਜ਼ਨ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਵੀ ਪੂਰੀ ਤਿਆਰੀ ਹੈ। ਐਕਸੀਐਨ ਪ੍ਰਥਮ ਗੰਭੀਰ ਨੇ ਦੱਸਿਆ ਕਿ ਡਰੇਨੇਜ ਵਿਭਾਗ ਦੀ ਹਰਿਆਣਾ ਤੇ ਹਿਮਾਚਲ ਤੋਂ ਆਉਂਦੇ ਪਾਣੀ ਦੀਆਂ ਗੇਜਾਂ ‘ਤੇ ਪੂਰੀ ਨਜ਼ਰ ਹੈ ਤੇ ਅਪਸਟਰੀਮ ਸਮੇਤ ਡਾਊਨ ਸਟਰੀਮ ‘ਤੇ ਵੀ ਪੂਰਾ ਅਮਲਾ ਲਗਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਵੇਲੇ ਘੱਗਰ ਨਦੀ ਵਿੱਚ ਮਾਰਕੰਡਾ ਦਰਿਆ ਦਾ ਦਸ ਫੁੱਟ ਪਾਣੀ ਆ ਰਿਹਾ ਹੈ ਅਤੇ ਇਹ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਘੱਟ ਹੈ।ਇਸ ਮੌਕੇ ਐਸਡੀਓ ਗੁਲਸ਼ਨ ਕੁਮਾਰ, ਜੇਈਜ ਸਤਨਾਮ ਸਿੰਘ ਅਤੇ ਪਰਦੀਪ ਸਿੰਘ ਸਮੇਤ ਇਲਾਕੇ ਦੇ ਲੋਕ, ਸਰਪੰਚ ਤੇ ਪੰਚਾਇਤ ਮੈਂਬਰ ਵੀ ਹਾਜ਼ਰ ਸਨ।

Advertisement

Advertisement

Latest News

Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
New Delhi,13,DEC,2025,(Azad Soch News):-  Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ